12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿਚੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ-ਭੰਮਰਾ

ਢਿਲਵਾਂ, 11 ਅਕਤੂਬਰ (ਗੋਬਿੰਦ ਸੁਖੀਜਾ)-’ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਭਰ ਦੇ ਪਿੰਡਾਂ ਅਤੇ ਵਾਰਡਾਂ ਵਿਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਇੱਕਜੁੱਟਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਹਲਕਾ ਕੁਆਰਡੀਨੇਟਰ ਵਿਕੀ ਭੰਮਰਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਹਲਕਾ ਭੁਲੱਥ ਦੇ ਪਿੰਡਾਂ ਧਾਲੀਵਾਲ ਬੇਟ, ਫੱਤੂਚੱਕ, ਨੂਰਪੁਰ ਜਨੁਹਾ ਵਿਚ ਵਿਕੀ ਭੰਮਰਾ ਦੀ ਅਗਵਾਈ ਹੇਠ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਵਿੱਕੀ ਭੰਮਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਤਸਕਰੀ ਵਿਰੁੱਧ ਇੱਕਜੁੱਟ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ |

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਭੁਲੱਥ-ਕਰਤਾਰਪੁਰ ਮੁੱਖ ਸੜਕ ਬਣਨ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੇ ਸੜਕ ਦਾ ਕੰਮ ਮੁਕ... ਅਗਲੀ ਖ਼ਬਰ ਸਰਕਾਰੀ ਕਾਲਜ ਦੇ ਰੈੱਡ ਰੀਬਨ ਕਲੱਬ ਨੇ ਐਚ.ਆਈ.ਵੀ. ਏਡਜ਼ ਵਿਰੁੱਧ ਜਾਗਰੂਕਤਾ ਸਬੰਧੀ ਕੱਢੀ ਰੈਲੀ
Ad Position 24