01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅੱਜ ਬਿਜਲੀ ਬੰਦ ਰਹੇਗੀ

ਕਪੂਰਥਲਾ, 30 ਸਤੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 01-10-2026
ਕਪੂਰਥਲਾ, 30 ਸਤੰਬਰ (ਵਿ.ਪ੍ਰ.)-ਪਾਵਰਕਾਮ ਦੀ ਸਬ ਅਰਬਨ ਸਬ ਡਵੀਜ਼ਨ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨਵਰੂਪ ਕੌਸ਼ਲ ਨੇ ਦੱਸਿਆ ਕਿ 66ਕੇਵੀ ਸਬ ਸਟੇਸ਼ਨ ਦੀ ਜ਼ਰੂਰੀ ਮੁਰੰਮਤ ਕਾਰਨ 1 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 4 ਵਜੇ ਤੱਕ ਬਿਜਲੀ ਬੰਦ ਰਹੇਗੀ | ਉਨ੍ਹਾਂ ਕਿਹਾ ਕਿ ਬਿਜਲੀ ਬੰਦ ਹੋਣ ਕਾਰਨ ਇਸ ਫੀਡਰ ਤੋਂ ਚੱਲਦੇ 11ਕੇਵੀ ਗੁਰੂ ਨਾਨਕ ਨਗਰ ਫੀਡਰ ਤੇ 11ਕੇਵੀ ਗੁਰੂ ਤੇਗ ਬਹਾਦਰ ਫੀਡਰ ‘ਤੇ ਪੈਂਦੇ ਖੇਤਰਾਂ ਕਾਂਜਲੀ ਰੋਡ, ਗੁਰੂ ਨਾਨਕ ਨਗਰ, ਪੁਲਿਸ ਲਾਈਨ, ਮੱਛੀ ਪੂੰਗ ਫਾਰਮ, ਨਿਊ ਗੁਰੂ ਨਾਨਕ ਨਗਰ, ਗੁਰੂ ਤੇਗ ਬਹਾਦਰ ਨਗਰ, ਸੀਨਪੁਰਾ, ਕਮਾਂਡੋ ਟਰੇਨਿੰਗ ਸੈਂਟਰ, ਗਰੀਨ ਮਾਡਲ ਟਾਊਨ, ਵਿਲਾ ਰੋਡ ਆਦਿ ਖੇਤਰਾਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ | ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕਪੂਰਥਲਾ, 30 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਕਰਮਜੀਤ ਸਿੰਘ ਵਾਸੀ ਮਹਿਤਪੁਰ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 21.20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਸਬ ਇੰਸਪੈਕਟਰ ਪਰਮਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਰਾਣੀਪੁਰ ਵਿਖੇ ਕੁਸ਼ਤੀ ਦੰਗਲ ਅੱਜ ਅਗਲੀ ਖ਼ਬਰ ਸੇਬਾਂ ਦੀ ਭਰੀ ਗੱਡੀ ਸੜਕ ’ਤੇ ਪਲਟੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
Ad Position 24