10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਕਾਂਗਰਸੀਆਂ ਨੇ ਪੁਤਲਾ ਸਾੜਿਆ

ਫਗਵਾੜਾ, 9 ਅਕਤੂਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਪਾਰਟੀ ਵੱਲੋਂ ਅੱਜ ਫਗਵਾੜਾ ਵਿਚ ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬੋਲਦਿਆਂ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ, ਜਿਸ ਨਾਲ ਇੱਕ ਮਹੱਤਵਪੂਰਨ ਸੰਵਿਧਾਨਕ ਸੰਸਥਾ ਦੀ ਨਿਰਪੱਖਤਾ ਤੇ ਭਰੋਸੇਯੋਗਤਾ ਨੂੰ ਠੇਸ ਪਹੁੰਚ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤ ਦਾ ਚੋਣ ਕਮਿਸ਼ਨ ਲੋਕਤੰਤਰ ਦੀ ਮਜ਼ਬੂਤੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਸੰਵਿਧਾਨਕ ਸੰਸਥਾ ਹੈ | ਦੇਸ਼ ਦੇ ਲੋਕਾਂ ਦਾ ਇਸ ਸੰਸਥਾ ‘ਚ ਭਰੋਸਾ ਕਾਇਮ ਰਹਿਣਾ ਬੇਹੱਦ ਜ਼ਰੂਰੀ ਹੈ, ਜੇਕਰ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਬਾਰੇ ਸਵਾਲ ਉੱਠਦੇ ਹਨ ਤਾਂ ਉਨ੍ਹਾਂ ਦਾ ਪਾਰਦਰਸ਼ੀ ਢੰਗ ਨਾਲ ਜਵਾਬ ਦੇਣਾ ਚਾਹੀਦਾ ਹੈ, ਕਿਉਂਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਹੀ ਲੋਕਤੰਤਰ ਦੀ ਬੁਨਿਆਦ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ਕਾਰਨ ਵਿਰੋਧੀ ਪਾਰਟੀਆਂ ‘ਚ ਚਿੰਤਾ ਪਾਈ ਜਾ ਰਹੀ ਹੈ | ਲੋਕਤੰਤਰ ਵਿਚ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਬਰਾਬਰ ਦਾ ਵਿਹਾਰ ਕਰਨਾ ਤੇ ਚੋਣਾਂ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਹੈ | ਇਸ ਮੌਕੇ ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਤੇ ਸੰਵਿਧਾਨ ਦੀ ਰਾਖੀ ਲਈ ਸੰਘਰਸ਼ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ ਤੇ ਆਜ਼ਾਦੀ ਨੂੰ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ | ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਲੋਕਤੰਤਰਿਕ ਪ੍ਰਣਾਲੀ ਵਿਚ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਦੀ ਮੰਗ ਉਠਾਈ | ਇਸ ਮੌਕੇ ਗੁਰਜੀਤ ਪਾਲ ਵਾਲੀਆ, ਸੰਜੀਵ ਬੁੱਗਾ ਕੌਂਸਲਰ, ਗੁਰਦਿਆਲ ਸਿੰਘ, ਬਲਵੰਤ ਰਾਏ ਕੌਂਸਲਰ, ਤਜਿੰਦਰ ਬਾਵਾ, ਵਿਨੋਦ ਵਿਰਮਾਨੀ, ਸੰਜੀਵ ਟੀਟੂ, ਗੁਰਪ੍ਰੀਤ ਕੌਰ ਜੰਡੂ ਕੌਂਸਲਰ, ਜਤਿੰਦਰ ਵਰਮਾਨੀ, ਡਾ. ਰਮਨ ਸ਼ਰਮਾ, ਅਮਰਜੀਤ ਨਿੱਝਰ, ਅਨਿਲ ਪਾਲ, ਕੁਲਵੰਤ ਰਾਏ ਕਾਲੀ, ਬੌਬੀ ਨਾਹਰ, ਯੋਗੇਸ਼ ਕੌਲ, ਲਹਿੰਬਰ ਰਾਮ, ਜੋਗਾ ਰਾਮ, ਜੋਏ ਉੱਪਲ, ਤੁਲਸੀ ਰਾਮ ਖੋਸਲਾ, ਕਿਸ਼ੋਰੀ ਲਾਲ, ਪ੍ਰੋ.

