04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਗੁਰਾਇਆ ਜਿੰਮ ਨਡਾਲਾ ਵਿਖੇ ਪਾਵਰਲਿਫਟਿੰਗ ਮੁਕਾਬਲੇ ਕਰਵਾਏ

ਨਡਾਲਾ, 2 ਅਕਤੂਬਰ (ਰਘਬਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਗੁਰਾਇਆ ਜਿੰਮ ਨਡਾਲਾ ਵਿਖੇ ਪਾਵਰਲਿਫਟਿੰਗ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 17 ਤੋਂ 21, 21 ਤੋਂ 30 ਅਤੇ 30 ਤੋਂ 40 ਸਾਲ ਉਮਰ ਵਰਗ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ |ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ |ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਵਧੀਆ ਉਪਰਾਲਾ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ |ਇਸ ਮੌਕੇ ਗੁਰਾਇਆ ਜਿੰਮ ਦੇ ਪ੍ਰਬੰਧਕਾਂ, ਕੋਚਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ | ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਜਸਪ੍ਰੀਤ ਸਿੰਘ ਗੁਰਾਇਆ ਸੂਬਾ ਸਕੱਤਰ ਯੂਥ ਵਿੰਗ, ਬਲਵਿੰਦਰ ਸਿੰਘ ਬਿੱਟੂ ਖੱਖ,ਕੌਮਾਂਤਰੀ ਪਾਵਰਲਿਫਟਰ ਸਰਬ ਰੰਧਾਵਾ, ਜਤਿੰਦਰ ਸਿੰਘ, ਜਸਵਿੰਦਰ ਸਿੰਘ ਨੂਰਪੁਰ ਜੱਟਾਂ,ਕਿਸ਼ਨ ਕੁਮਾਰ, ਨਵਜੋਤ ਕੌਰ,ਮਾਸਟਰ ਨਰਿੰਦਰ ਕੁਮਾਰ, ਭੁਪਿੰਦਰ ਕੁਮਾਰ, ਅਵਤਾਰ ਸਿੰਘ ਦਾਊਦਪੁਰ ਅਤੇ ਹੋਰ ਪਤਵੰਤੇ ਹਾਜ਼ਰ ਸਨ

Ad Position 21
No active advertisement
ਅਜੀਤ ਡੈਸਕ 03-10-2026

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਸੇਵਾ ਹੀ ਸਵੱਛਤਾ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24