01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਠੇਕੇਦਾਰ ਬਲਜਿੰਦਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ.

Ad Position 21
No active advertisement
ਅਜੀਤ ਡੈਸਕ 01-10-2026
ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਸਟੇਟ ਡੈਲੀਗੇਸ਼ਨ ਕਮੇਟੀ ਦੇ ਮੈਂਬਰ ਬਲਜਿੰਦਰ ਸਿੰਘ ਠੇਕੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਸ. ਬਾਦਲ ਦਾ ਹਾਲ-ਚਾਲ ਪੁੱਛਿਆ ਅਤੇ ਦੋਵਾਂ ਆਗੂਆਂ ਵਿਚਕਾਰ ਫਗਵਾੜਾ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ | ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਅਤੇ ਜਥੇਬੰਦਕ ਮਾਮਲਿਆਂ ਬਾਰੇ ਵੀ ਚਰਚਾ ਹੋਈ | ਬਲਜਿੰਦਰ ਸਿੰਘ ਠੇਕੇਦਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਾਕਾਤ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਵਾਇਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਐਸ.ਸੀ. ਵਰਗ ਲਈ ਰਾਖਵੇਂ ਹਲਕਿਆਂ ਵਿਚ ਯੋਗ ਅਤੇ ਮੈਰਿਟ ਦੇ ਆਧਾਰ ‘ਤੇ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਨ ਸਬੰਧੀ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਐੱਸ.ਸੀ. ਵਰਗ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ‘ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ | ਐੱਸ.ਸੀ. ਵਰਗ ਦੀ ਸਿਆਸੀ ਭਾਗੀਦਾਰੀ, ਹੱਕਾਂ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਵਰਗ ਦੀ ਭੂਮਿਕਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ | ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਦੋਆਬਾ ਖੇਤਰ ਅਤੇ ਖਾਸ ਕਰਕੇ ਫਗਵਾੜਾ ਰਾਖਵਾਂ ਵਿਧਾਨ ਸਭਾ ਹਲਕਾ ਪਾਰਟੀ ਲਈ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜੇ ਮੰਡੀਆਂ ਵਿਚ ਕਿਸਾਨਾਂ ਦੀ ਲੁੱਟ-ਖਸੁੱਟ ਜਾਰੀ ਰਹੀ ਤਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਸਖ਼ਤ ਐਕਸ਼ਨ ਲਵੇਗੀ-ਮਨਜੀਤ ਸਿ... ਅਗਲੀ ਖ਼ਬਰ ਪਿੰਡ ਖਲਵਾੜਾ ਤੋਂ ਵਾਹਦ ਨੂੰ ਜਾਣ ਵਾਲੀ ਸੰਪਰਕ ਸੜਕ ’ਤੇ ਤਿੰਨ ਮਹੀਨੇ ਤੋਂ ਨਹੀਂ ਪਈ ਲੁੱਕ * ਰਾਹਗੀਰ ਪ੍ਰੇਸ਼ਾਨ, ਪਿੰਡ...
Ad Position 24