ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈੱਲਫੇਅਰ ਆਰਗਨਾਈਜ਼ੇਸ਼ਨ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ 12 ਨੂੰ-ਨਾਨਕਪੁਰ, ਢੋਟ
ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ)-ਸਿੱਖਿਆ, ਖੇਡਾਂ, ਪ੍ਰਸ਼ਾਸਨਿਕ ਅਤੇ ਰਾਜਨੀਤਕ ਖੇਤਰ ਵਿਚ ਮੁਹਰੀ ਰੋਲ ਅਦਾ ਕਰਕੇ ਕੰਬੋਜ ਭਾਈਚਾਰੇ ਦਾ ਨਾਂ ਉੱਚਾ ਕਰਨ ਵਾਲੀਆਂ ਅਹਿਮ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ 12 ਅਕਤੂਬਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈੱਲਫੇਅਰ ਆਰਗਨਾਈਜ਼ੇਸ਼ਨ ਵੱਲੋਂ ਕੀਤਾ ਜਾਵੇਗਾ |ਇਸ ਸਬੰਧੀ ਜਾਣਕਾਰੀ ਦਿੰਦਿਆਂ ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈੱਲਫੇਅਰ ਆਰਗਨਾਈਜ਼ੇਸ਼ਨ ਪੰਜਾਬ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਪ੍ਰਧਾਨ ਭੁਪਿੰਦਰ ਸਿੰਘ ਢੋਟ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦਾ ਮਕਸਦ ਸਮੁੱਚੇ ਕੰਬੋਜ ਭਾਈਚਾਰੇ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਕਰਨਾ ਹੈ ਤਾਂ ਜੋ ਰਾਜਨੀਤਕ, ਪ੍ਰਸ਼ਾਸਨਿਕ ਅਤੇ ਸਿੱਖਿਆ ਦੇ ਖੇਤਰ ਉਨ੍ਹਾਂ ਨੂੰ ਮੌਕਾ ਮਿਲ ਸਕੇ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਕੰਬੋਜ ਭਾਈਚਾਰੇ ਨੂੰ ਇੱਕਜੁੱਟ ਕਰੇਗੀ ਤਾਂ ਜੋ ਰਾਜਨੀਤੀ ਵਿਚ ਭਾਈਚਾਰੇ ਦੇ ਆਗੂਆਂ ਨੂੰ ਸੇਵਾ ਕਰਨ ਦਾ ਮੌਕਾ ਮਿਲ ਸਕੇ |ਇਸੇ ਤਰ੍ਹਾਂ ਭਾਈਚਾਰੇ ਦੇ ਵਿਦਿਆਰਥੀਆਂ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਪ੍ਰਸ਼ਾਸਨਿਕ ਖੇਤਰ ਵਿਚ ਅੱਗੇ ਆ ਸਕ ਣ | ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਹੋਣਗੇ | ਇਸ ਮੌਕੇ ਵਿਧਾਇਕ ਜਗਦੀਪ ਗੋਲਡੀ, ਵਿਧਾਇਕ ਮੁਹੰਮਦ ਜੈਮਲ ਉਲ ਰਹਿਮਾਨ, ਸ਼ਮਿੰਦਰ ਸਿੰਘ ਖਿੰਡਾ, ਰਣਯੋਧ ਸਿੰਘ ਹਡਾਣਾ, ਜਸਵੀਰ ਸਿੰਘ ਕੁੰਡੀ, ਸੁਖਵਿੰਦਰ ਸਿੰਘ ਕੰਬੋਜ, ਜਰਨੈਲ ਸਿੰਘ ਢੋਟ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਹੋਵੇਗਾ |