ਕਬਾੜ ਦੀ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ
ਨਡਾਲਾ, 8 ਅਕਤੂਬਰ (ਰਘਬਿੰਦਰ ਸਿੰਘ)-ਪਿੰਡ ਲੱਖਣ ਕੇ ਪੱਡੇ ਅੱਡਾ ਵਿਖੇ ਕਬਾੜ ਦੀ ਦੁਕਾਨ ਦੇ ਬਾਹਰ ਖੜ੍ਹਾ ਇੱਕ ਮੋਟਰਸਾਈਕਲ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਚੋਰੀ ਕਰਨ ਦੀ ਘਟਨਾ ਦੁਕਾਨ ’ਤੇ ਲੱਗੇ ਸੀ. ਸੀ.
ਨਡਾਲਾ, 8 ਅਕਤੂਬਰ (ਰਘਬਿੰਦਰ ਸਿੰਘ)-ਪਿੰਡ ਲੱਖਣ ਕੇ ਪੱਡੇ ਅੱਡਾ ਵਿਖੇ ਕਬਾੜ ਦੀ ਦੁਕਾਨ ਦੇ ਬਾਹਰ ਖੜ੍ਹਾ ਇੱਕ ਮੋਟਰਸਾਈਕਲ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਚੋਰੀ ਕਰਨ ਦੀ ਘਟਨਾ ਦੁਕਾਨ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਬਿੱਲਾ ਵਾਸੀ ਜੱਗਾ ਨੇ ਦੱਸਿਆ ਕਿ ਲੱਖਣ ਕੇ ਪੱਡੇ ਵਿਖੇ ਉਸ ਦੀ ਕਬਾੜ ਦੀ ਦੁਕਾਨ ਹੈ | ਉਹ ਦੁਕਾਨ ਦੇ ਉੱਪਰ ਬਣੇ ਕੋਠੇ ’ਚ ਸੁੱਤੇ ਹੋਏ ਸਨ | ਸਵੇਰੇ ਜਦੋਂ ਉਹ ਉੱਠੇ ਤਾਂ ਵੇਖਿਆ ਕਿ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਉੱਥੇ ਨਹੀਂ ਸੀ | ਇਸ ਤੋਂ ਬਾਅਦ ਜਦੋਂ ਦੁਕਾਨ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਪਤਾ ਲੱਗਾ ਕਿ ਇੱਕ ਵਿਅਕਤੀ ਦੁਕਾਨ ਦੇ ਬਾਹਰ ਆਇਆ ਅਤੇ ਉੱਥੇ ਖੜ੍ਹਾ ਪਲਟੀਨਾ ਮੋਟਰਸਾਈਕਲ ਚੋਰੀ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ | ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਚੋਰੀ ਹੋਏ ਮੋਟਰਸਾਈਕਲ ਦੀ ਭਾਲ ਕੀਤੀ ਜਾ ਰਹੀ ਹੈ |