ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਸੇਵਾ ਹੀ ਸਵੱਛਤਾ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ
ਕਪੂਰਥਲਾ, 2 ਅਕਤੂਬਰ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ | ਕਾਲਜ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਐਨ.
ਕਪੂਰਥਲਾ, 2 ਅਕਤੂਬਰ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ | ਕਾਲਜ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਐਨ.ਸੀ.ਸੀ. ਯੂਨਿਟ 21 ਪੰਜਾਬ ਬਟਾਲੀਅਨ ਵਲੋਂ ਇਸ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਐਨ.ਸੀ.ਸੀ. ਕੈਡਿਟਾਂ ਵਲੋਂ ਕਾਲਜ ਕੈਂਪਸ, ਕਲਾਸ ਰੂਮ, ਖੇਡ ਮੈਦਾਨ ਤੇ ਆਸ ਪਾਸ ਦੇ ਖੇਤਰ ਦੀ ਸਫ਼ਾਈ ਕੀਤੀ ਗਈ ਤੇ ਵਿਦਿਆਰਥੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਲੈਕਚਰ ਦੌਰਾਨ ਵਿਦਿਆਰਥਣਾਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਦੇਸ਼ ਪ੍ਰਤੀ ਸੇਵਾ ਅਤੇ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ | ਐਨ.ਸੀ.ਸੀ. ਇੰਚਾਰਜ ਪ੍ਰੋ. ਮਨਜੀਤ ਕੌਰ ਦੀ ਦੇਖ ਰੇਖ ਹੇਠ ਚਲਾਏ ਗਏ ਇਸ ਸਫ਼ਾਈ ਅਭਿਆਨ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਤੇ ਅਨੁਸ਼ਾਸਨ ਦੇ ਨਾਲ ਹਿੱਸਾ ਲਿਆ |