Ad Position 21
No active advertisement
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਣ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਨਾਲ ਹੋਰ ਕਾਂਗਰਸੀ ਆਗੂ ਤੇ ਵਰਕਰ | ਤਸਵੀਰ : ਚਾਨਾ 10-10-2026
ਫਗਵਾੜਾ, 9 ਅਕਤੂਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਪਾਰਟੀ ਵੱਲੋਂ ਅੱਜ ਫਗਵਾੜਾ ਵਿਚ ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬੋਲਦਿਆਂ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ, ਜਿਸ ਨਾਲ ਇੱਕ ਮਹੱਤਵਪੂਰਨ ਸੰਵਿਧਾਨਕ ਸੰਸਥਾ ਦੀ ਨਿਰਪੱਖਤਾ ਤੇ ਭਰੋਸੇਯੋਗਤਾ ਨੂੰ ਠੇਸ ਪਹੁੰਚ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤ ਦਾ ਚੋਣ ਕਮਿਸ਼ਨ ਲੋਕਤੰਤਰ ਦੀ ਮਜ਼ਬੂਤੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਸੰਵਿਧਾਨਕ ਸੰਸਥਾ ਹੈ | ਦੇਸ਼ ਦੇ ਲੋਕਾਂ ਦਾ ਇਸ ਸੰਸਥਾ ‘ਚ ਭਰੋਸਾ ਕਾਇਮ ਰਹਿਣਾ ਬੇਹੱਦ ਜ਼ਰੂਰੀ ਹੈ, ਜੇਕਰ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਬਾਰੇ ਸਵਾਲ ਉੱਠਦੇ ਹਨ ਤਾਂ ਉਨ੍ਹਾਂ ਦਾ ਪਾਰਦਰਸ਼ੀ ਢੰਗ ਨਾਲ ਜਵਾਬ ਦੇਣਾ ਚਾਹੀਦਾ ਹੈ, ਕਿਉਂਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਹੀ ਲੋਕਤੰਤਰ ਦੀ ਬੁਨਿਆਦ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ਕਾਰਨ ਵਿਰੋਧੀ ਪਾਰਟੀਆਂ ‘ਚ ਚਿੰਤਾ ਪਾਈ ਜਾ ਰਹੀ ਹੈ | ਲੋਕਤੰਤਰ ਵਿਚ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਬਰਾਬਰ ਦਾ ਵਿਹਾਰ ਕਰਨਾ ਤੇ ਚੋਣਾਂ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਹੈ | ਇਸ ਮੌਕੇ ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਤੇ ਸੰਵਿਧਾਨ ਦੀ ਰਾਖੀ ਲਈ ਸੰਘਰਸ਼ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ ਤੇ ਆਜ਼ਾਦੀ ਨੂੰ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ | ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਲੋਕਤੰਤਰਿਕ ਪ੍ਰਣਾਲੀ ਵਿਚ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਦੀ ਮੰਗ ਉਠਾਈ | ਇਸ ਮੌਕੇ ਗੁਰਜੀਤ ਪਾਲ ਵਾਲੀਆ, ਸੰਜੀਵ ਬੁੱਗਾ ਕੌਂਸਲਰ, ਗੁਰਦਿਆਲ ਸਿੰਘ, ਬਲਵੰਤ ਰਾਏ ਕੌਂਸਲਰ, ਤਜਿੰਦਰ ਬਾਵਾ, ਵਿਨੋਦ ਵਿਰਮਾਨੀ, ਸੰਜੀਵ ਟੀਟੂ, ਗੁਰਪ੍ਰੀਤ ਕੌਰ ਜੰਡੂ ਕੌਂਸਲਰ, ਜਤਿੰਦਰ ਵਰਮਾਨੀ, ਡਾ. ਰਮਨ ਸ਼ਰਮਾ, ਅਮਰਜੀਤ ਨਿੱਝਰ, ਅਨਿਲ ਪਾਲ, ਕੁਲਵੰਤ ਰਾਏ ਕਾਲੀ, ਬੌਬੀ ਨਾਹਰ, ਯੋਗੇਸ਼ ਕੌਲ, ਲਹਿੰਬਰ ਰਾਮ, ਜੋਗਾ ਰਾਮ, ਜੋਏ ਉੱਪਲ, ਤੁਲਸੀ ਰਾਮ ਖੋਸਲਾ, ਕਿਸ਼ੋਰੀ ਲਾਲ, ਪ੍ਰੋ. ਰਾਮ ਪਾਲ, ਅਵਿਨਾਸ਼ ਗੁਪਤਾ ਬਾਸ਼ੀ, ਹਰਬੰਸ ਲਾਲ, ਅਸ਼ੋਕ ਮਨੀਲਾ, ਮੁਨੀਸ਼ ਡੱਲਾ, ਮਿੰਦੀ ਮਾਨ, ਸੋਹਣ ਸਿੰਘ, ਸੁਨੀਲ ਪਾਂਡੇ, ਮੁਲਖ ਰਾਜ ਟੋਨੀ, ਕੁਲਵਿੰਦਰ ਲੱਡੂ , ਵਿਮਲ ਵਿਰਮਾਨੀ, ਕਰਮਜੀਤ ਬਿੱਟੂ, ਨਰਿੰਦਰ ਸਿੰਘ ਠੇਕੇਦਾਰ, ਪ੍ਰਦੀਪ ਲਾਮਾ, ਅਨੂ ਸਹੋਤਾ, ਹੈਪੀ ਡਾਬਰ, ਸ਼ੰਕਰ ਝਾਂਜੀ ਸਮੇਤ ਵੱਡੀ ਗਿਣਤੀ ‘ਚ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹਾਈਬਿ੍ਡ ਝੋਨੇ ਦੀ ਖ਼ਰੀਦ ਕਾਰਨ ਚਾਵਲ ਮਿੱਲ ਮਾਲਕਾਂ ਨੂੰ ਛੜਾਈ ਮੌਕੇ ਕਰਨਾ ਪਵੇਗਾ ਮੁਸ਼ਕਿ... ਅਗਲੀ ਖ਼ਬਰ ਸਟਾਫ਼ ਬੱਸ ਨੂੰ ਕੈਂਟਰ ਨੇ ਮਾਰੀ ਟੱਕਰ, ਦੋਵੇਂ ਵਾਹਨ ਨੁਕਸਾਨੇ
Ad Position 24