ਬਲਾਕ ਢਿਲਵਾਂ ਵਿਖੇ ਪੋਸ਼ਣ ਅਭਿਆਨ ਤਹਿਤ ਪੋਸ਼ਣ ਮਾਹ ਮਨਾਇਆ ਜਾ ਰਿਹੈ
ਢਿਲਵਾਂ, 1 ਅਕਤੂਬਰ (ਪ੍ਰਵੀਨ ਕੁਮਾਰ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਪੂਰਥਲਾ ਰਾਜੀਵ ਢਾਂਡਾ ਦੀ ਯੋਗ ਅਗਵਾਈ ਹੇਠ ਬਲਾਕ ਢਿਲਵਾਂ ਵਿਖੇ ਆਈ. ਟੀ.
ਢਿਲਵਾਂ, 1 ਅਕਤੂਬਰ (ਪ੍ਰਵੀਨ ਕੁਮਾਰ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਪੂਰਥਲਾ ਰਾਜੀਵ ਢਾਂਡਾ ਦੀ ਯੋਗ ਅਗਵਾਈ ਹੇਠ ਬਲਾਕ ਢਿਲਵਾਂ ਵਿਖੇ ਆਈ.ਟੀ.ਸੀ ਦੇ ਸਹਿਯੋਗ ਨਾਲ ਪੋਸ਼ਣ ਅਭਿਆਨ ਤਹਿਤ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੀ.ਡੀ.ਪੀ.ਓ ਢਿਲਵਾਂ ਖੁਸ਼ਪ੍ਰੀਤ ਕੌਰ ਨੇ ਦੱਸਿਆ ਕਿ ਬਲਾਕ ਢਿਲਵਾਂ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਖੇ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬੱਚਿਆਂ ਅਤੇ ਕਿਸ਼ੋਰੀਆਂ ਨੂੰ ਸੰਤੁਲਿਤ ਖ਼ੁਰਾਕ, ਪੋਸ਼ਣ, ਸਿਹਤ ਅਤੇ ਸਫ਼ਾਈ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਪੋਸ਼ਣ ਮਾਹ ਦੌਰਾਨ ਸਹੀ ਪੋਸ਼ਣ, ਸਿਹਤਮੰਦ ਜੀਵਨ ਅਤੇ ਬਿਹਤਰ ਭਵਿੱਖ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਜਿਸ ਵਿਚ ਪੋਸ਼ਣ ਜਾਗਰੂਕਤਾ ਰੈਲੀਆਂ, ਪੋਸ਼ਣ ਸੰਬੰਧੀ ਜਾਗਰੂਕਤਾ ਸੈਸ਼ਨ, ਸਿਹਤ ਅਤੇ ਸਫ਼ਾਈ ਸਬੰਧੀ ਗਤੀਵਿਧੀਆਂ, ਪੋਸ਼ਣ ਵਾਟਿਕਾ, ਸਥਾਨਕ ਅਤੇ ਮੌਸਮੀ ਪੌਸ਼ਟਿਕ ਖਾਦ ਪਦਾਰਥਾਂ ਸਬੰਧੀ ਜਾਣਕਾਰੀ ਅਤੇ ਬੱਚਿਆਂ ਦੇ ਵਿਕਾਸ ਸਬੰਧੀ ਜਾਗਰੂਕਤਾ ਸ਼ਾਮਲ ਹੈ | ਇਸ ਮੌਕੇ ਬਲਾਕ ਪੱਧਰ ‘ਤੇ ਕੰਮ ਕਰ ਰਹੇ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੂੰ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਢਿਲਵਾਂ ਮਿਸ ਖੁਸ਼ਮੀਤ ਕੌਰ, ਸੁਪਰਵਾਈਜ਼ਰ ਗੁਰਿੰਦਰ ਕੌਰ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ |