05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬੀ.ਐੱਸ.ਸੀ. ਨਰਸਿੰਗ ਦਾਖ਼ਲਿਆਂ ਲਈ ਆਈ.ਐੱਨ.ਸੀ. ਵੱਲੋਂ 10 ਫ਼ੀਸਦੀ ਅੰਕਾਂ ਦੀ ਛੋਟ

ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਨਰਸਿੰਗ ਕਾਲਜਾਂ ਵਿਚ ਬੀ. ਐਸ.

Ad Position 21
No active advertisement
ਅਜੀਤ ਡੈਸਕ 05-10-2026
ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਨਰਸਿੰਗ ਕਾਲਜਾਂ ਵਿਚ ਬੀ.ਐਸ.ਸੀ. ਨਰਸਿੰਗ ਦੀਆਂ ਖ਼ਾਲੀ ਰਹਿ ਰਹੀਆਂ ਸੀਟਾਂ ਨੂੰ ਭਰਨ ਲਈ ਇੰਡੀਅਨ ਨਰਸਿੰਗ ਕੌਂਸਲ (ਆਈ.ਐਨ.ਸੀ.) ਵੱਲੋਂ ਦਾਖਲਾ ਨਿਯਮਾਂ ਵਿਚ 10 ਫ਼ੀਸਦੀ ਅੰਕਾਂ ਦੀ ਛੋਟ ਦਿੱਤੀ ਗਈ ਹੈ | ਇਸ ਨਾਲ ਹੁਣ ਜਨਰਲ ਵਰਗ ਦੇ ਵਿਦਿਆਰਥੀ 45 ਅੰਕ ਅਤੇ ਐਸ.ਸੀ. ਤੇ ਓ.ਬੀ.ਸੀ. ਵਰਗ ਦੇ ਵਿਦਿਆਰਥੀ 42 ਅੰਕ ਪ੍ਰਾਪਤ ਕਰਕੇ ਬੀ.ਐਸ.ਸੀ. ਨਰਸਿੰਗ ਵਿਚ ਦਾਖਲਾ ਲੈ ਸਕਣਗੇ | ਜਾਣਕਾਰੀ ਦਿੰਦਿਆਂ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਬੁੱਟਰ, ਜੀ.ਬੀ. ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਡਾ. ਜੀ.ਬੀ. ਸਿੰਘ ਅਤੇ ਮੀਤ ਪ੍ਰਧਾਨ ਡਾ. ਬੀ.ਐਸ. ਭਾਟੀਆ ਨੇ ਦੱਸਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲੋਂ ਬੀ.ਐਸ.ਸੀ. ਨਰਸਿੰਗ ਦੇ ਦਾਖ਼ਲਿਆਂ ਲਈ ਤਿੰਨ ਕਾਉਂਸਿਲੰਗਾਂ ਕਰਵਾਈਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਪੰਜਾਬ ਦੇ ਕਈ ਨਰਸਿੰਗ ਕਾਲਜਾਂ ਵਿਚ ਸੀਟਾਂ ਖ਼ਾਲੀ ਰਹਿ ਗਈਆਂ ਸਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਹਿਤ ਨੂੰ ਧਿਆਨ ਵਿਚ ਰੱਖਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਜਿੰਦਰ ਕੁਮਾਰ ਬਾਂਸਲ ਵੱਲੋਂ ਇੰਡੀਅਨ ਨਰਸਿੰਗ ਕੌਂਸਲ, ਨਵੀਂ ਦਿੱਲੀ ਨੂੰ ਪੱਤਰ ਲਿਖ ਕੇ ਬੀ.ਐਸ.ਸੀ. ਨਰਸਿੰਗ ਦੇ ਦਾਖ਼ਲਿਆਂ ਸਬੰਧੀ ਨਿਰਧਾਰਿਤ ਨਿਯਮਾਂ ਵਿਚ ਛੋਟ ਦੇਣ ਦੀ ਮੰਗ ਕੀਤੀ ਗਈ ਸੀ | ਇਸ ਦਾ ਉਦੇਸ਼ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਚ ਹੀ ਰਹਿ ਕੇ ਨਰਸਿੰਗ ਦੀ ਪੜ੍ਹਾਈ ਕਰਨ ਦਾ ਮੌਕਾ ਪ੍ਰਦਾਨ ਕਰਨਾ ਸੀ | ਗੁਰਦਿਆਲ ਸਿੰਘ ਬੁੱਟਰ, ਡਾ. ਜੀ.ਬੀ. ਸਿੰਘ ਅਤੇ ਡਾ. ਬੀ.