02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਬਾਰੇ ਜਾਗਰੂਕ ਕਰਨ ਲਈ ਨਗਰ ਨਿਗਮ ਨੇ ਕੱਢੀ ਜਾਗਰੂਕਤਾ ਰੈਲੀ

ਕਪੂਰਥਲਾ, 1 ਅਕਤੂਬਰ (ਅਮਰਜੀਤ ਕੋਮਲ)-ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਬਾਰੇ ਜਾਗਰੂਕ ਕਰਨ ਲਈ ਅੱਜ ਨਗਰ ਨਿਗਮ ਵਲੋਂ ਆਈ. ਟੀ.

Ad Position 21
No active advertisement
ਅਜੀਤ ਡੈਸਕ 01-10-2026
ਕਪੂਰਥਲਾ, 1 ਅਕਤੂਬਰ (ਅਮਰਜੀਤ ਕੋਮਲ)-ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਬਾਰੇ ਜਾਗਰੂਕ ਕਰਨ ਲਈ ਅੱਜ ਨਗਰ ਨਿਗਮ ਵਲੋਂ ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਤੇ ਫਿਨਿਸ਼ ਸੁਸਾਇਟੀ ਦੇ ਸਹਿਯੋਗ ਨਾਲ ਸ਼ਾਲੀਮਾਰ ਬਾਗ ਤੋਂ ਇਕ ਮੋਟਰਸਾਈਕਲ ਰੈਲੀ ਕੱਢੀ ਗਈ, ਜਸ ਨੂੰ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਰੈਲੀ ਜਲੋਖਾਨਾ ਚੌਕ, ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਕ, ਮਾਲ ਰੋਡ, ਸੈਨਿਕ ਸਕੂਲ, ਡੀ.ਸੀ. ਚੌਕ ਤੇ ਬੱਸ ਸਟੈਂਡ ਤੋਂ ਹੁੰਦੀ ਹੋਈ ਮੁੜ ਸ਼ਾਲੀਮਾਰ ਬਾਗ ਵਿਚ ਸਮਾਪਤ ਹੋਈ | ਨਗਰ ਨਿਗਮ ਦੀ ਕਮਿਸ਼ਨਰ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਸਾਫ਼ ਸਫ਼ਾਈ ਲਈ ਪ੍ਰੇਰਿਤ ਕਰਨ, ਗਿੱਲ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬਾਰੇ ਜਾਗਰੂਕ ਕਰਨਾ ਸੀ | ਸਵੱਛ ਭਾਰਤ ਵਿਕਸਿਤ ਭਾਰਤ ਥੀਮ ਤਹਿਤ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ | ਇਸ ਰੈਲੀ ਵਿਚ ਨਿਗਮ ਦੇ ਜਨਗਣਨਾ ਵਿਭਾਗ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ | ਰੈਲੀ ਨੂੰ ਸਫ਼ਲ ਬਣਾਉਣ ਵਿਚ ਨਿਗਮ ਦੇ ਮੁੱਖ ਸਫ਼ਾਈ ਨਿਰੀਖਕ ਜਗਦੀਪ ਸਿੰਘ, ਸੀ.ਐਸ.ਆਈ. ਹਿਤੇਸ਼ ਕੁਮਾਰ ਅਗਰਵਾਲ, ਸੈਨੇਟਰੀ ਇੰਸਪੈਕਟਰ ਰਜੇਸ਼ ਕੁਮਾਰ, ਸਵੱਛ ਭਾਰਤ ਮਿਸ਼ਨ ਦੀ ਟੀਮ ਦੇ ਮੈਂਬਰਾਂ, ਉੱਘੇ ਸਮਾਜ ਸੇਵਕ ਗੁਰਬਚਨ ਸਿੰਘ ਬੰਗੜ, ਵਾਰਡ ਨੰਬਰ 29 ਦੇ ਕੌਂਸਲਰ ਸਮੀਰ ਸ਼ਰਮਾ, ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਤੇ ਫਿਨਿਸ਼ ਸੁਸਾਇਟੀ ਦੀ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਨਗਰ ਨਿਗਮ ਦੀ ਏ.ਟੀ.ਪੀ. ਪੂਜਾ ਮਾਨ, ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਤੇ ਫਿਨਿਸ਼ ਸੁਸਾਇਟੀ ਦੇ ਸਹਾਇਕ ਪ੍ਰੋਜੈਕਟ ਅਫ਼ਸਰ ਅਨੇਕ ਰਾਜ ਮੱਟੂ, ਪੀ.ਸੀ.ਆਰ. ਦੇ ਏ.ਐਸ.ਆਈ. ਪਰਮਜੀਤ ਸਿੰਘ, ਕਾਂਸਟੇਬਲ ਅਮਨਦੀਪ ਸਿੰਘ, ਟਰੈਫ਼ਿਕ ਪੁਲਿਸ ਦੇ ਏ.ਐਸ.ਆਈ. ਦਿਲਬਾਗ ਸਿੰਘ, ਰੌਬਿਨ, ਬਲਰਾਮ ਬੱਲਾ, ਗੁਰਸੇਵਕ ਸਿੰਘ, ਦਿਨੇਸ਼ ਕੁਮਾਰ, ਜਸਪ੍ਰੀਤ ਕੌਰ, ਸੰਦੀਪ ਕੁਮਾਰ, ਆਰਤੀ, ਜੋਤੀ, ਮਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦੀ ਕੁੱਟਮਾਰ ਕਰਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਦਾ 99ਵੇਂ ਫ਼ੀਸਦੀ ਕੰਮ ਮੁਕੰਮਲ-ਅਕਾਸ਼ ਬਾਂਸਲ
Ad Position 24