29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਲਵਲੀ ਯੂਨੀਵਰਸਿਟੀ ਦੇ ਨੇੜਲੇ ਇਲਾਕਿਆਂ ਦੀਆਂ ਇੰਟਰਨੈੱਟ ਸੇਵਾਵਾਂ ਮੁੜ ਬਹਾਲ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਚ ਪੈਦਾ ਹੋਈ ਤਣਾਅਪੂਰਨ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਤੋ ਬਾਅਦ ਯੂਨੀਵਰਸਿਟੀ ਦੇ ਨੇੜਲੇ ਇਲਾਕਿਆਂ ਵਿਚ ਅਹਿਤਿਆਤ ਦੇ ਤੌਰ ’ਤੇ ਬੰਦ ਕੀਤੀਆਂ ਇੰਟਰਨੈੱਟ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ | ਇਹ ਇੰਟਰਨੈੱਟ ਸੇਵਾਵਾਂ ਲਗਭਗ 24 ਘੰਟੇ ਦੇ ਕਰੀਬ ਬੰਦ ਰਹੀਆਂ | ਅੱਜ ਵੀ ਸਾਰਾ ਦਿਨ ਮਾਹੌਲ ਸ਼ਾਂਤ ਪੂਰਨ ਰਿਹਾ, ਹਾਈਵੇ ਤੇ ਆਵਾਜਾਈ ਆਮ ਵਾਂਗ ਜਾਰੀ ਰਹੀ, ਯੂਨੀਵਰਸਿਟੀ ਦੇ ਨੇੜੇ ਤੇੜੇ ਦੀਆਂ ਦੁਕਾਨਾਂ ਵੀ ਖੁੱਲ੍ਹੀਆਂ ਰਹੀਆਂ, ਪਰ ਰੌਣਕਾਂ ਨਹੀਂ ਦੇਖਣ ਨੂੰ ਮਿਲੀਆਂ, ਆਟੋ ਚਾਲਕ ਵੀ ਵਿਹਲੇ ਦਿਖਾਈ ਦਿੱਤੇ | ਯੂਨੀਵਰਸਿਟੀ ਦੇ ਅੰਦਰ ਰਹਿ ਰਹੇ ਵਿਦਿਆਰਥੀਆਂ 10 ਦਿਨ ਦੀਆਂ ਛੁੱਟੀਆਂ ਹੋਣ ਕਾਰਨ ਆਪਣੇ ਆਪਣੇ ਘਰਾਂ ਨੂੰ ਪਰਤ ਗਏ | ਯੂਨੀਵਰਸਿਟੀ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਲੇ ਵੀ ਤਾਇਨਾਤ ਹਨ | ਯੂਨੀਵਰਸਿਟੀ ਦੇ ਬਾਹਰ ਅਤੇ ਬਾਜ਼ਾਰਾਂ ਵਿਚ ਸੁੰਨਸਾਨ ਦਾ ਮਾਹੌਲ ਸੀ | ਜ਼ਿਕਰਯੋਗ ਹੈ ਕਿ ਐਤਵਾਰ ਦੇਰ ਰਾਤ ਐਲ ਪੀ ਯੂ ਕੈਂਪਸ ‘ਚ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਸੀ | ਪੁਲਿਸ ਅਤੇ ਮੀਡੀਆ ਦੀਆਂ ਗੱਡੀਆਂ ਦੀ ਭੰਨਤੋੜ ਤੇ ਕੁੱਝ ਗੱਡੀਆਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਸਨ | ਯੂਨੀਵਰਸਿਟੀ ਦੇ ਅੰਦਰ ਵੀ ਅੱਗ ਲਗਾਉਣ ਦੀਆਂ ਖ਼ਬਰਾਂ ਮਿਲੀਆਂ ਸਨ | ਫ਼ਿਲਹਾਲ ਮਾਹੌਲ ਨੂੰ ਕਾਬੂ ਕਰਨ ਲਈ ਕੈਂਪਸ ਵਿਚ ਵੱਡੀ ਗਿਣਤੀ ‘ਚ ਪੁਲਿਸ ਬਲ ਦੀ ਤਾਇਨਾਤੀ ਕਰ ਦਿੱਤੀ ਗਈ ਸੀ ਅਤੇ ਹੁਣ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਹੈ | ਯੂਨੀਵਰਸਿਟੀ ਵਿਚ ਆਗਿਆ ਤੋ ਬਿਨ੍ਹਾਂ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ |

Ad Position 21
No active advertisement
ਅਜੀਤ ਡੈਸਕ 30-09-2026

Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਯੂ. ਆਪਣੇ ਵਿਦਿਆਰਥੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ-ਡਾ. ਸੌਰਵ ਲਖਨਪਾਲ ਅਗਲੀ ਖ਼ਬਰ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਮੰਡੀ ’ਚ ਕੰਮ ਕਰਦੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤ...
Ad Position 24