03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮਾਪਿਆਂ ਨੂੰ ਥਾਣੇ ’ਚ ਡੱਕ ਕੇ ਖ਼ੁਦਕੁਸ਼ੀ ਕਰ ਗਏ ਦਲਿਤ ਮਜ਼ਦੂਰ ਦਾ ਜਬਰੀ ਸੰਸਕਾਰ ਕਰਨਾ ਪੁਲਿਸ ਰਾਜ ਦਾ ਪ੍ਰਗਟਾਵਾ-ਗੁਰਪ੍ਰੀਤ ਸਿੰਘ ਚੀਦਾ

ਭੁਲੱਥ, 3 ਅਕਤੂਬਰ (ਮੇਹਰ ਚੰਦ ਸਿੱਧੂ)-ਸੱਤਾਧਾਰੀ ਧਿਰ ਦੇ ਇਸ਼ਾਰੇ ‘ਤੇ ਸੰਗਰੂਰ ਪੁਲਿਸ ਵਲੋਂ ਜ਼ਿਲ੍ਹੇ ਦੇ ਪਿੰਡ ਕਨੋਈ ਵਿਖੇ ਪਿੰਡ ਦੇ ਸਰਪੰਚ ਦੀ ਧੱਕੇਸ਼ਾਹੀ ਦਾ ਸ਼ਿਕਾਰ ਖ਼ੁਦਕੁਸ਼ੀ ਕਰ ਗਏ ਦਲਿਤ ਮਜ਼ਦੂਰ ਦਾ ਧੱਕੇ ਨਾਲ ਪੋਸਟਮਾਰਟਮ ਕਰਵਾਉਣ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਦੀ ਗੈਰ-ਮੌਜੂਦਗੀ ‘ਚ ਖ਼ੁਦ ਹੀ ਸੰਸਕਾਰ ਕਰਨ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ | ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਖ਼ੁਦਕੁਸ਼ੀ ਕਰ ਗਏ ਦਲਿਤ ਮਜ਼ਦੂਰ ਨੂੰ ਇਨਸਾਫ਼ ਦੇਣ ਦੀ ਬਜਾਏ ਇਨਸਾਫ਼ ਦੀ ਮੰਗ ਕਰ ਰਹੇ ਉਸਦੇ ਮਾਪਿਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸੰਗਰੂਰ ਪੁਲਿਸ ਵਲੋਂ ਜ਼ਬਰਦਸਤੀ ਗਿ੍ਫ਼ਤਾਰ ਕਰਨ ਉਪਰੰਤ ਧੱਕੇ ਨਾਲ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ | ਜੋ ਪੁਲਿਸ ਰਾਜ ਦੀ ਸ਼ਰੇਆਮ ਗੁੰਡਾਗਰਦੀ ਦੀ ਨਿਸ਼ਾਨੀ ਹੈ | ਉਨ੍ਹਾਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਪੇਂਡੂ ਮਜ਼ਦੂਰ ਯੂਨੀਅਨ ਨੇ ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਨੂੰ ਨੰਗੀ ਚਿੱਟੀ ਗੁੰਡਾਗਰਦੀ ਤੇ ਤਾਨਾਸ਼ਾਹੀ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਸਭਨਾਂ ਨਿਯਮਾਂ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਪੰਜਾਬ ਨੂੰ ਪੁਲਿਸ ਰਾਜ ‘ਚ ਤਬਦੀਲ ਕਰਕੇ ਲਗਾਤਾਰ ਦਲਿਤਾਂ ਉੱਪਰ ਜ਼ਬਰ ਕਰ ਰਹੀ ਹੈ | ਉਨ੍ਹਾਂ ਦਲਿਤ ਮਜ਼ਦੂਰ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸਰਪੰਚ ਵਗੈਰਾ ਵਿਰੁੱਧ ਐਸ ਸੀ ਐਸ ਟੀ ਐਕਟ ਸਮੇਤ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਫੌਰੀ ਗਿ੍ਫ਼ਤਾਰ ਕਰਨ ਦੀ ਮੰਗ ਵੀ ਕੀਤੀ | ਯੂਨੀਅਨ ਨੇ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਇਸ ਧੱਕੜ ਕਾਰਵਾਈ ਖ਼ਿਲਾਫ਼ ਮੈਦਾਨ ਵਿਚ ਨਿੱਤਰਣ ਦਾ ਸੱਦਾ ਦਿੱਤਾ ਹੈ |

Ad Position 21
No active advertisement
ਅਜੀਤ ਡੈਸਕ 04-10-2026

Ad Position 22
No active advertisement
ਪਿਛਲੀ ਖ਼ਬਰ ਰੇਲਵੇ ਡੀਪੂ ਨੂੰ ਜਾਂਦੀ ਸੜਕ ’ਚ ਪਏ ਟੋਇਆਂ ਦੇ ਕਾਰਨ ਸਥਾਨਕ ਲੋਕ ਪ੍ਰੇਸ਼ਾਨ ਸੜਕ ਨੂੰ ਜਲਦ ਬਣਾਉਣ ਦੀ ਮੰਗ ਅਗਲੀ ਖ਼ਬਰ ਪਾਵਰਲਿਫਟਿੰਗ ’ਚ ਅਗਮਜੋਤ ਗੁਰਾਇਆ ਨੇ ਗੱਡੇ ਜਿੱਤ ਦੇ ਝੰਡੇ
Ad Position 24