04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ 5 ਨੂੰ ਮਨਾਇਆ ਜਾਵੇਗਾ

ਸੁਲਤਾਨ ਪੁਰ ਲੋਧੀ 3 ਅਕਤੂਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਮੀਟਿੰਗ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰੂ ਕਾ ਬਾਗ ਵਿਖੇ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 3 ਅਕਤੂਬਰ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਹੋਣਗੇ ਅਤੇ 5 ਅਕਤੂਬਰ ਨੂੰ ਸਵੇਰੇ 9. 30 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Ad Position 21
No active advertisement
ਅਜੀਤ ਡੈਸਕ 04-10-2026
ਸੁਲਤਾਨ ਪੁਰ ਲੋਧੀ 3 ਅਕਤੂਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਮੀਟਿੰਗ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰੂ ਕਾ ਬਾਗ ਵਿਖੇ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 3 ਅਕਤੂਬਰ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਹੋਣਗੇ ਅਤੇ 5 ਅਕਤੂਬਰ ਨੂੰ ਸਵੇਰੇ 9.30 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ ਬਲਦੇਵ ਸਿੰਘ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਦੀਪ ਸਿੰਘ ਭੰਡਾਲ, ਜਗਜੀਤ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਦਾ ਦੌਰਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਗਿ੍ਫ਼ਤਾਰ
Ad Position 24