06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਾਵਰਕਾਮ ਵਲੋਂ ਖੇਤੀਬਾੜੀ ਖਪਤਕਾਰਾਂ ਲਈ ਮੋਟਰਾਂ ਦੇ ਲੋਡ ਵਧਾਉਣ ਲਈ 45 ਦਿਨਾਂ ਲਈ ਵਿਸ਼ੇਸ਼ ਸਕੀਮ

ਕਾਲਾ ਸੰਘਿਆਂ, 6 ਅਕਤੂਬਰ (ਬਲਜੀਤ ਸਿੰਘ ਸੰਘਾ)-ਪੰਜਾਬ ਰਾਜ ਪਾਵਰਕਾਮ ਵੱਲੋਂ ਖੇਤੀਬਾੜੀ ਖਪਤਕਾਰਾਂ (ਕਿਸਾਨਾਂ) ਲਈ ਮੋਟਰਾਂ ਦੇ ਲੋਡ ਵਧਾਉਣ ਲਈ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੰਡਲ ਅਫ਼ਸਰ ਅਮਰਜੀਤ ਸਿੰਘ ਐਸ. ਡੀ.

Ad Position 21
No active advertisement
ਅਜੀਤ ਡੈਸਕ 07-10-2026
ਕਾਲਾ ਸੰਘਿਆਂ, 6 ਅਕਤੂਬਰ (ਬਲਜੀਤ ਸਿੰਘ ਸੰਘਾ)-ਪੰਜਾਬ ਰਾਜ ਪਾਵਰਕਾਮ ਵੱਲੋਂ ਖੇਤੀਬਾੜੀ ਖਪਤਕਾਰਾਂ (ਕਿਸਾਨਾਂ) ਲਈ ਮੋਟਰਾਂ ਦੇ ਲੋਡ ਵਧਾਉਣ ਲਈ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੰਡਲ ਅਫ਼ਸਰ ਅਮਰਜੀਤ ਸਿੰਘ ਐਸ.ਡੀ.ਓ. ਕਾਲਾ ਸੰਘਿਆਂ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਕਿਸਾਨਾਂ ਵੱਲੋਂ ਮੋਟਰਾਂ ਦੇ ਲੋਡ ਵਧਾਉਣ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਤੇ ਪੰਜਾਬ ਰਾਜ ਪਾਵਰਕਾਮ ਵਿਭਾਗ ਵੱਲੋਂ ਵਿਸ਼ੇਸ਼ ਸਕੀਮ ਵੀ. ਡੀ. ਐਸ ਸਕੀਮ ਤਹਿਤ ਬਹੁਤ ਹੀ ਰਿਆਇਤੀ ਦਰਾਂ ‘ਤੇ ਕਿਸਾਨਾਂ ਨੂੰ ਲੋਡ ਵਧਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 45 ਦਿਨਾਂ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਕਾਲਾ ਸੰਘਿਆਂ ਸਬ ਡਵੀਜ਼ਨ (ਬਿਜਲੀ ਘਰ) ਤਹਿਤ ਆਉਂਦੇ ਪਿੰਡਾਂ ਦੇ ਕਿਸਾਨ ਵਿਭਾਗ ਵੱਲੋਂ ਨਿਰਧਾਰਿਤ ਕੀਤੇ ਸਮੇਂ ਵਿਚ ਆਪਣੀਆਂ ਮੋਟਰਾਂ ਦੇ ਲੋਡ ਵਧਾਉਣ ਲਈ ਕਾਲਾ ਸੰਘਿਆਂ ਦਫ਼ਤਰ ਵਿਖੇ ਅਰਜ਼ੀਆਂ ਦੇ ਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੇਅਸ ਅਈਅਰ ਬਣੇ ਵੈਸਟ ਇੰਡੀਜ਼ ਖ਼ਿਲਾਫ਼ ਸਭ ਤੋਂ ਤੇਜ਼ ਸੈਂਕੜਾ ਜੜਨ ਵਾਲੇ ਭਾਰਤੀ ਬੱਲੇਬਾਜ਼ ਪਹਿਲਾ ਮੈਚ ਖੇਡ ਰਹੇ ਨਮ... ਅਗਲੀ ਖ਼ਬਰ ਸੜਕ ਹਾਦਸੇ ’ਚ ਮਹਿਲਾ ਕਾਂਸਟੇਬਲ ਜ਼ਖ਼ਮੀ
Ad Position 24