01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਲਾਇਲਪੁਰ ਖ਼ਾਲਸਾ ਕਾਲਜ ਵਿਚ ਕਰਵਾਇਆ ਉੱਘੇ ਮਿਊਜ਼ਿਕ ਡਾਇਰੈਕਟਰ ਜੱਗੀ ਸਿੰਘ ਨਾਲ ਰੂਬਰੂ

ਕਪੂਰਥਲਾ, 30 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਸੈਂਟਰ ਫਾਰ ਯੂਥ ਅਫੇਅਰ ਤੇ ਯੂਥ ਕਲੱਬ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਦੀਆਂ ਬਾਰੀਕੀਆਂ ਬਾਰੇ ਜਾਣੂ ਕਰਵਾਉਣ ਲਈ ਫ਼ਿਲਮ ਇੰਡਸਟਰੀ ਦੇ ਉੱਘੇ ਮਿਊਜ਼ਿਕ ਡਾਇਰੈਕਟਰ, ਗੀਤਕਾਰ, ਤੇ ਗਾਇਕ ਜੱਗੀ ਸਿੰਘ ਨਾਲ ਰੂਬਰੂ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ’ਚ ਉਨ੍ਹਾਂ ਆਪਣੇ ਸੰਗੀਤਕ ਸਫ਼ਰ, ਗੀਤ ਰਚਨਾ, ਗਾਇਕੀ ਤੇ ਫ਼ਿਲਮ ਜਗਤ ਨਾਲ ਸਬੰਧਿਤ ਤਜਰਬੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅੰਦਰ ਦੀ ਪ੍ਰਤਿਭਾ ਨੂੰ ਪਹਿਚਾਣ ਤੇ ਉਸ ਦੇ ਨਿਖਾਰ ਲਈ ਨਵੇਂ ਤਜਰਬੇ ਕਰਨ ਲਈ ਪ੍ਰੇਰਿਤ ਕੀਤਾ | ਇੱਥੇ ਵਰਨਣਯੋਗ ਹੈ ਕਿ 153 ਫ਼ਿਲਮਾਂ ਲਈ ਗੀਤ ਲਿਖਣ, ਗਾਉਣ ਤੇ ਸੰਗੀਤ ਦੇਣ ਵਾਲੇ ਜੱਗੀ ਸਿੰਘ ਨੇ ਹੁਣ ਤੱਕ 700 ਤੋਂ ਵੱਧ ਗੀਤਾਂ ਦੀ ਰਚਨਾ ਕੀਤੀ ਹੈ ਤੇ ਉਨ੍ਹਾਂ ਦੇ ਕਈ ਨਾਮੀ ਗੀਤ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ ਤੇ ਉਨ੍ਹਾਂ ਵੱਲੋਂ ਲਿਖੇ ਗੀਤਾਂ ਨੂੰ ਸੰਗੀਤ ਜਗਤ ਦੀਆਂ ਉੱਘੇ ਗਾਇਕਾਂ ਵੱਲੋਂ ਆਪਣੀ ਆਵਾਜ਼ ਦਿੱਤੀ ਗਈ ਹੈ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਜੱਗੀ ਸਿੰਘ ਦੇ ਕਾਲਜ ਪਹੁੰਚਣ ’ਤੇ ਵਿਦਿਆਰਥੀਆਂ ਨਾਲ ਆਪਣੇ ਸੰਗੀਤ ਤੇ ਜੀਵਨ ਦੇ ਤਜਰਬੇ ਸਾਂਝੇ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ| ਸੈਂਟਰ ਫਾਰ ਯੂਥ ਅਫੇਅਰ ਤੇ ਯੂਥ ਕਲੱਬ ਦੇ ਕਨਵੀਨ ਪ੍ਰੋ.

