05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

70ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਜੋ ਕਿ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਾਰਵਾਈ ਗਈ, ਵਿਚ ਜ਼ੋਨਲ ਪੱਧਰੀ ਮੁਕਾਬਲਿਆਂ ਵਿਚ ਜੇਤੂ ਰਹੇ ਬੱਚਿਆਂ ਨੇ ਹਿੱਸਾ ਲਿਆ | ਇਸ ਵਿਚ ਕਪੂਰਥਲਾ ਜ਼ਿਲ੍ਹਾ ਦੇ ਸਕੂਲਾਂ ਨੇ ਭਾਰੀ ਗਿਣਤੀ ਵਿਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਹੋਣਹਾਰ ਵਿਦਿਆਰਥੀਆਂ ਨੇ 100 ਮੀਟਰ ਰੇਸ, 400 ਮੀਟਰ ਰੇਸ, ਲੌਂਗ ਜੰਪ, ਰਿਲੇ ਰੇਸ ਵਿਚ ਭਾਗ ਲਿਆ | ਯੂ-19 100 ਮੀਟਰ ਰੇਸ ਵਿਚ ਮੁਸਕਾਨ ਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਪ੍ਰਾਪਤ ਕੀਤਾ ਅਤੇ ਲੌਂਗ ਜੰਪ ਵਿਚ ਵੀ ਮੁਸਕਾਨ ਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਪ੍ਰਾਪਤ ਕੀਤਾ | ਲੌਂਗ ਜੰਪ ਵਿਚ ਮੀਨਾਜ਼ਪ੍ਰੀਤ ਕੌਰ ਨੇ ਤਾਂਬੇ ਦਾ ਤਗਮਾ ਹਾਸਿਲ ਕੀਤਾ | ਇਸੇ ਤਰਾਂ 400 ਮੀਟਰ ਰੇਸ ਵਿਚ ਜਸ਼ਨਦੀਪ ਕੌਰ ਨੇ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਇਸੇ ਤਰਾਂ ਯੂ-19 ਰਿਲੇਅ ਰੇਸ ਵਿਚ ਮੁਸਕਾਨ ਪ੍ਰੀਤ ਕੌਰ, ਜਸ਼ਨਦੀਪ ਕੌਰ, ਮੀਨਾਜ਼ਪ੍ਰੀਤ ਕੌਰ ਤੇ ਮਨਰੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ | ਪਹਿਲਾ ਤੇ ਦੂਸਰਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਦੀ ਚੋਣ ਰਾਜ ਪੱਧਰ ਦੇ ਮੁਕਾਬਲਿਆਂ ਲਈ ਕੀਤੀ ਗਈ ਹੈ ਜੋ ਕਿ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ | ਇਸ ਮੌਕੇ ਅਕਾਲ ਅਕੈਡਮੀ ਦੇ ਪਿ੍ੰਸੀਪਲ ਗਗਨਦੀਪ ਕੌਰ ਨੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿਚ ਜੇਤੂ ਰਹੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਰਾਜ ਪੱਧਰੀ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਨਾਲ ਲਵਨੀਤ ਵੀ ਹਾਜ਼ਰ ਸਨ | ਇਸ ਮੌਕੇ ਅਕਾਲ ਗਰੁੱਪ ਦੇ ਐਮ. ਡੀ.

