06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਿਸਾਨਾਂ ਦੇ ਹਰ ਸੰਘਰਸ਼ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ-ਗੁਰਸੇਵਕ ਸਿੰਘ ਰੰਧਾਵਾ

ਭੁਲੱਥ, 5 ਅਕਤੂਬਰ (ਮਨਜੀਤ ਸਿੰਘ ਰਤਨ)-ਬੀ. ਕੇ.

Ad Position 21
No active advertisement
ਅਜੀਤ ਡੈਸਕ 06-10-2026
ਭੁਲੱਥ, 5 ਅਕਤੂਬਰ (ਮਨਜੀਤ ਸਿੰਘ ਰਤਨ)-ਬੀ.ਕੇ.ਯੂ. ਸਿੱਧੂਪੁਰ ਏਕਤਾ ਡੱਲੇਵਾਲ ਗਰੁੱਪ ਹਲਕਾ ਭੁਲੱਥ ਦੇ ਮੀਤ ਪ੍ਰਧਾਨ ਗੁਰਸੇਵਕ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਤੇ ਹਿਤਾਂ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨੀ ਨਾਲ ਜੁੜੇ ਕਿਸੇ ਵੀ ਮਸਲੇ ਨੂੰ ਲੈ ਕੇ ਜਥੇਬੰਦੀ ਵੱਲੋਂ ਕੀਤੇ ਜਾਣ ਵਾਲੇ ਹਰ ਸੰਘਰਸ਼ ਵਿਚ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਇੱਕਜੁੱਟਤਾ ਤੇ ਸੰਘਰਸ਼ ਹੀ ਸਭ ਤੋਂ ਵੱਡੀ ਤਾਕਤ ਹੈ | ਉਹ ਕਿਸਾਨਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਮੁਸ਼ਕਿਲ ਦੀ ਹਰ ਘੜੀ ਵਿਚ ਉਹ ਕਿਸਾਨਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਕਿਸਾਨੀ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਹਰ ਸੰਭਵ ਯਤਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ‘ਆਓ ਦਸਮੇਸ਼ ਜੀ ਵੱਲ ਮੋੜੀਏ’ ਲਹਿਰ ਤਹਿਤ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ
Ad Position 24