03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ-ਮੋਟਰਸਾਈਕਲ ਬਰਾਮਦ

ਕਪੂਰਥਲਾ, 2 ਅਕਤੂਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਵਿਰੁੱਧ ਹੋਰ ਵੀ ਕਈ ਖ਼ੁਲਾਸੇ ਕੀਤੇ ਹਨ, ਜਦਕਿ ਇਸ ਦੇ ਫ਼ਰਾਰ ਸਾਥੀਆਂ ਦੀ ਭਾਲ ਹੇਠ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਡੀ. ਐਸ.

Ad Position 21
No active advertisement
ਵੱਖ-ਵੱਖ ਥਾਣਿਆਂ ਵਿਚ ਚੋਰੀ ਦੇ 10 ਮਾਮਲੇ ਪਹਿਲਾਂ ਤੋਂ ਹਨ ਦਰਜ 03-10-2026
ਕਪੂਰਥਲਾ, 2 ਅਕਤੂਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਵਿਰੁੱਧ ਹੋਰ ਵੀ ਕਈ ਖ਼ੁਲਾਸੇ ਕੀਤੇ ਹਨ, ਜਦਕਿ ਇਸ ਦੇ ਫ਼ਰਾਰ ਸਾਥੀਆਂ ਦੀ ਭਾਲ ਹੇਠ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਨੇ ਦੱਸਿਆ ਕਿ ਬੀਤੀ 26 ਸਤੰਬਰ ਦੀ ਰਾਤ ਨੂੰ ਮਾਡਲ ਟਾਊਨ ਵਿਖੇ ਇਕ ਗੇਟ ਦੇ ਤਾਲੇ ਤੋੜ ਕੇ ਚੋਰ ਅੰਦਰੋਂ ਮਹਿੰਗੇ ਮੁੱਲ ਦੀ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ ਸਨ, ਜਿਸ ਤਹਿਤ ਥਾਣਾ ਸਿਟੀ ਵਿਖੇ ਹਤਿਸ਼ ਬਠਲਾ ਦੇ ਬਿਆਨਾਂ ਤਹਿਤ ਕਥਿਤ ਦੋਸ਼ੀ ਕੁਲਦੀਪ ਸਿੰਘ ਉਰਫ਼ ਕਾਕਾ ਵਾਸੀ ਮੁਸ਼ਕਵੇਦ, ਗੋਪੀ ਸਿੰਘ ਵਾਸੀ ਜਲੰਧਰ, ਰਾਜਾ ਵਾਸੀ ਜਲੰਧਰ ਤੇ ਇਨ੍ਹਾਂ ਦੇ ਦੋ ਹੋਰ ਅਣਪਛਾਤੇ ਸਾਥੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ ਤੇ ਜਾਂਚ ਦੌਰਾਨ ਕੁਲਦੀਪ ਸਿੰਘ ਉਰਫ਼ ਕਾਕਾ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਹੈ | ਡੀ.ਐਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਕੁਲਦੀਪ ਸਿੰਘ ਉਰਫ਼ ਕਾਕਾ ਵਿਰੁੱਧ ਕਪੂਰਥਲਾ ਤੋਂ ਇਲਾਵਾ ਅੰਮਿ੍ਤਸਰ ਤੇ ਜਲੰਧਰ ਜ਼ਿਲਿ੍ਹਆਂ ਵਿਚ ਵੀ ਚੋਰੀਆਂ ਦੇ ਵੱਖ-ਵੱਖ 10 ਮੁਕੱਦਮੇ ਦਰਜ ਹਨ ਤੇ ਇਸ ਦੇ ਫ਼ਰਾਰ ਹੋਏ ਸਾਥੀਆਂ ਨੂੰ ਵੀ ਜਲਦੀ ਕਾਬੂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਜ਼ਿਲ੍ਹੇ ’ਚ ਰਾਜ ਪੱਧਰੀ ਖੇਡਾਂ ਲਈ ਚੋਣ ਟਰਾਇਲ ਅੱਜ ਤੋਂ
Ad Position 24