02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਕਪੂਰਥਲਾ, 2 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 03-10-2026
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਕਪੂਰਥਲਾ ਦੀ ਹੰਗਾਮੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ, ਸਤਪਾਲ ਸਿੰਘ ਭੱਟੀ, ਪ੍ਰੇਮ ਲਾਲ ਤੇ ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਅਰਜਨ ਸਿੰਘ ਵਲੋਂ ਯੂਨੀਅਨ ਵਿਰੋਧੀ ਨੀਤੀਆਂ ਤੇ ਗਲਤ ਟਿੱਪਣੀਆਂ ਤੇ ਰਾਜਨੀਤਿਕ ਸਰਗਰਮੀਆਂ ਵਿਚ ਸ਼ਮੂਲੀਅਤ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਬਸੰਮਤੀ ਨਾਲ ਇਕ ਮਤਾ ਪਾਸ ਕਰਕੇ ਉਨ੍ਹਾਂ ਨੂੰ ਯੂਨੀਅਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ | ਮੀਟਿੰਗ ਵਿਚ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਹੁਣ ਅਰਜਨ ਸਿੰਘ ਕੋਲ ਯੂਨੀਅਨ ਦਾ ਕੋਈ ਵੀ ਅਹੁਦਾ ਨਹੀਂ, ਇਸ ਲਈ ਦਰਜਾ ਕਰਮਚਾਰੀ ਉਨ੍ਹਾਂ ਨਾਲ ਕੋਈ ਵੀ ਸਬੰਧ ਨਾ ਰੱਖਣ | ਮੀਟਿੰਗ ਵਿਚ 10 ਅਕਤੂਬਰ ਨੂੰ ਸੰਗਰੂਰ ਵਿਚ ਹੋਣ ਵਾਲੀ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੂੰ ਪੁੱਜਣ ਦੀ ਅਪੀਲ ਕੀਤੀ ਗਈ | ਇਸ ਮੌਕੇ ਗੁਰਦੇਵ ਸਿੰਘ, ਕਸ਼ਮੀਰ ਸਿੰਘ ਤੇ ਯੂਨੀਅਨ ਦੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਪਵਨਦੀਪ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡਿਪਸ ਕਾਲਜ ਕੋ ਐਜੂਕੇਸ਼ਨ ਢਿਲਵਾਂ ਵਲੋਂ ਨਸ਼ਾ ਮੁਕਤੀ ਸੰਬੰਧੀ ਮੈਰਾਥਨ
Ad Position 24