06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੀ.ਟੀ.ਯੂ. ਦੇ ਕਰਮਚਾਰੀ ਆਪਣੀ ਸਿਹਤ ਦੀ ਨਿਯਮਤ ਜਾਂਚ ਨੂੰ ਜੀਵਨਸ਼ੈਲੀ ਦਾ ਹਿੱਸਾ ਬਣਾਉਣ-ਡਾ. ਅਰਵਿੰਦ ਕੁਮਾਰ ਬੰਸਲ

ਕਪੂਰਥਲਾ, 5 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਈ. ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੇ ਸੈਂਟਰ ਫ਼ਾਰ ਐਕਸਟੈਨਸ਼ਨ ਐਂਡ ਆਊਟਰੀਚ ਐਕਟੀਵਿਟੀਜ਼ (ਸੀ.

Ad Position 21
No active advertisement
ਅਜੀਤ ਡੈਸਕ 06-10-2026
ਕਪੂਰਥਲਾ, 5 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੇ ਸੈਂਟਰ ਫ਼ਾਰ ਐਕਸਟੈਨਸ਼ਨ ਐਂਡ ਆਊਟਰੀਚ ਐਕਟੀਵਿਟੀਜ਼ (ਸੀ.ਈ.ਓ.ਏ) ਤੇ ਮਨੁੱਖੀ ਸਰੋਤ ਪ੍ਰਬੰਧਨ ਵਿਭਾਗ ਵਲੋਂ ਸਾਂਝੇ ਤੌਰ ‘ਤੇ ਇਕ ਰੋਜ਼ਾ ਮੁਫ਼ਤ ਮੈਡੀਕਲ ਸਲਾਹ ਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ | ਜਿਸਦਾ ਉਦਘਾਟਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਅਰਵਿੰਦ ਕੁਮਾਰ ਬੰਸਲ ਨੇ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਯੂਨੀਵਰਸਿਟੀ ਕੈਂਪਸ ਵਿਚ ਮੈਡੀਕਲ ਕੈਂਪ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਯੂਨੀਵਰਸਿਟੀ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਫੈਕਲਟੀ ਮੈਂਬਰਾਂ ਨੂੰ ਸਮੇਂ ਸਿਰ ਸਿਹਤ ਸਬੰਧੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਤਾਂ ਜੋ ਸ਼ੁਰੂਆਤ ਪੜਾਅ ‘ਤੇ ਹੀ ਬਿਮਾਰੀਆਂ ਦੀ ਰੋਕਥਾਮ ਲਈ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ | ਉਨ੍ਹਾਂ ਕਰਮਚਾਰੀਆਂ ਨੂੰ ਆਪਣੀ ਸਿਹਤ ਦੀ ਨਿਯਮਿਤ ਜਾਂਚ ਨੂੰ ਆਪਣੇ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ | ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨੇ ਕਿਹਾ ਕਿ ਅਜਿਹੇ ਉਪਰਾਲੇ ਯੂਨੀਵਰਸਿਟੀ ਪਰਿਵਾਰ ਨੂੰ ਆਪਣੀ ਸਿਹਤ ਪ੍ਰਤੀ ਹੋਰ ਜਾਗਰੂਕ ਕਰਦੇ ਹਨ | ਉਨ੍ਹਾਂ ਨਿਯਮਿਤ ਸਿਹਤ ਨਿਗਰਾਨੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਕੈਂਪ ਵਿਚ ਫੋਰਟਿਸ ਹਸਪਤਾਲ ਜਲੰਧਰ ਦੀ ਮੈਡੀਕਲ ਟੀਮ ਨੇ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਯੂਨੀਵਰਸਿਟੀ ਦੇ 75 ਤੋਂ ਵੱਧ ਅਧਿਕਾਰੀਆਂ, ਕਰਮਚਾਰੀਆਂ ਤੇ ਫੈਕਲਟੀ ਮੈਂਬਰਾਂ ਦੇ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਦਿਲ ਦੀ ਧੜਕਣ ਸਬੰਧੀ ਜਾਂਚ ਕੀਤੀ | ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਮੈਡੀਕਲ ਸਲਾਹ ਵੀ ਦਿੱਤੀ | ਕੈਂਪ ਦੀ ਸਮਾਪਤੀ ‘ਤੇ ਸੀ.ਈ.ਓ. ਦੇ ਕੋਆਰਡੀਨੇਟਰ ਡਾ. ਕਪਿਲ ਗੁਪਤਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ, ਰਜਿਸਟਰਾਰ ਤੇ ਹਸਪਤਾਲ ਦੀ ਮੈਡੀਕਲ ਟੀਮ ਤੇ ਯੂਨੀਵਰਸਿਟੀ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਫੈਕਲਟੀ ਮੈਂਬਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜਥੇ. ਸਰੂਪ ਸਿੰਘ ਖਲਵਾੜਾ ਵਲੋਂ ਗੁਲਜ਼ਾਰ ਸਿੰਘ ਰਣੀਕੇ ਨਾਲ ਮੁਲਾਕਾਤ ਅਗਲੀ ਖ਼ਬਰ ਕੁੱਤੇ ਤੇ ਬਿੱਲੀਆਂ ਲਈ ਮੁਫ਼ਤ ਟੀਕਾਕਰਨ ਕੈਂਪ ਲਗਾਇਆ
Ad Position 24