01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਫਗਵਾੜਾ ਵਿਖੇ ਚੋਣ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ.ਆਰ.-2026 ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਚੋਣ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਅੱਜ ਚੱਲ ਰਹੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਇੱਕ ਵਿਸਥਾਰਿਤ ਮੀਟਿੰਗ ਕੀਤੀ | ਫਗਵਾੜਾ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਹੁਲ ਭੰਡਾਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਦੇ ਨਾਲ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਐਸ. ਆਈ.

Ad Position 21
No active advertisement
ਅਜੀਤ ਡੈਸਕ 01-10-2026
ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਚੋਣ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਅੱਜ ਚੱਲ ਰਹੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਇੱਕ ਵਿਸਥਾਰਿਤ ਮੀਟਿੰਗ ਕੀਤੀ | ਫਗਵਾੜਾ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਹੁਲ ਭੰਡਾਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਦੇ ਨਾਲ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਐਸ.ਆਈ.ਆਰ.2026 ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ | ਉਨ੍ਹਾਂ ਚੋਣ ਰਜਿਸਟਰੇਸ਼ਨ ਅਧਿਕਾਰੀਆਂ ਅਤੇ ਸਹਾਇਕ ਚੋਣ ਰਜਿਸਟਰੇਸ਼ਨ ਅਧਿਕਾਰੀਆਂ ਤੋਂ ਜਾਰੀ ਕੀਤੇ ਗਏ ਨੋਟਿਸਾਂ, ਕੀਤੀਆਂ ਗਈਆਂ ਸੁਣਵਾਈਆਂ, ਦਸਤਾਵੇਜ਼ਾਂ ਦੀ ਪੜਤਾਲ, ਬੂਥ ਲੈਵਲ ਅਫ਼ਸਰਾਂ ਵੱਲੋਂ ਅਪਲੋਡ ਕੀਤੇ ਪੱਤਰਾਂ, ਅਯੋਗ ਵੋਟਰਾਂ ਦੀ ਪਛਾਣ ਅਤੇ ਸੁਧਾਈ ਮੁਹਿੰਮ ਦੇ ਹੋਰ ਸਬੰਧਿਤ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ | ਚੋਣ ਰੋਲ ਆਬਜ਼ਰਵਰ ਨੇ ਜ਼ੋਰ ਦੇ ਕੇ ਕਿਹਾ ਕਿ ਐਸ.ਆਈ.ਆਰ ਮੁਹਿੰਮ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਵੋਟਰ ਸੂਚੀਆਂ ਸਹੀ ਤੇ ਅੱਪਡੇਟ ਰਹਿਣ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀਆਂ ਤੋਂ ਬਾਹਰ ਨਾ ਰਹੇ ਅਤੇ ਹਰ ਯੋਗ ਬਿਨੈਕਾਰ ਨੂੰ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਬਣਦਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ | ਫਾਰਮ ਨੰ 6 ਅਤੇ ਹੋਰਨਾਂ ਰਾਹੀਂ ਦਾਖਲ ਕੀਤੀਆਂ ਅਰਜ਼ੀਆਂ ਦੀ ਸਥਿਤੀ ਦੀ ਸਮੀਖਿਆ ਕਰਦਿਆਂ, ਚੋਣ ਰੋਲ ਆਬਜ਼ਰਵਰ ਨੇ ਈ.ਆਰ.ਓਜ਼ ਅਤੇ ਏ.ਈ.ਆਰ.ਓਜ਼. ਨੂੰ ਹਦਾਇਤ ਕੀਤੀ ਕਿ ਯੋਗ ਵਿਅਕਤੀਆਂ ਦੀਆਂ ਅਰਜ਼ੀਆਂ ਨੂੰ ਬਿਨਾਂ ਕਿਸੇ ਠੋਸ ਅਤੇ ਜਾਇਜ਼ ਆਧਾਰ ਦੇ ਰੱਦ ਨਾ ਕੀਤਾ ਜਾਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਰਧਾਰਿਤ ਦਸਤਾਵੇਜ਼ਾਂ ਅਤੇ ਯੋਗਤਾ ਸ਼ਰਤਾਂ ਦੀ ਸਹੀ ਪੜਤਾਲ ਤੋਂ ਬਾਅਦ ਹਰ ਅਰਜ਼ੀ ਦੀ ਸਹੀ ਤੌਰ ‘ਤੇ ਜਾਂਚ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨੋਟਿਸਾਂ ਅਤੇ ਇਤਰਾਜ਼ਾਂ ਦਾ ਸਮੇਂ ਸਿਰ ਨਿਪਟਾਰਾ ਕਰਨ, ਦਸਤਾਵੇਜ਼ਾਂ ਦੀ ਪੜਤਾਲ ਪੂਰੀ ਕਰਨ ਅਤੇ ਵੋਟਰ ਸੂਚੀ ਸੁਧਾਈ ਪ੍ਰਣਾਲੀ ‘ਤੇ ਸਾਰੀ ਸੰਬੰਧਿਤ ਜਾਣਕਾਰੀ ਅੱਪਡੇਟ ਕਰਨ ਦੇ ਵੀ ਨਿਰਦੇਸ਼ ਦਿੱਤੇ | ਉਨ੍ਹਾਂ ਜ਼ਮੀਨੀ ਪੱਧਰ ‘ਤੇ ਨੇੜਿਓਾ ਨਿਗਰਾਨੀ ਰੱਖਣ ਦੀ ਮੰਗ ਵੀ ਕੀਤੀ ਤਾਂ ਜੋ ਲੰਬਿਤ ਕੇਸਾਂ ਦਾ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਨਿਪਟਾਰਾ ਕੀਤਾ ਜਾ ਸਕੇ | ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਆਈ.ਆਰ.2026 ਦੀ ਪ੍ਰਗਤੀ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਮੁਹਿੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ 12 ਸਾਲਾਂ ਦਾ ਹਿਸਾਬ ਦੇਣ ਅਮਿਤ ਸ਼ਾਹ-ਧਾਲੀਵਾਲ ਅਗਲੀ ਖ਼ਬਰ ਸ਼ਾਲੀਮਾਰ ਬਾਗ ਵਿਚ ‘ਏਕ ਸ਼ਾਮ ਰਾਧਾ ਰਾਣੀ ਕੇ ਨਾਮ’ ਸਮਾਗਮ ਕਰਵਾਇਆ
Ad Position 24