30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਵਲੋਂ ਵਿਦਿਆਰਥਣ ਜਪਨੀਤ ਕੌਰ ਦਾ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 30 ਸਤੰਬਰ (ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜਪਨੀਤ ਕੌਰ ਨੇ ਮਾਡਲ ਯੂਨਾਈਟਿਡ ਨੇਸ਼ਨਜ਼ ਅਤੇ ਬੈਡਮਿੰਟਨ ਵਿਚ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਜਪਨੀਤ ਕੌਰ ਨੇ ਚੰਡੀਗੜ੍ਹ ਯੂਨੀਵਰਸਿਟੀ ਮਾਡਲ ਯੂਨਾਈਟਿਡ ਨੇਸ਼ਨਜ਼ ਵਿਚ ਹਿੱਸਾ ਲਿਆ ਜਿਸ ਵਿਚ ਉਸ ਨੇ ਲੋਕ ਸਭਾ ਕਮੇਟੀ ਵਿਚ 22 ਸਾਲ ਤੋਂ ਉੱਪਰ ਦੇ ਉਮਰ ਸਮੂਹ ਵਿਚ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਰਾਹੁਲ ਗਾਂਧੀ ਦੇ ਪੋਰਟਫੋਲੀਓ ਦੀ ਨੁਮਾਇੰਦਗੀ ਕਰਦਿਆਂ ਆਪਣੇ ਵਿਚਾਰ ਅਤੇ ਦਲੀਲਾਂ ਦਾ ਪ੍ਰਦਰਸ਼ਨ ਕਰਦਿਆਂ ਉੱਥੇ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤਾ | ਜਪਨੀਤ ਕੌਰ ਜਿੱਥੇ ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਵਿਚ ਭਾਗ ਲੈਂਦੀ ਹੈ ਉੱਥੇ ਉਸ ਦਾ ਖੇਡਾਂ ਵੱਲ ਵੀ ਵਿਸ਼ੇਸ਼ ਰੁਝਾਨ ਹੈ | ਜਿਸ ਦੀਆਂ ਪ੍ਰਾਪਤੀਆਂ ਵਿਚ ਵਾਧਾ ਕਰਦੇ ਹੋਏ ਜਪਨੀਤ ਕੌਰ ਨੇ ਅੰਡਰ-19 ਐੱਲ. ਪੀ.

Ad Position 21
No active advertisement
ਵੀਰਵਾਰ, 1 ਅਕਤੂਬਰ, 2026 01-10-2026
ਸੁਲਤਾਨਪੁਰ ਲੋਧੀ, 30 ਸਤੰਬਰ (ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜਪਨੀਤ ਕੌਰ ਨੇ ਮਾਡਲ ਯੂਨਾਈਟਿਡ ਨੇਸ਼ਨਜ਼ ਅਤੇ ਬੈਡਮਿੰਟਨ ਵਿਚ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਜਪਨੀਤ ਕੌਰ ਨੇ ਚੰਡੀਗੜ੍ਹ ਯੂਨੀਵਰਸਿਟੀ ਮਾਡਲ ਯੂਨਾਈਟਿਡ ਨੇਸ਼ਨਜ਼ ਵਿਚ ਹਿੱਸਾ ਲਿਆ ਜਿਸ ਵਿਚ ਉਸ ਨੇ ਲੋਕ ਸਭਾ ਕਮੇਟੀ ਵਿਚ 22 ਸਾਲ ਤੋਂ ਉੱਪਰ ਦੇ ਉਮਰ ਸਮੂਹ ਵਿਚ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਰਾਹੁਲ ਗਾਂਧੀ ਦੇ ਪੋਰਟਫੋਲੀਓ ਦੀ ਨੁਮਾਇੰਦਗੀ ਕਰਦਿਆਂ ਆਪਣੇ ਵਿਚਾਰ ਅਤੇ ਦਲੀਲਾਂ ਦਾ ਪ੍ਰਦਰਸ਼ਨ ਕਰਦਿਆਂ ਉੱਥੇ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤਾ | ਜਪਨੀਤ ਕੌਰ ਜਿੱਥੇ ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਵਿਚ ਭਾਗ ਲੈਂਦੀ ਹੈ ਉੱਥੇ ਉਸ ਦਾ ਖੇਡਾਂ ਵੱਲ ਵੀ ਵਿਸ਼ੇਸ਼ ਰੁਝਾਨ ਹੈ | ਜਿਸ ਦੀਆਂ ਪ੍ਰਾਪਤੀਆਂ ਵਿਚ ਵਾਧਾ ਕਰਦੇ ਹੋਏ ਜਪਨੀਤ ਕੌਰ ਨੇ ਅੰਡਰ-19 ਐੱਲ.ਪੀ.ਯੂ. ਵਿਖੇ ਹੋਏ ਬੈਡਮਿੰਟਨ ਟੂਰਨਾਮੈਂਟ ਵਿਚ ਰਾਜ ਪੱਧਰੀ ਖਿਡਾਰੀ ਅਤੇ ਫਾਈਨਲ ਵਿਚ ਇੱਕ ਰਾਸ਼ਟਰੀ ਪੱਧਰ ਦੇ ਖਿਡਾਰੀ ਦੇ ਵਿਰੁੱਧ ਮੁਕਾਬਲਾ ਕਰਕੇ ਅਸਾਧਾਰਨ ਹੁਨਰ ਅਤੇ ਦਿ੍ੜ੍ਹਤਾ ਦਾ ਪ੍ਰਦਰਸ਼ਨ ਕਰਕੇ ਉਪ ਜੇਤੂ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮੋਨਾ ਘਈ ਵਲੋਂ ਜਪਨੀਤ ਕੌਰ ਪੁੱਤਰੀ ਜਸਪਾਲ ਸਿੰਘ ਦਾ ਸਕੂਲ ਆਉਣ ’ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ ਤੇ ਉਸ ਨੂੰ ਪੜ੍ਹਾਈ ਦੇ ਨਾਲ਼-ਨਾਲ਼ ਖੇਡਾਂ ’ਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜਾਗਰਣ ਕਮੇਟੀ ਨੇ ਸਾਲਾਨਾ ਜਾਗਰਣ ਕਰਵਾਇਆ ਅਗਲੀ ਖ਼ਬਰ ਘਟੀਆ ਖਾਦਾਂ ਤੇ ਕਿਸਾਨਾਂ ਨੂੰ ਹੋਰ ਉਤਪਾਦ ਵੇਚਣ ਵਾਲੇ ਡੀਲਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡਾ. ਜਸਵਿੰਦਰ ਸਿੰਘ
Ad Position 24