Ad Position 21
No active advertisement
ਅਜੀਤ ਡੈਸਕ 01-10-2026
ਕਪੂਰਥਲਾ, 30 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਸੈਂਟਰ ਫਾਰ ਯੂਥ ਅਫੇਅਰ ਤੇ ਯੂਥ ਕਲੱਬ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਦੀਆਂ ਬਾਰੀਕੀਆਂ ਬਾਰੇ ਜਾਣੂ ਕਰਵਾਉਣ ਲਈ ਫ਼ਿਲਮ ਇੰਡਸਟਰੀ ਦੇ ਉੱਘੇ ਮਿਊਜ਼ਿਕ ਡਾਇਰੈਕਟਰ, ਗੀਤਕਾਰ, ਤੇ ਗਾਇਕ ਜੱਗੀ ਸਿੰਘ ਨਾਲ ਰੂਬਰੂ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ’ਚ ਉਨ੍ਹਾਂ ਆਪਣੇ ਸੰਗੀਤਕ ਸਫ਼ਰ, ਗੀਤ ਰਚਨਾ, ਗਾਇਕੀ ਤੇ ਫ਼ਿਲਮ ਜਗਤ ਨਾਲ ਸਬੰਧਿਤ ਤਜਰਬੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅੰਦਰ ਦੀ ਪ੍ਰਤਿਭਾ ਨੂੰ ਪਹਿਚਾਣ ਤੇ ਉਸ ਦੇ ਨਿਖਾਰ ਲਈ ਨਵੇਂ ਤਜਰਬੇ ਕਰਨ ਲਈ ਪ੍ਰੇਰਿਤ ਕੀਤਾ | ਇੱਥੇ ਵਰਨਣਯੋਗ ਹੈ ਕਿ 153 ਫ਼ਿਲਮਾਂ ਲਈ ਗੀਤ ਲਿਖਣ, ਗਾਉਣ ਤੇ ਸੰਗੀਤ ਦੇਣ ਵਾਲੇ ਜੱਗੀ ਸਿੰਘ ਨੇ ਹੁਣ ਤੱਕ 700 ਤੋਂ ਵੱਧ ਗੀਤਾਂ ਦੀ ਰਚਨਾ ਕੀਤੀ ਹੈ ਤੇ ਉਨ੍ਹਾਂ ਦੇ ਕਈ ਨਾਮੀ ਗੀਤ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ ਤੇ ਉਨ੍ਹਾਂ ਵੱਲੋਂ ਲਿਖੇ ਗੀਤਾਂ ਨੂੰ ਸੰਗੀਤ ਜਗਤ ਦੀਆਂ ਉੱਘੇ ਗਾਇਕਾਂ ਵੱਲੋਂ ਆਪਣੀ ਆਵਾਜ਼ ਦਿੱਤੀ ਗਈ ਹੈ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਜੱਗੀ ਸਿੰਘ ਦੇ ਕਾਲਜ ਪਹੁੰਚਣ ’ਤੇ ਵਿਦਿਆਰਥੀਆਂ ਨਾਲ ਆਪਣੇ ਸੰਗੀਤ ਤੇ ਜੀਵਨ ਦੇ ਤਜਰਬੇ ਸਾਂਝੇ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ| ਸੈਂਟਰ ਫਾਰ ਯੂਥ ਅਫੇਅਰ ਤੇ ਯੂਥ ਕਲੱਬ ਦੇ ਕਨਵੀਨ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਜੱਗੀ ਸਿੰਘ, ਕਾਲਜ ਦੇ ਪਿ੍ੰਸੀਪਲ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜੱਗੀ ਸਿੰਘ ਦੇ ਦੋਸਤ ਪ੍ਰੋ. ਡਿੰਪਲ ਕੁਮਾਰ, ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਦਮਨਜੀਤ ਕੌਰ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਮਨਜੋਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਵਿੰਗ ਵਲੋਂ ਢਿਲਵਾਂ ਤੇ ਮਿਆਣੀ ਬਾਕਰਪੁਰ ’ਚ ਕਰਿਆਨੇ ਦੀਆਂ ਦੁਕਾਨਾਂ ਦੀ ਜਾਂਚ ਮਸਾਲਿਆਂ ਦੇ 5 ਤੇ ਦੁੱਧ ਦਾ... ਅਗਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੁਮੈਨ ’ਚ ਜਾਗਰੂਕਤਾ ਲੈਕਚਰ ਕਰਵਾਇਆ
Ad Position 24