ਨੈਸ਼ਨਲ ਹਾਈਵੇ ’ਤੇ ਦੇਰ ਰਾਤ ਆਰ.ਟੀ.ਓ. ਦੀ ਅਚਨਚੇਤ ਚੈਕਿੰਗ
ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਟਰਾਂਸਪੋਰਟ ਵਿਭਾਗ ਵੱਲੋਂ ਸੜਕਾਂ ‘ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬੀਤੀ ਦੇਰ ਰਾਤ ਫਗਵਾੜਾ ‘ਚ ਨੈਸ਼ਨਲ ਹਾਈਵੇ ‘ਤੇ ਅਚਨਚੇਤ ਚੈਕਿੰਗ ਕੀਤੀ ਗਈ| ਆਰ. ਟੀ.
ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਟਰਾਂਸਪੋਰਟ ਵਿਭਾਗ ਵੱਲੋਂ ਸੜਕਾਂ ‘ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬੀਤੀ ਦੇਰ ਰਾਤ ਫਗਵਾੜਾ ‘ਚ ਨੈਸ਼ਨਲ ਹਾਈਵੇ ‘ਤੇ ਅਚਨਚੇਤ ਚੈਕਿੰਗ ਕੀਤੀ ਗਈ| ਆਰ.ਟੀ.ਓ. ਅਧਿਕਾਰੀ ਸੰਗਰਾਮ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਨੇੜੇ ਫਲਾਈਓਵਰ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਖ਼ਾਸ ਤੌਰ ‘ਤੇ ਵੱਡੇ ਵਪਾਰਕ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਓਵਰਲੋਡ ਚੱਲ ਰਹੇ ਅਤੇ ਲੋੜੀਂਦੇ ਟੈਕਸ ਜਾਂ ਦਸਤਾਵੇਜ਼ਾਂ ਤੋਂ ਬਿਨਾਂ ਸੜਕ ‘ਤੇ ਚੱਲ ਰਹੇ ਵਾਹਨਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ | ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ | ਆਰ.ਟੀ.ਓ. ਅਧਿਕਾਰੀ ਸੰਗਰਾਮ ਸਿੰਘ ਨੇ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਹਨਾਂ ਦੀ ਚੈਕਿੰਗ ਮੁਹਿੰਮ ਜਾਰੀ ਹੈ | ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਓਵਰਲੋਡ ਅਤੇ ਬਿਨਾਂ ਲੋੜੀਂਦੇ ਟੈਕਸ ਜਾਂ ਦਸਤਾਵੇਜ਼ਾਂ ਤੋਂ ਚੱਲਣ ਵਾਲੇ ਵਾਹਨਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰਾਤ ਸਮੇਂ ਵੀ ਅਜਿਹੀ ਚੈਕਿੰਗ ਜਾਰੀ ਰਹੇਗੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |