12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡਿਪਟੀ ਕਮਿਸ਼ਨਰ ਵਲੋਂ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਸਕੱਤਰ ਅਵਤਾਰ ਸਿੰਘ ਸਨਮਾਨਿਤ

ਡਡਵਿੰਡੀ, 11 ਅਕਤੂਬਰ (ਦਿਲਬਾਗ ਸਿੰਘ ਝੰਡ)-ਸਹਿਕਾਰਤਾ ਵਿਭਾਗ ਪੰਜਾਬ ਅਧੀਨ ਚੱਲ ਰਹੀ ‘ਦੀ ਡਡਵਿੰਡੀ ਬਹੁ-ਮੰਤਵੀ ਸਹਿਕਾਰੀ ਸਭਾ ਡਡਵਿੰਡੀ’ ਵਿਖੇ ਬਤੌਰ ਸਕੱਤਰ ਆਪਣੀਆਂ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਅਵਤਾਰ ਸਿੰਘ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਗੌਰਵ ਤੂਰਾ ਅਤੇ ਐਸਡੀਐਮ ਜਸਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ | ਜ਼ਿਕਰਯੋਗ ਹੈ ਕਿ ਸਕੱਤਰ ਅਵਤਾਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਸਹਿਕਾਰੀ ਸਭਾ ਡਡਵਿੰਡੀ ਵਿਖੇ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ | ਉਨ੍ਹਾਂ ਵੱਲੋਂ ਸਭਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਕਿਸਾਨਾਂ ਨਾਲ ਸਦਭਾਵਨਾ, ਮਿਲਵਰਤਣ ਅਤੇ ਸਤਿਕਾਰ ਵਾਲਾ ਵਿਵਹਾਰ ਰੱਖਿਆ ਜਾਂਦਾ ਹੈ | ਇਸੇ ਕਾਰਨ ਉਨ੍ਹਾਂ ਦੀ ਕਾਰਜਸ਼ੈਲੀ ਅਤੇ ਲੋਕਾਂ ਨਾਲ ਚੰਗੇ ਸੰਬੰਧਾਂ ਦੀ ਇਲਾਕੇ ਵਿਚ ਵਿਸ਼ੇਸ਼ ਚਰਚਾ ਹੋ ਰਹੀ ਹੈ, ਜਿਸ ਦੀ ਬਦੌਲਤ ਉਨ੍ਹਾਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ. ਆਰ.

Ad Position 21
No active advertisement
ਅਜੀਤ ਡੈਸਕ 12-10-2026
ਡਡਵਿੰਡੀ, 11 ਅਕਤੂਬਰ (ਦਿਲਬਾਗ ਸਿੰਘ ਝੰਡ)-ਸਹਿਕਾਰਤਾ ਵਿਭਾਗ ਪੰਜਾਬ ਅਧੀਨ ਚੱਲ ਰਹੀ ‘ਦੀ ਡਡਵਿੰਡੀ ਬਹੁ-ਮੰਤਵੀ ਸਹਿਕਾਰੀ ਸਭਾ ਡਡਵਿੰਡੀ’ ਵਿਖੇ ਬਤੌਰ ਸਕੱਤਰ ਆਪਣੀਆਂ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਅਵਤਾਰ ਸਿੰਘ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਗੌਰਵ ਤੂਰਾ ਅਤੇ ਐਸਡੀਐਮ ਜਸਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ | ਜ਼ਿਕਰਯੋਗ ਹੈ ਕਿ ਸਕੱਤਰ ਅਵਤਾਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਸਹਿਕਾਰੀ ਸਭਾ ਡਡਵਿੰਡੀ ਵਿਖੇ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ | ਉਨ੍ਹਾਂ ਵੱਲੋਂ ਸਭਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਕਿਸਾਨਾਂ ਨਾਲ ਸਦਭਾਵਨਾ, ਮਿਲਵਰਤਣ ਅਤੇ ਸਤਿਕਾਰ ਵਾਲਾ ਵਿਵਹਾਰ ਰੱਖਿਆ ਜਾਂਦਾ ਹੈ | ਇਸੇ ਕਾਰਨ ਉਨ੍ਹਾਂ ਦੀ ਕਾਰਜਸ਼ੈਲੀ ਅਤੇ ਲੋਕਾਂ ਨਾਲ ਚੰਗੇ ਸੰਬੰਧਾਂ ਦੀ ਇਲਾਕੇ ਵਿਚ ਵਿਸ਼ੇਸ਼ ਚਰਚਾ ਹੋ ਰਹੀ ਹੈ, ਜਿਸ ਦੀ ਬਦੌਲਤ ਉਨ੍ਹਾਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ.ਆਰ. ਕੋਆਪਰੇਟਿਵ ਜਗਜੀਤ ਸਿੰਘ, ਮਨਮੀਤ ਸਿੰਘ ਏ ਆਰ, ਇੰਦਰਬੀਰ ਸਿੰਘ ਇੰਸਪੈਕਟਰ, ਪੀਏ ਲਵਪ੍ਰੀਤ ਸਿੰਘ, ਪ੍ਰਧਾਨ ਪਵਨ ਕੁਮਾਰ ਲਾਲਾ, ਸੁਖਦੇਵ ਸਿੰਘ ਸੰਧਾ, ਗੁਲਸ਼ਨਪ੍ਰੀਤ ਸਿੰਘ, ਬਲਵਿੰਦਰ ਸਿੰਘ ਸੰਧਾ, ਸਾਬਕਾ ਸਰਪੰਚ ਜਸਬੀਰ ਸਿੰਘ, ਕੋਆਪਰੇਟਿਵ ਸੋਸਾਇਟੀ ਡਡਵਿੰਡੀ ਦੇ ਪ੍ਰਧਾਨ ਜਗਰੂਪ ਸਿੰਘ, ਮੈਂਬਰ ਹਰਵਿੰਦਰ ਸਿੰਘ ਸੋਨੰੂ, ਸੁਖਵਿੰਦਰ ਸਿੰਘ ਸ਼ਿੰਦਾ, ਬਲਵਿੰਦਰ ਸਿੰਘ ਬਿੰਦਾ, ਰਣਜੀਤ ਸਿੰਘ, ਮੈਨੇਜਰ ਸੋਹਨ ਸਿੰਘ ਖਿੰਡਾ, ਸਵਰਨ ਲਾਲ ਸਰਪੰਚ, ਸਾਬਕਾ ਪ੍ਰਧਾਨ ਪੂਰਨ ਸਿੰਘ, ਸਰਪੰਚ ਅਵਤਾਰ ਸਿੰਘ ਭੌਰ, ਸਾਬਕਾ ਸਰਪੰਚ ਜਸਵੀਰ ਸਿੰਘ ਭੌਰ ਅਤੇ ਹਰਜਿੰਦਰ ਸਿੰਘ ਝੰਡ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬਾਰਟਰੀ ਦੇ ਉਦਘਾਟਨ ਮੌਕੇ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਰਾਜ ਪੱਧਰੀ ਖੇਡ ਕੈਕਿੰਗ ਅਤੇ ਕਨੋਇੰਗ ਦੇ ਦੂਸਰੇ ਦਿਨ ਅੱਵਲ ਰਹੇ ਖਿਡਾਰੀਆਂ ਨੂੰ ਸੰਤ ਸੀਚੇਵਾਲ ਨੇ ਕੀਤਾ ਸਨਮਾਨਿਤ
Ad Position 24