Ad Position 21
No active advertisement
ਆਨੰਦ ਕਾਲਜ ਵਿਖੇ ਅੰਤਰਰਾਸ਼ਟਰੀ ਸੰਗੀਤ ਦਿਵਸ ਸੰਬੰਧੀ ਕਰਵਾਏ ਸਮਾਗਮ ਦੌਰਾਨ ਪੇਸ਼ਕਾਰੀ ਕਰਦੇ ਹੋਏ ਵਿਦਿਆਰਥੀ | ਤਸਵੀਰ : ਤਿਲਕਰਾਜ 05-10-2026
ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਜੋ ਕਿ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਾਰਵਾਈ ਗਈ, ਵਿਚ ਜ਼ੋਨਲ ਪੱਧਰੀ ਮੁਕਾਬਲਿਆਂ ਵਿਚ ਜੇਤੂ ਰਹੇ ਬੱਚਿਆਂ ਨੇ ਹਿੱਸਾ ਲਿਆ | ਇਸ ਵਿਚ ਕਪੂਰਥਲਾ ਜ਼ਿਲ੍ਹਾ ਦੇ ਸਕੂਲਾਂ ਨੇ ਭਾਰੀ ਗਿਣਤੀ ਵਿਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਹੋਣਹਾਰ ਵਿਦਿਆਰਥੀਆਂ ਨੇ 100 ਮੀਟਰ ਰੇਸ, 400 ਮੀਟਰ ਰੇਸ, ਲੌਂਗ ਜੰਪ, ਰਿਲੇ ਰੇਸ ਵਿਚ ਭਾਗ ਲਿਆ | ਯੂ-19 100 ਮੀਟਰ ਰੇਸ ਵਿਚ ਮੁਸਕਾਨ ਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਪ੍ਰਾਪਤ ਕੀਤਾ ਅਤੇ ਲੌਂਗ ਜੰਪ ਵਿਚ ਵੀ ਮੁਸਕਾਨ ਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਪ੍ਰਾਪਤ ਕੀਤਾ | ਲੌਂਗ ਜੰਪ ਵਿਚ ਮੀਨਾਜ਼ਪ੍ਰੀਤ ਕੌਰ ਨੇ ਤਾਂਬੇ ਦਾ ਤਗਮਾ ਹਾਸਿਲ ਕੀਤਾ | ਇਸੇ ਤਰਾਂ 400 ਮੀਟਰ ਰੇਸ ਵਿਚ ਜਸ਼ਨਦੀਪ ਕੌਰ ਨੇ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਇਸੇ ਤਰਾਂ ਯੂ-19 ਰਿਲੇਅ ਰੇਸ ਵਿਚ ਮੁਸਕਾਨ ਪ੍ਰੀਤ ਕੌਰ, ਜਸ਼ਨਦੀਪ ਕੌਰ, ਮੀਨਾਜ਼ਪ੍ਰੀਤ ਕੌਰ ਤੇ ਮਨਰੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ | ਪਹਿਲਾ ਤੇ ਦੂਸਰਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਦੀ ਚੋਣ ਰਾਜ ਪੱਧਰ ਦੇ ਮੁਕਾਬਲਿਆਂ ਲਈ ਕੀਤੀ ਗਈ ਹੈ ਜੋ ਕਿ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ | ਇਸ ਮੌਕੇ ਅਕਾਲ ਅਕੈਡਮੀ ਦੇ ਪਿ੍ੰਸੀਪਲ ਗਗਨਦੀਪ ਕੌਰ ਨੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿਚ ਜੇਤੂ ਰਹੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਰਾਜ ਪੱਧਰੀ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਨਾਲ ਲਵਨੀਤ ਵੀ ਹਾਜ਼ਰ ਸਨ | ਇਸ ਮੌਕੇ ਅਕਾਲ ਗਰੁੱਪ ਦੇ ਐਮ.ਡੀ. ਸੁਖਦੇਵ ਸਿੰਘ ਜੱਜ, ਵਾਈਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ, ਮੈਨੇਜਮੈਂਟ ਮੈਂਬਰ ਇੰਦਰਪਾਲ ਸਿੰਘ ਜੱਜ, ਕੋਆਰਡੀਨੇਟਰ ਵਿਸ਼ਾਲ ਕੁਮਾਰ, ਅਨੂ ਸ਼ਰਮਾ, ਨਵਨੀਤ ਕੌਰ, ਅਧਿਆਪਕ ਕਰਨਵੀਰ ਚੌਹਾਨ, ਰਵਿੰਦਰ ਪਾਲ ਸਿੰਘ, ਅਮਿੱਤ ਕੁਮਾਰ, ਕੁਲਦੀਪ ਕੌਰ, ਦੀਨ ਦਿਆਲ, ਕਾਸ਼ਮ ਖ਼ਾਨ, ਹਰਵਿੰਦਰ ਕੌਰ, ਜਸਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਂ ਦੁਰਗਾ ਦਰਸ਼ਨ ਕਲੱਬ ਭੁਲੱਥ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਸਾਲਾਨਾ ਜਾਗਰਣ ਕਲੇਰ ਕੰਠ , ਦਲਵਿੰਦਰ ਦਿਆਲਪੁਰੀ ਤੇ... ਅਗਲੀ ਖ਼ਬਰ ਭੁਲੱਥ ’ਚ ਕਾਂਗਰਸ ਪਾਰਟੀ ਦੇ ਐੱਸ.ਸੀ. ਵਿਭਾਗ ਦੇ ਆਗੂਆਂ ਦੀ ਮੀਟਿੰਗ ਬਹੁਤ ਜਲਦ ਪਿੰਡਾਂ ‘ਚ ਮੀਟਿੰਗਾਂ ਕਰਕੇ ਐਸ.ਸੀ. ਭ...
Ad Position 24