03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੁਲਿਸ ਟੀਮਾਂ ਨੇ ਨਾਕਾਬੰਦੀ ਦੌਰਾਨ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕੀਤਾ ਗਿ੍ਫ਼ਤਾਰ

ਪੁਲਿਸ ਟੀਮਾਂ ਨੇ ਨਾਕਾਬੰਦੀ ਦੌਰਾਨ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-10-2026

ਕਪੂਰਥਲਾ, 2 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਬ ਡਵੀਜ਼ਨ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਅਤੇ ਥਾਣਾ ਸਦਰ ਮੁਖੀ ਸਬ ਇੰਸਪੈਕਟਰ ਮੇਜਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਜਸਵੀਰ ਸਿੰਘ ਨੇ ਮੁਖ਼ਬਰ ਖਾਸ ਦੀ ਇਤਲਾਹ ‘ਤੇ ਸਿੱਧਵਾਂ ਤੋਂ ਕੁਲਾਰਾਂ ਰੋਡ ‘ਤੇ ਨਾਕਾਬੰਦੀ ਦੌਰਾਨ ਜਦੋਂ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਜਸਕਰਨ ਸਿੰਘ ਉਰਫ਼ ਕਟਰ ਤੇ ਜਸ਼ਨਦੀਪ ਸਿੰਘ ਉਰਫ਼ ਖਤਰਾ ਵਾਸੀਆਨ ਸਿੱਧਵਾਂ ਦੋਨਾ ਨੂੰ ਰੋਕ ਕੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀਆਂ ਪਾਸੋਂ 6 ਪਿਸਟਲ ਬਰਾਮਦ ਹੋਏ, ਜੋ ਕਿ ਇਹ ਆਪਣੇ ਵਿਦੇਸ਼ ਬੈਠੇ ਸਾਥੀਆਂ ਦੀ ਮਦਦ ਨਾਲ ਮੱਧ ਪ੍ਰਦੇਸ਼ ਤੋਂ ਲਿਆ ਕੇ ਇਲਾਕੇ ਵਿਚ ਸਪਲਾਈ ਕਰਦੇ ਸਨ | ਡੀ.ਐਸ.ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਉਰਫ਼ ਕਟਰ ਦੇ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਦੇ ਦੋ ਵੱਖ-ਵੱਖ ਮਾਮਲੇ ਪਹਿਲਾਂ ਵੀ ਨਕੋਦਰ ਅਤੇ ਲੋਹੀਆਂ ਵਿਖੇ ਦਰਜ ਹਨ | ਉਨ੍ਹਾਂ ਦੱਸਿਆ ਕਿ ਪਿੰਡ ਖਾਨੋਵਾਲ ਵਿਖੇ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਵੀ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਖਾਨੋਵਾਲ ਵਿਖੇ ਰਹਿਮਤ ਅਲੀ ਆਪਣੇ ਪਰਿਵਾਰ ਦੇ ਨਾਲ ਡੇਰਾ ਲਗਾ ਕੇ ਰਹਿ ਰਿਹਾ ਸੀ ਤੇ ਉਕਤ ਕਥਿਤ ਦੋਸ਼ੀ ਜਸਕਰਨ ਸਿੰਘ ਤੇ ਜਸ਼ਨਦੀਪ ਸਿੰਘ ਜੋ ਮੋਟਰਸਾਈਕਲ ‘ਤੇ ਸਵਾਰ ਸਨ, ਨੇ ਉਨ੍ਹਾਂ ਦੇ ਘਰ ਨੇੜੇ ਪਿਸ਼ਾਬ ਕੀਤਾ, ਜਿਸ ਤੋਂ ਰੋਕਣ ‘ਤੇ ਇਨ੍ਹਾਂ ਨੇ ਰਹਿਮਤ ਅਲੀ ਨੂੰ ਗੋਲੀ ਮਾਰ ਦਿੱਤੀ, ਜੋ ਕਿ ਉਸ ਦੇ ਮੋਢੇ ‘ਤੇ ਲੱਗੀ ਤੇ ਉਸ ਦੀ ਪਤਨੀ ਜੈਨਮ ਦੇ ਬਿਆਨਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕੀਤੀ ਗਈ ਸੀ | ਇਸ ਮਾਮਲੇ ਵਿਚ ਇਹ ਦੋਵੇਂ ਹਮਲਾਵਰ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤੇ ਗਏ ਹਨ, ਪਰ ਗੋਲੀਬਾਰੀ ਦੀ ਘਟਨਾ ਸਮੇਂ ਵਰਤਿਆ ਪਿਸਤੌਲ ਅਜੇ ਬਰਾਮਦ ਹੋਣਾ ਬਾਕੀ ਹੈ | 
ਡੀ.ਐਸ.ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦਾ ਅਦਾਲਤ ਨੇ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ ਤੇ ਰਿਮਾਂਡ ਦੌਰਾਨ ਇਨ੍ਹਾਂ ਪਾਸੋਂ ਹੋਰ ਵੀ ਬਰਾਮਦਗੀ ਤੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ| ਇਸ ਮੌਕੇ ਥਾਣਾ ਸਦਰ ਮੁਖੀ ਸਬ ਇੰਸ

Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਆਰ.ਸੀ.ਐਫ. ਵਿਚ ਸਵੱਛਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਅਗਲੀ ਖ਼ਬਰ ਐਕਸ ਯੂਵੀ ਤੇ ਨੋਵਾ ਗੱਡੀ ਵਿਚਕਾਰ ਭਿਆਨਕ ਟੱਕਰ ਦੌਰਾਨ ਕਈ ਜ਼ਖ਼ਮੀ
Ad Position 24