04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖ਼ੁਸ਼ੀ ’ਚ ਲੱਡੂ ਵੰਡੇ

ਫਗਵਾੜਾ, 3 ਅਕਤੂਬਰ (ਹਰਜੋਤ ਸਿੰਘ ਚਾਨਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਦੀ ਖ਼ੁਸ਼ੀ ਵਿਚ ਫਗਵਾੜਾ ਦੇ ਗਾਂਧੀ ਚੌਕ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਹ ਸਮਾਗਮ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਅਗਵਾਈ ਦੀ ਜ਼ਿੰਮੇਵਾਰੀ ਮਿਲਣਾ ਪਾਰਟੀ ਲਈ ਮਹੱਤਵਪੂਰਨ ਮੌਕਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਮਿਲਜੁਲ ਕੇ ਕੰਮ ਕੀਤਾ ਜਾਵੇਗਾ | ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਇਕ-ਦੂਜੇ ਨੂੰ ਲੱਡੂ ਖੁਆ ਕੇ ਖ਼ੁਸ਼ੀ ਸਾਂਝੀ ਕੀਤੀ ਅਤੇ ਪਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕੀਤਾ |ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ, ਗੁਰਜੀਤਪਾਲ ਵਾਲੀਆ, ਸੰਜੀਵ ਬੁੱਗਾ, ਬੰਟੀ ਵਾਲੀਆ, ਬੋਬੀ ਵਰਮਾ, ਨਰੇਸ਼ ਭਾਰਦਵਾਜ, ਵਿਨੋਦ ਬਰਮਾਨੀ, ਰਾਣੀ ਪੀਪਾ, ਰੰਗੀ, ਹਰਬੰਸ ਲਾਲ, ਸ਼ਰਨਜੀਤ ਸਿੰਘ, ਤਜਿੰਦਰ ਬਾਵਾ, ਗੁਰਦਿਆਲ ਸਿੰਘ ਭੁਲਾਰਾਈ ਅਤੇ ਸੀਤਾ ਦੇਵੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 04-10-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ’ਚ ਕਰਵਾਈਆਂ ਜਾਣ ਵਿਦਿਆਰਥੀ ਕੌਂਸਲ ਚੋਣਾਂ : ਸੌਰਵ ਖੁੱਲਰ ਅਗਲੀ ਖ਼ਬਰ ਭੁਲੱਥ, ਖੱਸਣ ਰੋਡ ’ਤੇ ਸਥਿਤ ਸ਼ਮਸ਼ਾਨਘਾਟ ਦੀ ਹਾਲਤ ਬਣੀ ਤਰਸਯੋਗ
Ad Position 24