ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਵਲੋਂ
ਏ.ਆਈ. ਵਰਸਿਸ ਹਿਊਮਨ ਵਿਸ਼ੇ ’ਤੇ ਵਿਸ਼ੇਸ਼ ਮੁਕਾਬਲਾ ਕਰਵਾਇਆ
ਸੁਲਤਾਨਪੁਰ ਲੋਧੀ, 5 ਅਕਤੂਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਤੇ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਦੇ ਵੱਖ-ਵੱਖ ਪੱਖਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਬੀ. ਸੀ.
ਸੁਲਤਾਨਪੁਰ ਲੋਧੀ, 5 ਅਕਤੂਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਤੇ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਦੇ ਵੱਖ-ਵੱਖ ਪੱਖਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਬੀ.ਸੀ.ਏ, ਸੀ.ਸੀ.ਏ ਅਤੇ ਐਮ.ਐਸ ਸੀ (ਆਈ.ਟੀ) ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਤੇ ਪ੍ਰੋ. ਰਾਜਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਅੱਜ ਦੇ ਯੁੱਗ ਦੀ ਇੱਕ ਮਹੱਤਵਪੂਰਨ ਤਕਨਾਲੋਜੀ ਬਣ ਚੁੱਕੀ ਹੈ | ਮੁਕਾਬਲੇ ਵਿਚ ਵਿਦਿਆਰਥੀਆਂ ਨੇ ਏ.ਆਈ. ਤੇ ਮਨੁੱਖੀ ਸਮਰੱਥਾ ਨਾਲ ਸਬੰਧਿਤ ਵੱਖ-ਵੱਖ ਪੱਖਾਂ ਨੂੰ ਬੜੇ ਰੁਚਿਕਰ ਤੇ ਤਰਕਪੂਰਨ ਢੰਗ ਨਾਲ ਪੇਸ਼ ਕੀਤਾ | ਮੁਕਾਬਲੇ ਦੇ ਅੰਤ ਵਿਚ ਬੀ.ਸੀ.ਏ ਭਾਗ-ਦੂਜਾ ਦੇ ਵਿਦਿਆਰਥੀ ਰਮਨ ਨੇ ਪਹਿਲਾ ਸਥਾਨ, ਬੀ.ਸੀ.ਏ ਭਾਗ-ਦੂਜਾ ਦੇ ਵਿਦਿਆਰਥੀ ਨਵਜੋਤ ਸਿੰਘ ਨੇ ਦੂਜਾ ਸਥਾਨ ਤੇ ਐਮ.ਐਸ.ਸੀ ਭਾਗ-ਪਹਿਲਾ ਦੇ ਵਿਦਿਆਰਥੀ ਐ ਸ਼ਮੀਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਅਤੇ ਆਈ. ਟੀ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਰਾਜਪ੍ਰੀਤ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਹਰਦੀਸ਼ ਕੌਰ, ਪ੍ਰੋ. ਨਿਵਿਆ ਸ਼ਰਮਾ ਅਤੇ ਪ੍ਰੋ. ਹਰਿੰਦਰ ਕੌਰ ਵੀ ਹਾਜ਼ਰ ਸਨ |