09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਾਬਾ ਪ੍ਰਗਟ ਨਾਥ ਦਾ ਚੇਅਰਮੈਨ ਡਾ. ਗਗਨਦੀਪ ਸਿੰਘ ਤੇ ਨਵਪ੍ਰੀਤ ਸਿੰਘ ਵਲੋਂ ਸਨਮਾਨ

ਸੁਲਤਾਨਪੁਰ ਲੋਧੀ, 8 ਅਕਤੂਬਰ (ਨਰੇਸ਼ ਹੈਪੀ)-ਸਮਾਜ ਨੂੰ ਨਸ਼ਿਆਂ ਦੀ ਭਿਆਨਕ ਲਾਹਨਤ ਤੋਂ ਬਚਾਉਣ ਲਈ ਕਾਰਜਸ਼ੀਲ ਐਂਟੀ ਡਰੱਗ ਕਲੱਬ ਦੋਆਬਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਹੋਰ ਹੌਸਲਾ ਮਿਲਿਆ, ਜਦੋਂ ਸੰਤ ਸਮਾਜ ਨਾਲ ਸੰਬੰਧਿਤ ਬਾਬਾ ਪ੍ਰਗਟ ਨਾਥ ਦਾ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਡਾਕਟਰ ਗਗਨਦੀਪ ਸਿੰਘ ਅਤੇ ਵਾਹਿਗੁਰੂ ਅਕੈਡਮੀ ਦੇ ਐਮ. ਡੀ.

Ad Position 21
No active advertisement
ਬਾਬਾ ਪ੍ਰਗਟ ਨਾਥ ਦਾ ਸਨਮਾਨ ਕਰਦੇ ਹੋਏ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਅਤੇ ਵਾਹਿਗੁਰੂ ਅਕੈਡਮੀ ਦੇ ਐੱਮ.ਡੀ. ਨਵਪ੍ਰੀਤ ਸਿੰਘ ਤੇ ਹੋਰ | ਤਸਵੀਰ: ਲਾਡੀ ਸਟੂਡੀਓ 09-10-2026
ਸੁਲਤਾਨਪੁਰ ਲੋਧੀ, 8 ਅਕਤੂਬਰ (ਨਰੇਸ਼ ਹੈਪੀ)-ਸਮਾਜ ਨੂੰ ਨਸ਼ਿਆਂ ਦੀ ਭਿਆਨਕ ਲਾਹਨਤ ਤੋਂ ਬਚਾਉਣ ਲਈ ਕਾਰਜਸ਼ੀਲ ਐਂਟੀ ਡਰੱਗ ਕਲੱਬ ਦੋਆਬਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਹੋਰ ਹੌਸਲਾ ਮਿਲਿਆ, ਜਦੋਂ ਸੰਤ ਸਮਾਜ ਨਾਲ ਸੰਬੰਧਿਤ ਬਾਬਾ ਪ੍ਰਗਟ ਨਾਥ ਦਾ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਡਾਕਟਰ ਗਗਨਦੀਪ ਸਿੰਘ ਅਤੇ ਵਾਹਿਗੁਰੂ ਅਕੈਡਮੀ ਦੇ ਐਮ.ਡੀ. ਨਵਪ੍ਰੀਤ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਪ੍ਰਗਟ ਨਾਥ ਨੂੰ ਸਨਮਾਨਿਤ ਕਰਦਿਆਂ ਡਾ. ਗਗਨਦੀਪ ਸਿੰਘ ਅਤੇ ਨਵਪ੍ਰੀਤ ਸਿੰਘ ਨੇ ਕਿਹਾ ਕਿ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਬਾਬਾ ਪ੍ਰਗਟ ਨਾਥ ਨੇ ਐਂਟੀ ਡਰੱਗ ਕਲੱਬ ਦੋਆਬਾ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਮੁਹਿੰਮ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਲਗਾਤਾਰ ਸਮਾਜਿਕ ਲਹਿਰ ਦਾ ਰੂਪ ਦੇਣ ਦੀ ਲੋੜ ਹੈ | ਇਸ ਮੌਕੇ ਪਰਿਵਾਰਕ ਮੈਂਬਰਾਂ ਵੱਲੋਂ ਬਾਬਾ ਜੀ ਦਾ ਸਤਿਕਾਰ ਸਹਿਤ ਸਵਾਗਤ ਕੀਤਾ ਗਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ‘ਨੂਰ ਜੋਤਾਂ ਵਾਲੀ ਦਾ’ ਅਧਿਆਤਮਿਕ ਰੂਹਾਨੀ ਤਿਉਹਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਪਿੰਡ ਚਹੇੜੂ ਵਿਖੇ 30ਵਾਂ ਸਾਲਾਨਾ ਜੋੜ ਮੇਲਾ ਤੇ ਬਰਸੀ ਸਮਾਗਮ ਮਨਾਇਆ
Ad Position 24