09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਕਪੂਰਥਲਾ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜੇ-ਪਾਲ ਸਾਊਥ ਏਸ਼ੀਆ ਦੇ ਸਹਿਯੋਗ ਨਾਲ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜੇ ਪਾਲ ਸਾਊਥ ਏਸ਼ੀਆ ਸੰਸਥਾ ਦੇ ਸੁਪਰਵਾਈਜ਼ਰ ਮੁਖਵਿੰਦਰ ਸਿੰਘ, ਸਰਵੇਅਰ ਕੁਲਬੀਰ ਸਿੰਘ, ਤੇ ਅਮਨਪ੍ਰੀਤ ਕੌਰ ਨੇ ਜ਼ਮੀਨੀ ਪੱਧਰ ‘ ਤੇ ਸਰਵੇ ਦੇ ਅਨੁਭਵਾਂ ਨੂੰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ੇ ਦੇ ਸਮਾਜਿਕ, ਮਾਨਸਿਕ ਤੇ ਸਰੀਰਕ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਬੋਲਦਿਆਂ ਵਿਕਰਮ ਆਨੰਦ, ਰੁਚੀ ਆਨੰਦ, ਡਾ.

Ad Position 21
No active advertisement
ਅਜੀਤ ਡੈਸਕ 10-10-2026
ਕਪੂਰਥਲਾ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜੇ-ਪਾਲ ਸਾਊਥ ਏਸ਼ੀਆ ਦੇ ਸਹਿਯੋਗ ਨਾਲ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜੇ ਪਾਲ ਸਾਊਥ ਏਸ਼ੀਆ ਸੰਸਥਾ ਦੇ ਸੁਪਰਵਾਈਜ਼ਰ ਮੁਖਵਿੰਦਰ ਸਿੰਘ, ਸਰਵੇਅਰ ਕੁਲਬੀਰ ਸਿੰਘ, ਤੇ ਅਮਨਪ੍ਰੀਤ ਕੌਰ ਨੇ ਜ਼ਮੀਨੀ ਪੱਧਰ ‘ ਤੇ ਸਰਵੇ ਦੇ ਅਨੁਭਵਾਂ ਨੂੰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ੇ ਦੇ ਸਮਾਜਿਕ, ਮਾਨਸਿਕ ਤੇ ਸਰੀਰਕ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਬੋਲਦਿਆਂ ਵਿਕਰਮ ਆਨੰਦ, ਰੁਚੀ ਆਨੰਦ, ਡਾ. ਅਮਰਪ੍ਰੀਤ ਸਿੰਘ ਨੇ ਜੇ ਪਾਲ ਸਾਊਥ ਏਸ਼ੀਆ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰਤੀਨਿਧਾਂ ਵਲੋਂ ਇਸ ਸ਼ਲਾਘਾਯੋਗ ਪਹਿਲ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਪੀੜੀ ਦੇਸ਼ ਦਾ ਭਵਿੱਖ ਹੈ ਇਸ ਲਈ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਬਰਾਂਡ ਅੰਬੈਸਡਰ ਵਜੋਂ ਆਪਣਾ ਰੋਲ ਨਿਭਾਉਣਾ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਤੇ ਆਪਣੇ ਆਲੇ ਦੁਆਲੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ | ਸੈਮੀਨਾਰ ਦੀ ਸਮਾਪਤੀ ‘ਤੇ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਿਲ ਕੇ ਸਮਾਜ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਨਾ ਸੜਕ ਬਣੀ, ਨਾ ਪੁਲੀ ਮੁਕੰਮਲ ਹੋਈ ਅਗਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਸਿਹਤ ਸੇਵਾਵਾਂ ਸੰਬੰਧੀ ਦਿੱਤਾ ਰੇਲਵੇ ਬੋਰਡ ਦੇ ਡਾਇਰੈਕਟਰ ਜਨਰਲ ਨੂੰ ਮੰਗ ਪੱਤਰ ਮੰਗ...
Ad Position 24