07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਰਕਾਰੀ ਸਕੂਲ ’ਚੋਂ ਏ.ਸੀ. ਦੇ ਯੂਨਿਟ ਚੋਰੀ

ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ’ਚੋਂ ਏ. ਸੀ.

Ad Position 21
No active advertisement
ਅਜੀਤ ਡੈਸਕ 08-10-2026
ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ’ਚੋਂ ਏ.ਸੀ. ਦੇ ਯੂਨਿਟ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਕੂਲ ਦੇ ਅਧਿਆਪਕ ਵਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਹਾਲ ਤੇ ਕੰਪਿਊਟਰ ਲੈਬ ਲਈ ਫਗਵਾੜਾ ਦੇ ਇੱਕ ਪਰਿਵਾਰ ਵੱਲੋਂ 10 ਏ.ਸੀ. ਯੂਨਿਟ ਲਗਵਾਏ ਗਏ ਸਨ | ਉਨ੍ਹਾਂ ਅਨੁਸਾਰ ਕੁੱਝ ਦਿਨ ਪਹਿਲਾਂ ਇੱਕ ਏ.ਸੀ. ਯੂਨਿਟ ਚੋਰੀ ਹੋ ਗਿਆ ਸੀ, ਜਿਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਸੀ | ਇਸ ਤੋਂ ਬਾਅਦ ਅਗਲੇ ਹੀ ਦਿਨ ਚੋਰਾਂ ਨੇ ਦੋ ਹੋਰ ਏ.ਸੀ. ਯੂਨਿਟਾਂ ਸਮੇਤ ਤਾਂਬਾ ਚੋਰੀ ਕਰ ਲਿਆ | ਅਧਿਆਪਕ ਨੇ ਦੱਸਿਆ ਕਿ ਚੋਰੀ ਦੀਆਂ ਇਨ੍ਹਾਂ ਘਟਨਾਵਾਂ ਕਾਰਨ ਸਕੂਲ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦੇ ਕੇ ਚੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 13 ਨੂੰ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਵੋਟਰਾਂ ਤੋਂ ਲਿਖਤੀ ਸਹੁੰ ਚੁਕਵਾਉਣ ਦੇ ਮਾਮਲੇ ’ਚ ਚੋਣ ਕਮਿਸ਼ਨ ਗੰਭੀਰ ਨੋਟਿਸ ਲਵੇ-ਸੁਖਪਾਲ ਸਿੰਘ ਖਹਿਰਾ
Ad Position 24