ਐਸ. ਭਾਟੀਆ ਨੇ ਦੱਸਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਪੀ.ਪੀ.ਐਮ.ਈ.ਟੀ. ਟੈੱਸਟ ਵਿਚ ਲਗਭਗ 1 5,500 ਵਿਦਿਆਰਥੀਆਂ ਨੇ ਭਾਗ ਲਿਆ ਸੀ | ਦਾਖਲਾ ਨਿਯਮ ਸਖ਼ਤ ਹੋਣ ਕਾਰਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨਰਸਿੰਗ ਸਿੱਖਿਆ ਤੋਂ ਵਾਂਝੇ ਰਹਿ ਜਾਣ ਦੀ ਸੰਭਾਵਨਾ ਸੀ | ਹੁਣ ਆਈ.ਐਨ.ਸੀ. ਵੱਲੋਂ ਦਿੱਤੀ ਗਈ 10 ਫ਼ੀਸਦੀ ਛੋਟ ਨਾਲ ਇਨ੍ਹਾਂ ਵਿਦਿਆਰਥੀਆਂ ਨੂੰ ਦਾਖ਼ਲੇ ਦਾ ਮੌਕਾ ਮਿਲੇਗਾ | ਉਨ੍ਹਾਂ ਕਿਹਾ ਕਿ ਜੇਕਰ ਇਸ ਛੋਟ ਦੇ ਬਾਵਜੂਦ ਵੀ ਪੰਜਾਬ ਦੇ ਨਰਸਿੰਗ ਕਾਲਜਾਂ ਵਿਚ ਸੀਟਾਂ ਖ਼ਾਲੀ ਰਹਿ ਜਾਂਦੀਆਂ ਹਨ ਤਾਂ ਐਸੋਸੀਏਸ਼ਨ ਵੱਲੋਂ ਮੁੜ ਇੰਡੀਅਨ ਨਰਸਿੰਗ ਕੌਂਸਲ ਨੂੰ ਬੇਨਤੀ ਪੱਤਰ ਭੇਜ ਕੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਕਾਲਜਾਂ ਦੀਆਂ ਸੀਟਾਂ ਭਰਨ ਲਈ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ | ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਵਿਚ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਨੂੰ ਮਿਲਾ ਕੇ ਬੀ.ਐਸ.ਸੀ. ਨਰਸਿੰਗ ਦੀਆਂ ਹਜ਼ਾਰਾਂ ਸੀਟਾਂ ਉਪਲਬਧ ਹਨ ਅਤੇ ਇਸ ਕੋਰਸ ਵਿਚ ਦਾਖਲਾ ਲੈਣ ਲਈ ਵਿਦਿਆਰਥੀਆਂ ਦੀ ਵੱਡੀ ਗਿਣਤੀ ਵਿਚ ਰੁਚੀ ਹੈ | ਉਨ੍ਹਾਂ ਕਿਹਾ ਕਿ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਨਰਸਿੰਗ ਸਿੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਕਲੀਨੀਕਲ ਟਰੇਨਿੰਗ ਚੰਗੇ ਹਸਪਤਾਲਾਂ ਵਿਚ ਕਰਵਾਉਣਾ ਹੈ, ਤਾਂ ਜੋ ਸਿਖਿਆਰਥੀ ਭਵਿੱਖ ਵਿਚ ਇੱਕ ਯੋਗ ਅਤੇ ਕੁਸ਼ਲ ਨਰਸ ਵਜੋਂ ਆਪਣੀਆਂ ਸੇਵਾਵਾਂ ਨਿਭਾ ਸਕਣ | 4 ਕੇਪੀਟੀ ਚਾਨਾ3 ਡਾ. ਜੀ.ਬੀ ਸਿੰਘ ਦੀ ਤਸਵੀਰ | ਤਸਵੀਰ4ਕੇਪੀਟੀ ਚਾਨਾ4 ਡਾ. ਬੀ.ਐਸ.ਭਾਟੀਆ ਦੀ ਤਸਵੀਰ | ਤਸਵੀਰ 4ਕੇਪੀਟੀ ਚਾਨਾ5 ਗੁਰਦਿਆਲ ਸਿੰਘ ਬੁੱਟਰ ਦੀ ਤਸਵੀਰ |
Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਬਾਬਾ ਸ੍ਰੀ ਚੰਦਰ ਵੈੱਲਫੇਅਰ ਸੋਸਾਇਟੀ ਬੇਗੋਵਾਲ ਵੱਲੋਂ ਸੇਵਾਦਾਰਾਂ ਦਾ ਸਨਮਾਨ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਕਿਸ਼ਨਗੜ੍ਹ ’ਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ
Ad Position 24