09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਸਿਹਤ ਸੇਵਾਵਾਂ ਸੰਬੰਧੀ ਦਿੱਤਾ ਰੇਲਵੇ ਬੋਰਡ ਦੇ ਡਾਇਰੈਕਟਰ ਜਨਰਲ ਨੂੰ ਮੰਗ ਪੱਤਰ ਮੰਗਾਂ ਨਾ ਮੰਨਣ ’ਤੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਕਪੂਰਥਲਾ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਰ. ਸੀ.

Ad Position 21
No active advertisement
ਅਜੀਤ ਡੈਸਕ 10-10-2026
ਕਪੂਰਥਲਾ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਇਕ ਵਫ਼ਦ ਨੇ ਯੂਨੀਅਨ ਦੇ ਜਨਰਲ ਸਕੱਤਰ ਸਰਵਜੀਤ ਸਿੰਘ ਦੀ ਅਗਵਾਈ ਵਿਚ ਡਾ. ਕੇ. ਕ੍ਰਿਸ਼ਨ ਕੁਮਾਰ ਡਾਇਰੈਕਟਰ ਜਨਰਲ ਰੇਲਵੇ ਸਿਹਤ ਸੇਵਾਵਾਂ ਰੇਲਵੇ ਬੋਰਡ ਨੂੰ ਇਕ ਮੰਗ ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ਆਰ.ਸੀ.ਐਫ. ਦੇ ਹਸਪਤਾਲ ਵਿਚ ਮਾਹਿਰ ਡਾਕਟਰਾਂ ਘਾਟ, ਦਵਾਈਆਂ ਦੀ ਖ਼ਰੀਦ ਯਕੀਨੀ ਬਣਾਉਣ, ਪ੍ਰਵਾਨਿਤ ਅਸਾਮੀਆਂ ‘ਤੇ ਤੁਰੰਤ ਭਰਤੀ ਕਰਨ, ਮਰੀਜ਼ਾਂ ਦੀ ਗਿਣਤੀ ਦੇ ਅਨੁਪਾਤ ਅਨੁਸਾਰ ਬੈੱਡ ਦੀ ਸਮਰੱਥਾ ਵਧਾਉਣ, ਅਲਟਰਾਸਾੳਾੂਡ ਮਸ਼ੀਨ ਨੂੰ ਚਾਲੂ ਕਰਨ ਲਈ ਰੇਡੀਆਲੋਜਿਸਟ ਦੀ ਨਿਯੁਕਤੀ ਤੇ ਬਲੱਡ ਟੈੱਸਟ ਹਸਪਤਾਲ ਵਿਚ ਹੀ ਕਰਨ ਦੀ ਵਿਵਸਥਾ ਯਕੀਨੀ ਬਣਾਉਣ ਦਾ ਮਾਮਲਾ ਡਾਇਰੈਕਟਰ ਦੇ ਧਿਆਨ ਵਿਚ ਲਿਆਂਦਾ | ਮੰਗ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਡਾਇਰੈਕਟਰ ਜਰਨਲ ਨੇ ਯੂਨੀਅਨ ਆਗੂਆਂ ਨੂੰ ਉਨ੍ਹਾਂ ਵਲੋਂ ਪੇਸ਼ ਕੀਤੀਆਂ ਮੰਗਾਂ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਯੂਨੀਅਨ ਆਗੂ ਸਰਵਜੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਜਿਸਦੀ ਜ਼ਿੰਮੇਵਾਰੀ ਆਰ.ਸੀ.ਐਫ. ਪ੍ਰਸ਼ਾਸਨ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਵਿਖੇ ਅਰੋਹ ਫਾਊਂਡੇਸ਼ਨ ਨੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ
Ad Position 24