11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਫ਼ਿਲਮ ਨਿਰਦੇਸ਼ਕ ਅਨੁਰਾਗ ਸਿੰਘ ਨੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਸੁਲਤਾਨਪੁਰ ਲੋਧੀ, 10 ਅਕਤੂਬਰ (ਨਰੇਸ਼ ਹੈਪੀ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਾਬਕਾ ਮੀਤ ਪ੍ਰਧਾਨ ਸਵਰਗੀ ਸੰਤੋਖ ਸਿੰਘ ਦੇ ਸਪੁੱਤਰ ਸਮਾਜ ਸੇਵੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਪ੍ਰਸਿੱਧ ਫ਼ਿਲਮ ਨਿਰਦੇਸ਼ਕ ਅਨੁਰਾਗ ਸਿੰਘ ਨੇ ਵਿਸ਼ੇਸ਼ ਮੁਲਾਕਾਤ ਕੀਤੀ| ਇਸ ਮੌਕੇ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਮਲਪ੍ਰੀਤ ਕੌਰ ਵੱਲੋਂ ਅਨੁਰਾਗ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ| ਇਸ ਮੌਕੇ ਅਨੁਰਾਗ ਸਿੰਘ ਦੀ ਮਾਤਾ ਡਾਕਟਰ ਬਲਜੀਤ ਕੌਰ ਅਤੇ ਜੀਤ ਸਿੰਘ ਯੂਐੱਸਏ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ | ਜ਼ਿਕਰਯੋਗ ਹੈ ਕਿ ਫ਼ਿਲਮ ਨਿਰਦੇਸ਼ਕ ਅਨੁਰਾਗ ਸਿੰਘ ਨੇ ਪੰਜਾਬੀ ਅਤੇ ਹਿੰਦੀ ਸਿਨੇਮਾ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ| ਉਨ੍ਹਾਂ ਵੱਲੋਂ ਨਿਰਦੇਸ਼ਿਤ ਫ਼ਿਲਮ ‘ਪੰਜਾਬ 1984’ ਨੇ ਪੰਜਾਬੀ ਸਿਨੇਮਾ ਵਿਚ ਵਿਸ਼ੇਸ਼ ਥਾਂ ਬਣਾਈ ਹੈ, ਜਦਕਿ ‘ਬਾਰਡਰ-2’ ਨੂੰ ਲੈ ਕੇ ਵੀ ਉਹ ਚਰਚਾ ਵਿਚ ਹਨ | ਇਸ ਦੌਰਾਨ ਸਮਾਜ ਸੇਵੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਅਨੁਰਾਗ ਸਿੰਘ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੀ ਨਤਮਸਤਕ ਹੋਏ | ਉਨ੍ਹਾਂ ਨੇ ਪਵਿੱਤਰ ਗੁਰਧਾਮ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ |

Ad Position 21
No active advertisement
ਅਜੀਤ ਡੈਸਕ 11-10-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀ ਕਬੱਡੀ ਦੀ ਟੀਮ ਪਹਿਲੇ ਸਥਾਨ ’ਤੇ ਰਹੀ ਪ੍ਰਬੰਧਕ ਕਮੇਟੀ ਦ... ਅਗਲੀ ਖ਼ਬਰ ਨਸ਼ੇ ਦਾ ਸੇਵਨ
Ad Position 24