06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੈਂਬਰ ਪਾਰਲੀਮੈਂਟ ਤੇ ਡੀ.ਸੀ. ਵਲੋਂ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਫਗਵਾੜਾ, 5 ਅਕਤੂਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਤੇ ਡੀ.

Ad Position 21
No active advertisement
ਅਜੀਤ ਡੈਸਕ 06-10-2026
ਫਗਵਾੜਾ, 5 ਅਕਤੂਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਤੇ ਡੀ.ਸੀ. ਆਕਾਸ਼ ਬਾਂਸਲ ਨੇ ਅੱਜ ਦਾਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਝੋਨੇ ਦੀ ਖ਼ਰੀਦ, ਚੁਕਾਈ, ਅਦਾਇਗੀ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਝੋਨੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਤੇ ਉਨ੍ਹਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਿਆ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ’ਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਚੰਗੀ ਤਰ੍ਹਾਂ ਸੁੱਕਿਆ ਹੋਇਆ ਝੋਨਾ ਹੀ ਲੈ ਕੇ ਆਉਣ | ਡੀ.ਸੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਹੀ ਮੰਡੀਆਂ ’ਚ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਸੁੱਕਾ ਤੇ ਚੰਗੀ ਤਰ੍ਹਾਂ ਪੱਕਿਆ ਹੋਇਆ ਝੋਨਾ ਲਿਆਉਣ ਨਾਲ ਗੁਣਵੱਤਾ ਦੀ ਜਾਂਚ, ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਅੰਬੇਡਕਰ ਸੈਨਾ ਨੇ ਐੱਲ.ਪੀ.ਯੂ. ’ਚ ਵਿਦਿਆਰਥੀ ਸੰਗਠਨ ਦੀ ਚੋਣ ਸੰਬੰਧੀ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕਿਸਾਨ ਯੂਨੀਅਨ ਨਡਾਲਾ ਵੱਲੋਂ ਕਿਸਾਨੀ ਮੰਗਾਂ ਸੰਬੰਧੀ ਐਸ.ਡੀ.ਐਮ. ਭੁਲੱਥ ਨੂੰ ਮੰਗ ਪੱਤਰ
Ad Position 24