02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਆਮ ਆਦਮੀ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਪਕੜ ਨੂੰ ਮਜ਼ਬੂਤ ਕਰਨ ’ਚ ਲੱਗੇ ਗੁਰਵਿੰਦਰ ਸਾਹੀ

ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ)-ਰਾਜਨੀਤੀ ਦੇ ਨਾਲ ਸਮਾਜਿਕ ਕੰਮਾਂ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਭੁਲੱਥ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਗੁਰਵਿੰਦਰ ਸਿੰਘ ਸਾਹੀ ਨੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ | ਸ਼ਾਹੀ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਪਿੰਡਾਂ ਵਿਚ ਜਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਚਾਹੀਦਾ ਹੈ | ਉਨ੍ਹਾਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇੱਕ ਦੂਜੇ ਨਾਲ ਤਾਲਮੇਲ ਕਰਕੇ ਸੰਗਠਨਾਤਮਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ, ਕਿਸਾਨਾਂ ਨਾਲ ਸਬੰਧਿਤ ਮੁੱਦਿਆਂ, ਨੌਜਵਾਨਾਂ ਦੇ ਰੁਜ਼ਗਾਰ ਅਤੇ ਕਾਰੋਬਾਰੀ ਮੁੱਦਿਆਂ ਨੂੰ ਗੰਭੀਰਤਾ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਸਾਹੀ ਨੇ ਕਿਹਾ ਕਿ ਮੇਰਾ ਉਦੇਸ਼ ਰਾਜਨੀਤੀ ਨਹੀਂ ਹੈ, ਸਗੋਂ ਸੇਵਾ ਦੀ ਭਾਵਨਾ ਨਾਲ ਲੋਕਾਂ ਦੇ ਵਿਸ਼ਵਾਸ ਤੇ ਖਰਾ ਉਤਰਨਾ ਹੈ | ਉਨ੍ਹਾਂ ਕਿਹਾ ਕਿ ਭੁਲੱਥ ਵਿਧਾਨ ਸਭਾ ਹਲਕੇ ਦੇ ਹਰ ਪਰਿਵਾਰ ਦੇ ਹਰ ਮੈਂਬਰ ਦੇ ਸੁੱਖ-ਦੁੱਖ ਨੂੰ ਹਮੇਸ਼ਾ ਸਾਂਝਾ ਕਰਨਾ ਅਤੇ ਹਰ ਸਮੱਸਿਆ ਨੂੰ ਹੱਲ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਮੇਰਾ ਫਰਜ਼ ਹੈ |

Ad Position 21
No active advertisement
ਅਜੀਤ ਡੈਸਕ 03-10-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੋਵੇਗੀ-ਸਰਬਜੀਤ ਸਿੰਘ ਲੁਬਾਣਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਪਵਨਦੀਪ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24