ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਮੰਡੀਆਂ ਅੰਦਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ-ਬਿਕਰਮਜੀਤ ਕੋਹਾੜ
ਢਿਲਵਾਂ, 1 ਅਕਤੂਬਰ (ਪ੍ਰਵੀਨ ਕੁਮਾਰ)-ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ ਅੰਦਰ ਝੋਨੇ ਦੀ ਖ਼ਰੀਦ ਦੇ ਸਭ ਪ੍ਰਬੰਧ ਮੁਕੰਮਲ ਹਨ ਤੇ ਮੰਡੀਆਂ ਅੰਦਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮਾਰਕੀਟ ਕਮੇਟੀ ਢਿਲਵਾਂ ਦੇ ਨਵ-ਨਿਯੁਕਤ ਚੇਅਰਮੈਨ ਬਿਕਰਮਜੀਤ ਸਿੰਘ ਕੋਹਾੜ ਨੇ ਦੱਸਿਆ ਕਿ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ ਅੰਦਰ ਸਾਫ਼ ਸਫ਼ਾਈ, ਬਿਜਲੀ, ਪਾਣੀ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਹਨ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੰਡੀਆਂ ਚੋ ਝੋਨੇ ਦੀ ਖ਼ਰੀਦ ਕਰਨ ਲਈ ਸਰਕਾਰੀ ਖ਼ਰੀਦ ਏਜੰਸੀਆਂ ਦੀ ਸੂਚੀ ਆ ਗਈ ਹੈ ਜਿਸ ਅਨੁਸਾਰ ਮੁੱਖ ਦਾਣਾ ਮੰਡੀ ਢਿਲਵਾਂ ਚੋਂ ਸਰਕਾਰੀ ਖ਼ਰੀਦ ਏਜੰਸੀ ਪਨਸਪ ਅਤੇ ਮਾਰਕਫੈੱਡ ਵਲੋਂ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ ਇਸੇ ਤਰਾਂ ਦਾਣਾ ਮੰਡੀ ਭੰਡਾਲ ਬੇਟ ਚੋਂ ਮਾਰਕਫੈੱਡ ਤੇ ਪਨਗ੍ਰੇਨ, ਹਮੀਰਾ ਚੋਂ ਪਨਸਪ ਤੇ ਪਨਗ੍ਰੇਨ, ਲੱਖਣ ਕੇ ਪੱਡਾ ਚੋਂ ਪਨਗ੍ਰੇਨ, ਰਮੀਦੀ ਚੋਂ ਪਨਸਪ ਅਤੇ ਧਾਲੀਵਾਲ ਬੇਟ ਦੀ ਦਾਣਾ ਮੰਡੀ ਚੋਂ ਪਨਗ੍ਰੇਨ ਅਤੇ ਵੈਅਰਹਾਊਸ ਕਾਰਪੋਰੇਸ਼ਨ ਖ਼ਰੀਦ ਏਜੰਸੀ ਵਲੋਂ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ | ਦੱਸਣਯੋਗ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਰਹੀ ਹੈ |
ਮ
ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਬਿਕਰਮਜੀਤ ਸਿੰਘ ਕੋਹਾੜ ਜਾਣਕਾਰੀ ਦਿੰਦੇ ਹੋਏ | ਤਸਵੀਰ : ਪ੍ਰਵੀਨ ਕੁਮਾਰ
01-10-2026