09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤਾਂ ਤੇ ਆਮ ਨਾਗਰਿਕਾਂ ਦਾ ਸਹਿਯੋਗ ਜ਼ਰੂਰੀ-ਡਾ. ਨਵਜੋਤ ਸ਼ਰਮਾ

ਫਗਵਾੜਾ 8 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਢੱਕ ਪੰਡੋਰੀ ਦੀ ਪੰਚਾਇਤ ਅਤੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਗਵਾੜਾ ਦੇ ਸਹਿਯੋਗ ਨਾਲ ਜਾਗਰੂਕਤਾ ਮੀਟਿੰਗ ਦਾ ਆਯੋਜਨ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਕੀਤਾ ਗਿਆ | ਇਸ ਦੌਰਾਨ ਆਮ ਆਦਮੀ ਪਾਰਟੀ ਐਸ. ਸੀ.

Ad Position 21
No active advertisement
ਅਜੀਤ ਡੈਸਕ 09-10-2026
ਫਗਵਾੜਾ 8 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਢੱਕ ਪੰਡੋਰੀ ਦੀ ਪੰਚਾਇਤ ਅਤੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਗਵਾੜਾ ਦੇ ਸਹਿਯੋਗ ਨਾਲ ਜਾਗਰੂਕਤਾ ਮੀਟਿੰਗ ਦਾ ਆਯੋਜਨ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਕੀਤਾ ਗਿਆ | ਇਸ ਦੌਰਾਨ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਵਿਜੇ ਕੁਮਾਰ ਸਰਪੰਚ ਢੱਕ ਪੰਡੋਰੀ ਦੀ ਅਗਵਾਈ ਹੇਠ ਪੰਚਾਇਤ ਨੇ ਬੁਲਾਰਿਆਂ ਵਜੋਂ ਪਹੁੰਚੇ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ, ਐਸ.ਐਚ.ਓ. ਸਦਰ ਜੰਗ ਬਹਾਦਰ ਸਿੰਘ, ਬੀ.ਡੀ.ਪੀ.ਓ. ਲਖਵਿੰਦਰ ਕਲੇਰ, ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਸੀਮਾ ਰਾਣਾ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਰਜਨੀਸ਼ ਪ੍ਰਭਾਕਰ ਤੇ ਹੋਰਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਫਗਵਾੜਾ ਡਾ. ਨਵਜੋਤ ਸ਼ਰਮਾ ਨੇ ਪਿੰਡਾਂ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਵਧਾਉਣ, ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ, ਨੌਜਵਾਨਾਂ ਨੂੰ ਖੇਡਾਂ ਤੇ ਸਿੱਖਿਆ ਨਾਲ ਜੋੜਨ ਅਤੇ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਇਲਾਜ ਤੇ ਪੁਨਰਵਾਸ ਸੇਵਾਵਾਂ ਨਾਲ ਜੋੜਨ ‘ਤੇ ਜ਼ੋਰ ਦਿੱਤਾ | ਇਸ ਮੌਕੇ ਪੰਚਾਇਤ ਸਕੱਤਰ ਮਲਕੀਤ ਚੰਦ, ਬਿੰਦਰ ਪਾਲ ਪੰਚ, ਮੋਹਨ ਲਾਲ ਪੰਚ, ਨਿਰਮਲ ਕੌਰ ਪੰਚ, ਸੁਰਿੰਦਰ ਕੌਰ ਪੰਚ, ਕਮਲੇਸ਼ ਰਾਣੀ ਪੰਚ, ਮਹਿੰਦਰ ਕੌਰ ਪੰਚ, ਮਹਿੰਦਰ ਪਾਲ ਪ੍ਰਧਾਨ, ਨਰਿੰਦਰ ਕੌਰ ਮੇਹਟ, ਰੂਪ ਲਾਲ, ਧਨਪਤ ਰਾਏ, ਜੋਗਿੰਦਰ ਕੌਰ, ਸੁਰਜੀਤ ਕੌਰ, ਕਾਂਤਾ ਰਾਣੀ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੇ.ਜੇ. ਟਰੋਮਾ ਤੇ ਥਿੰਦ ਹਸਪਤਾਲ ਵਿਖੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਪਾਵਰਕਾਮ ਘਰੇਲੂ ਖ਼ਪਤਕਾਰਾਂ ਨੂੰ ਸੋਲਰ ਸਿਸਟਮ ਸੰਬੰਧੀ ਉਤਸ਼ਾਹਿਤ ਕਰਨ ਲਈ ਅੱਜ ਦਫ਼ਤਰਾਂ ’ਚ ਲਾਏਗਾ ਕੈਂਪ-ਡਾ. ਐਸ.ਪੀ. ਸ...
Ad Position 24