09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਮੰਗਾਂ ਸੰਬੰਧੀ ਐਸ.ਡੀ.ਐਮ. ਭੁਲੱਥ ਨੂੰ ਦਿੱਤਾ ਮੰਗ ਪੱਤਰ

ਨਡਾਲਾ, 8 ਅਕਤੂਬਰ (ਰਘਬਿੰਦਰ ਸਿੰਘ ਨਡਾਲਾ)-ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਕਿਸਾਨਾਂ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਐਸ. ਡੀ.

Ad Position 21
No active advertisement
ਅਜੀਤ ਡੈਸਕ 09-10-2026
ਨਡਾਲਾ, 8 ਅਕਤੂਬਰ (ਰਘਬਿੰਦਰ ਸਿੰਘ ਨਡਾਲਾ)-ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਕਿਸਾਨਾਂ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ| ਯੂਨੀਅਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਸਹਿਕਾਰੀ ਸਭਾਵਾਂ ਵਿਚ ਰਿਕਵਰੀ ਦਾ ਸੀਜ਼ਨ ਵੀ ਸ਼ੁਰੂ ਹੋ ਚੁੱਕਾ ਹੈ | ਇਸ ਦੌਰਾਨ ਸਭਾਵਾਂ ਵਿਚ ਕਿਸਾਨਾਂ ਦੀ ਲੋੜ ਅਨੁਸਾਰ ਡੀ.ਏ.ਪੀ. ਖਾਦ ਦੀ ਸਪਲਾਈ ਬਹੁਤ ਘੱਟ ਹੈ ਅਤੇ ਹੁਣ ਤੱਕ ਸਿਰਫ਼ 10 ਫ਼ੀਸਦੀ ਖਾਦ ਹੀ ਪਹੁੰਚੀ ਹੈ, ਜਦਕਿ ਕਿਸਾਨਾਂ ਦੀ ਲੋੜ ਨੂੰ ਪੂਰਾ ਕਰਨ ਲਈ 100 ਫ਼ੀਸਦੀ ਖਾਦ ਉਪਲਬਧ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਖਾਦ ਦੀ ਘੱਟ ਸਪਲਾਈ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਸ ਤੋਂ ਇਲਾਵਾ ਜੋ 10 ਫ਼ੀਸਦੀ ਡੀ.ਏ.ਪੀ. ਖਾਦ ਸਭਾਵਾਂ ਵਿਚ ਪਹੁੰਚੀ ਹੈ, ਉਸ ਨਾਲ ਵਾਧੂ ਅਤੇ ਬੇਲੋੜੀ ਟੈਗਿੰਗ ਕੀਤੀ ਜਾ ਰਹੀ ਹੈ | ਯੂਨੀਅਨ ਆਗੂਆਂ ਨੇ ਇਸ ਨੂੰ ਕਿਸਾਨਾਂ ਨਾਲ ਧੱਕਾ ਕਰਾਰ ਦਿੰਦਿਆਂ ਬੇਲੋੜੀ ਟੈਗਿੰਗ ਤੁਰੰਤ ਬੰਦ ਕਰਨ ਦੀ ਮੰਗ ਕੀਤੀ |ਯੂਨੀਅਨ ਨੇ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਨੂੰ ਅਪੀਲ ਕੀਤੀ ਕਿ ਸਹਿਕਾਰੀ ਸਭਾਵਾਂ ਵਿਚ ਕਿਸਾਨਾਂ ਦੀ ਲੋੜ ਅਨੁਸਾਰ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਟੈਗਿੰਗ ਦੀ ਸਮੱਸਿਆ ਦਾ ਵੀ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ ਸੈਕਟਰੀ ਜੋਬਨ ਸਾਹੀ ਨਡਾਲਾ, ਮਾਲਵਿੰਦਰ ਸਿੰਘ ਦਾਊਦਪੁਰ, ਪ੍ਰਧਾਨ ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ ਮੁਲਾਜ਼ਮ ਸੁਸਾਇਟੀ, ਇੰਦਰਜੀਤ ਸਿੰਘ ਖੱਖ,ਨਵਜਿੰਦਰ ਸਿੰਘ ਬੱਗਾ ਕੋਚ, ਅਜੀਤ ਸਿੰਘ ਖੱਖ,ਰੋਮੀ ਬਾਜਵਾ, ਕੁਲਵਿੰਦਰ ਸਿੰਘ ਸਾਹੀ,ਅਮਰੀਕ ਸਿੰਘ ਸਾਹੀ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 13 ਨੂੰ ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਨੇਲ ਆਰਟ ਵਰਕਸ਼ਾਪ ਲਗਾਈ
Ad Position 24