ਸਰਕਾਰੀ ਕਾਲਜ ਵਿਖੇ ਸਮਾਗਮ ਦੌਰਾਨ ਸਫ਼ਾਈ ਮਿੱਤਰਾਂ ਨੂੰ ਕੀਤਾ ਗਿਆ ਸਨਮਾਨਿਤ
ਕਪੂਰਥਲਾ, 4 ਅਕਤੂਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਹੇਠ ਸਫ਼ਾਈ ਮਿੱਤਰ ਸੁਰੱਖਿਆ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਫ਼ਾਈ ਮਿੱਤਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ | ਪ੍ਰੋ.
ਕਪੂਰਥਲਾ, 4 ਅਕਤੂਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਹੇਠ ਸਫ਼ਾਈ ਮਿੱਤਰ ਸੁਰੱਖਿਆ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਫ਼ਾਈ ਮਿੱਤਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ | ਪ੍ਰੋ. ਮਨਜੀਤ ਸਿੰਘ ਤੇ ਪ੍ਰੋ. ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸਫ਼ਾਈ ਮਿੱਤਰਾਂ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ | ਪ੍ਰੋ. ਵਿਪਨ ਕੁਮਾਰ ਨੇ ਵੀ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ | ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਹੈਪੀ ਕੁਮਾਰ ਨੇ ਰਵੀ ਦਾਸ, ਵਿੱਕੀ ਲਾਲ, ਅਰਜੁਨ ਸਿੰਘ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸਫ਼ਾਈ ਦੇ ਖੇਤਰ ਵਿਚ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਤੋਂ ਇਲਾਵਾ ਸਫ਼ਾਈ ਮਿੱਤਰਾਂ ਦੀ ਅਹਿਮੀਅਤ ਨੂੰ ਦਰਸਾਉਂਦੇ ਪੋਸਟਰ ਵੀ ਦਰਸਾਏ ਗਏ | ਇਸ ਮੌਕੇ ਪ੍ਰੋ. ਦਿਲਦਾਰ ਸਿੰਘ ਪ੍ਰੋ. ਜਗਜੀਤ ਸਿੰਘ ਵੀ ਹਾਜ਼ਰ ਸਨ |