06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਮਨਾਇਆ

ਸੁਲਤਾਨਪੁਰ ਲੋਧੀ, 6 ਅਕਤੂਬਰ (ਥਿੰਦ)-ਸ੍ਰੀ ਗੁਰੂ ਨਾਨਕ ਜੀ ਦਾ 487ਵਾਂ ਜੋਤੀ ਜੋਤਿ ਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਮੈਨੇਜਰ ਅਵਤਾਰ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਦੇਖ ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਮੂਹ ਅਖੰਡ ਪਾਠੀ ਸਿੰਘਾਂ ਦੀ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਟਾਫ਼ ਦੇ ਸਹਿਯੋਗ ਨਾਲ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਉਪਰੰਤ ਗੁਰਦੁਆਰਾ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰੋਬਿਨਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਐਡੀਸ਼ਨਲ ਹੈੱਡ ਗ੍ਰੰਥੀ ਨੇ ਹੁਕਮਨਾਮਾ ਸਰਵਨ ਕਰਵਾਇਆ| ਗਿਆਨੀ ਕਰਨਜੀਤ ਸਿੰਘ ਹਜ਼ੂਰੀ ਕਥਾ ਵਾਚਕ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ | ਉਪਰੰਤ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਨਿਸ਼ਾਨ ਸਿੰਘ ਪੰਨਗੋਟਾ ਤੇ ਹੋਰ ਅਖੰਡ ਪਾਠੀ ਸਿੰਘਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਦੇ ਮੈਨੇਜਰ ਸਰਦਾਰ ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ,ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ ਹੈਬਤਪੁਰ, ਦਿਲਬਾਗ ਸਿੰਘ ਇੰਚਾਰਜ ਅਖੰਡ ਪਾਠਾਂ ਵਿਭਾਗ ਤੇ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਐਡੀਸ਼ਨਲ ਹੈੱਡ ਗ੍ਰੰਥੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੀਤ ਮੈਨੇਜਰ ਗੁਰਜੀਤ ਸਿੰਘ ਆਦਿ ਦਾ ਵਿਸ਼ੇਸ਼ ਸਨਮਾਨ ਕੀਤਾ | ਮੈਨੇਜਰ ਅਵਤਾਰ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪਾਵਨ ਜੋਤੀ ਜੋਤਿ ਗੁਰਪੁਰਬ ਸਮੂਹ ਅਖੰਡ ਪਾਠੀ ਸਿੰਘਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਮਨਾਇਆ ਗਿਆ ਹੈ ਅਤੇ ਗੁਰੂ ਕੇ ਲੰਗਰ ਦੀ ਸੇਵਾ ਵੀ ਖ਼ੁਦ ਆਪਣੀ ਕਿਰਤ ਕਮਾਈ ਦੇ ਦਸਵੰਦ ਦੀ ਮਾਇਆ ਨਾਲ ਕੀਤੀ ਗਈ ਹੈ | ਇਸ ਮੌਕੇ ਅਵਤਾਰ ਸਿੰਘ ਮੈਨੇਜਰ, ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਗੁਰਜੀਤ ਸਿੰਘ ਮੀਤ ਮੈਨੇਜਰ, ਗਿਆਨੀ ਹਰਜਿੰਦਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਜਰਨੈਲ ਸਿੰਘ ਅਕਾਊਾਟੈਂਟ, ਦਿਲਬਾਗ ਸਿੰਘ ਇੰਚਾਰਜ ਅਖੰਡ ਪਾਠ, ਭਾਈ ਨਿਸ਼ਾਨ ਸਿੰਘ ਪਨਗੋਟਾ, ਭਾਈ ਰਾਜ ਸਿੰਘ ਮੱਖੂ, ਭਾਈ ਜਗਦੀਪ ਸਿੰਘ ਸੰਗਵਾਂ, ਭਾਈ ਰਣਜੀਤ ਸਿੰਘ ਨਵਾਂ, ਭਾਈ ਗੁਰਵਿੰਦਰ ਸਿੰਘ ਬੁਰਜ, ਭਾਈ ਕੁਲਵਿੰਦਰ ਸਿੰਘ, ਭਾਈ ਜਸਪਾਲ ਸਿੰਘ ਭਾਗੋਰਾਈਆਂ, ਭਾਈ ਸੁਰਜੀਤ ਸਿੰਘ ਮੋਠਾਂਵਾਲ, ਭਾਈ ਪ੍ਰੀਤਮ ਸਿੰਘ ਜੱਬੋ, ਭਾਈ ਦਿਲਬਾਗ ਸਿੰਘ ਬੁੱਢਾ ਦਲ, ਭਾਈ ਬਲਵਿੰਦਰ ਸਿੰਘ ਲੋਹੀਆਂ, ਭਾਈ ਬਲਜੀਤ ਸਿੰਘ, ਭਾਈ ਸੁਖਜਿੰਦਰ ਸਿੰਘ ਹਟ, ਭਾਈ ਸੁਖਦੇਵ ਸਿੰਘ ਭੱਠਲ, ਭਾਈ ਰਜਿੰਦਰ ਸਿੰਘ ਆਹਲੀ, ਭਾਈ ਰਾਜ ਸਿੰਘ ਆਹਲੀ, ਭਾਈ ਸਿਮਰਜੀਤ ਸਿੰਘ ਆਦਿ ਹੋਰ ਅਨੇਕਾਂ ਸੰਗਤਾਂ ਹਾਜ਼ਰ ਸਨ |

Ad Position 21
No active advertisement
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਸਨਮਾਨ ਕੀਤੇ ਜਾਣ ਦਾ ਦਿ੍ਸ਼ | ਤਸਵੀਰ. ਲਾਡੀ ਸਟੂਡੀਓ 07-10-2026

Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਨਿਸ਼ਾਨੇਬਾਜ਼ੀ ਵਿਚ ਸੋਨ ਤਗਮਾ ਜੇਤੂ ਸਿਧਾਰਥ ਸ਼ਰਮਾ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ ਅਗਲੀ ਖ਼ਬਰ ਪੰਜਾਬ ਪੁਲਿਸ ਦੇ ਪੈਨਸ਼ਨਰਾਂ ਨੇ ਬਕਾਏ ਨਾ ਦਿੱਤੇ ਜਾਣ ’ਤੇ ਸੂਬਾ ਸਰਕਾਰ ਦੀ ਕੀਤੀ ਨਿਖੇਧੀ
Ad Position 24