05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

22 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ

ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐਸ.

Ad Position 21
No active advertisement
ਅਜੀਤ ਡੈਸਕ 05-10-2026
ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਰਾਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਦਾਣਾ ਮੰਡੀ ਭੁਲੱਥ ਦੇ ਮੇਨ ਗੇਟ ਪਾਸ ਪੁੱਜੇ ਤਾਂ ਸਾਹਮਣੇ ਤੋਂ ਪੈਦਲ ਆ ਰਹੇ ਦੋ ਨੌਜਵਾਨ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤਾਂ ਇੱਕ ਨੌਜਵਾਨ ਨੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਵਜ਼ਨਦਾਰ ਮੋਮੀ ਕਾਲੇ ਰੰਗ ਦਾ ਲਿਫ਼ਾਫ਼ਾ ਬਾਹਰ ਸੜਕ ਕਿਨਾਰੇ ਸੁੱਟ ਦਿੱਤਾ ਤੇ ਦੂਜੇ ਨੌਜਵਾਨ ਨੇ ਵੀ ਆਪਣੀ ਜੇਬ ਵਿਚੋਂ ਕਾਲੇ ਰੰਗ ਦਾ ਲਿਫ਼ਾਫ਼ਾ ਸੜਕ ਕਿਨਾਰੇ ਘਾਹ ਫੂਸ ਵਿਚ ਸੁੱਟ ਦਿੱਤਾ | ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਮਨਪ੍ਰੀਤ ਸਿੰਘ ਵਾਸੀ ਨੇੜੇ ਐਚ.ਡੀ.ਐਫ.ਸੀ. ਬੈਂਕ ਭੁਲੱਥ ਤੇ ਦੂਸਰੇ ਨੇ ਆਪਣ ਾ ਨਾਂਅ ਨਵਦੀਪ ਸਿੰਘ ਵਾਸੀ ਵਾਰਡ ਨੰਬਰ 10 ਭੁਲੱਥ ਦੱਸਿਆ, ਜਾਂਚ ਕਰਨ ‘ਤੇ ਮਨਪ੍ਰੀਤ ਸਿੰਘ ਪਾਸੋਂ ਸੁੱਟੇ ਗਏ ਲਿਫ਼ਾਫ਼ੇ ਵਿਚੋਂ 12 ਤੇ ਨਵਦੀਪ ਸਿੰਘ ਪਾਸੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ਸਬੰਧੀ ਥਾਣਾ ਭੁਲੱਥ ਦੀ ਪੁਲਿਸ ਨੇ ਉਕਤ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ’ਚ ਕਾਂਗਰਸ ਪਾਰਟੀ ਦੇ ਐੱਸ.ਸੀ. ਵਿਭਾਗ ਦੇ ਆਗੂਆਂ ਦੀ ਮੀਟਿੰਗ ਬਹੁਤ ਜਲਦ ਪਿੰਡਾਂ ‘ਚ ਮੀਟਿੰਗਾਂ ਕਰਕੇ ਐਸ.ਸੀ. ਭ... ਅਗਲੀ ਖ਼ਬਰ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਐਸ.ਐਸ.ਪੀ. ਦੀ ਅਗਵਾਈ ਹੇਠ ਚਲਾਇਆ ਕਾਸੋ ਆਪ੍ਰੇਸ਼ਨ ਦੌਲਤਪੁਰ ਵਿਚ ਚਾਰ ਮੱਝਾਂ ਦੀ ਸ਼ੱ...
Ad Position 24