ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਵਰ੍ਹੇ ਪੂਰੇ ਹੋਣ ’ਤੇ ਭਾਜਪਾ ਨੇ ਕੱਢੀ ਸੇਵਾ ਜੋਤੀ ਯਾਤਰਾ
ਕਪੂਰਥਲਾ, 7 ਅਕਤੂਬਰ (ਅਮਰਜੀਤ ਕੋਮਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਵਰ੍ਹੇ ਪੂਰੇ ਹੋਣ ’ਤੇ ਭਾਜਪਾ ਵਲੋਂ ਦੇਸ਼ ਭਰ ਵਿਚ ਕੱਢੀ ਗਈ ਸੇਵਾ ਜੋਤੀ ਯਾਤਰਾ ਤਹਿਤ ਅੱਜ ਕਪੂਰਥਲਾ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਕਚਹਿਰੀ ਚੌਕ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ | ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਜਨਤਕ ਜੀਵਨ ਦੌਰਾਨ ਕੀਤੇ ਗਏ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਦੇਸ਼ ਅੱਜ ਵੱਖ-ਵੱਖ ਖੇਤਰਾਂ ਵਿਚ ਬੁਲੰਦੀਆਂ ਨੂੰ ਛੂਹ ਰਿਹਾ ਹੈ | ਉਨ੍ਹਾਂ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕਜੁੱਟ ਹੋਣ ਤਾਂ ਜੋ ਭਾਜਪਾ ਦੀ ਅਗਵਾਈ ਵਿਚ ਪੰਜਾਬ ਵਿਚ ਸਰਕਾਰ ਬਣਾਈ ਜਾ ਸਕੇ | ਸਮਾਗਮ ਨੂੰ ਸੰਬੋਧਨ ਕਰਦਿਆਂ ਚੇਤਨ ਸੂਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਪੂਰਾ ਕਰਨ ਲਈ ਪਾਰਟੀ ਆਗੂ ਤੇ ਵਰਕਰ ਕਾਰਜਸ਼ੀਲ ਹਨ | ਸਮਾਗਮ ਨੂੰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੂਬਾਈ ਆਗੂ ਉਮੇਸ਼ ਸ਼ਾਰਧਾ, ਮਨੂੰ ਧੀਰ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਉਪਰੰਤ ਸੇਵਾ ਜੋਤੀ ਯਾਤਰਾ ਨੂੰ ਚੇਤਨ ਸੂਰੀ ਨੇ ਹਰੀ ਝੰਡੀ ਦਿਖਾਈ ਤੇ ਇਹ ਯਾਤਰਾ ਸ਼ਹੀਦ ਭਗਤ ਸਿੰਘ ਚੌਕ, ਸਦਰ ਬਾਜ਼ਾਰ ਤੇ ਸ਼ਾਲੀਮਾਰ ਬਾਗ ਤੋਂ ਹੁੰਦੀ ਹੋਈ ਸਨਾਤਨ ਧਰਮ ਸਭਾ ਕਪੂਰਥਲਾ ਵਿਖੇ ਸਮਾਪਤ ਹੋਈ | ਇਸ ਯਾਤਰਾ ਵਿਚ ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐਸ. ਸੀ.
ਕਪੂਰਥਲਾ, 7 ਅਕਤੂਬਰ (ਅਮਰਜੀਤ ਕੋਮਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਵਰ੍ਹੇ ਪੂਰੇ ਹੋਣ ’ਤੇ ਭਾਜਪਾ ਵਲੋਂ ਦੇਸ਼ ਭਰ ਵਿਚ ਕੱਢੀ ਗਈ ਸੇਵਾ ਜੋਤੀ ਯਾਤਰਾ ਤਹਿਤ ਅੱਜ ਕਪੂਰਥਲਾ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਕਚਹਿਰੀ ਚੌਕ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ | ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਜਨਤਕ ਜੀਵਨ ਦੌਰਾਨ ਕੀਤੇ ਗਏ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਦੇਸ਼ ਅੱਜ ਵੱਖ-ਵੱਖ ਖੇਤਰਾਂ ਵਿਚ ਬੁਲੰਦੀਆਂ ਨੂੰ ਛੂਹ ਰਿਹਾ ਹੈ | ਉਨ੍ਹਾਂ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕਜੁੱਟ ਹੋਣ ਤਾਂ ਜੋ ਭਾਜਪਾ ਦੀ ਅਗਵਾਈ ਵਿਚ ਪੰਜਾਬ ਵਿਚ ਸਰਕਾਰ ਬਣਾਈ ਜਾ ਸਕੇ | ਸਮਾਗਮ ਨੂੰ ਸੰਬੋਧਨ ਕਰਦਿਆਂ ਚੇਤਨ ਸੂਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਪੂਰਾ ਕਰਨ ਲਈ ਪਾਰਟੀ ਆਗੂ ਤੇ ਵਰਕਰ ਕਾਰਜਸ਼ੀਲ ਹਨ | ਸਮਾਗਮ ਨੂੰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੂਬਾਈ ਆਗੂ ਉਮੇਸ਼ ਸ਼ਾਰਧਾ, ਮਨੂੰ ਧੀਰ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਉਪਰੰਤ ਸੇਵਾ ਜੋਤੀ ਯਾਤਰਾ ਨੂੰ ਚੇਤਨ ਸੂਰੀ ਨੇ ਹਰੀ ਝੰਡੀ ਦਿਖਾਈ ਤੇ ਇਹ ਯਾਤਰਾ ਸ਼ਹੀਦ ਭਗਤ ਸਿੰਘ ਚੌਕ, ਸਦਰ ਬਾਜ਼ਾਰ ਤੇ ਸ਼ਾਲੀਮਾਰ ਬਾਗ ਤੋਂ ਹੁੰਦੀ ਹੋਈ ਸਨਾਤਨ ਧਰਮ ਸਭਾ ਕਪੂਰਥਲਾ ਵਿਖੇ ਸਮਾਪਤ ਹੋਈ | ਇਸ ਯਾਤਰਾ ਵਿਚ ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਸੀਨੀਅਰ ਭਾਜਪਾ ਆਗੂ ਜਗਦੀਸ਼ ਸ਼ਰਮਾ, ਨਡਾਲਾ ਤੋਂ ਭਾਜਪਾ ਦੇ ਆਗੂ ਸੌਰਵ ਖੁੱਲਰ, ਐਡਵੋਕੇਟ ਪਿਊਸ਼ ਮਨਚੰਦਾ, ਜਗਦੀਸ਼ ਸ਼ਰਮਾ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ |