03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

70ਵੀਆਂ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ’ਚ ਕਾਂਜਲੀ ਸਕੂਲ ਦੇ ਗੁਰਨੂਰ ਸਿੰਘ ਫ਼੍ਰੀ ਸਟਾਈਲ ਕੁਸ਼ਤੀ ਦੇ ਮੁਕਾਬਲੇ ’ਚ ਅੱਵਲ

ਕਪੂਰਥਲਾ, 2 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 03-10-2026
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਦੇ 11ਵੀਂ ਜਮਾਤ ਦੇ ਵਿਦਿਆਰਥੀ ਗੁਰਨੂਰ ਸਿੰਘ ਪੁੱਤਰ ਮਲਕੀਤ ਸਿੰਘ ਭਲਵਾਨ ਨੇ ਫ਼੍ਰੀ ਸਟਾਈਲ ਕੁਸ਼ਤੀ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਡੀ.ਐਮ. ਸਪੋਰਟਸ ਸੁਖਵਿੰਦਰ ਸਿੰਘ ਜੰਮੂ, ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪਿ੍ੰਸੀਪਲ ਗੁਰਚਰਨ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਮਨਜੀਤ ਸਿੰਘ ਸਟੇਟ ਐਵਾਰਡੀ ਤੇ ਸੀਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਨਵਚੇਤਨ ਸਿੰਘ ਨੇ ਗੁਰਨੂਰ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਪਿ੍ੰਸੀਪਲ ਮਨਜੀਤ ਸਿੰਘ ਨੇ ਗੁਰਨੂਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਤਨਾਮ ਸਿੰਘ ਯੂ.ਐਸ.ਏ., ਸਤਨਾਮ ਸਿੰਘ ਪਹਿਲਵਾਨ ਬੀਜਾ, ਕਰਨੈਲ ਸਿੰਘ, ਇੰਦਰਜੀਤ ਸਿੰਘ, ਰਜੇਸ਼ ਜੌਲੀ, ਜਤਿੰਦਰ ਸਿੰਘ ਰਾਮਪੁਰ ਜਗੀਰ ਤੇ ਸਕੂਲ ਦੇ ਸਟਾਫ਼ ਮੈਂਬਰਾਂ ਵਲੋਂ ਵੀ ਗੁਰਨੂਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗਮਾਡਾ ਮਾਮਲੇ ’ਚ ਮਾਨ ਸਰਕਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ-ਆਹਲੀ ਅਗਲੀ ਖ਼ਬਰ ਇੱਕ ਅਨਾਰ ਸੌ ਬਿਮਾਰ : ਹਲਕਾ ਭੁਲੱਥ ਵਿਚ ‘ਆਪ’ ਦੀ ਟਿਕਟ ਲਈ ਦਾਅਵੇਦਾਰੀਆਂ ਨੇ ਵਧਾਈ ਸਿਆਸੀ ਸਰਗਰਮੀ
Ad Position 24