12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਈ ਲਾਲੂ ਜੀ ਦੇ ਜੋੜ ਮੇਲੇ ’ਚ ਦੁਕਾਨਦਾਰਾਂ ਤੋਂ ਬਿਨਾਂ ਪਰਚੀ ਪੈਸੇ ਇਕੱਠੇ ਕਰਨ ਦੇ ਦੋਸ਼

ਡਡਵਿੰਡੀ, 11 ਅਕਤੂਬਰ (ਦਿਲਬਾਗ ਸਿੰਘ ਝੰਡ)-ਪਿੰਡ ਡੱਲਾ ਸਾਹਿਬ ਵਿਖੇ 9 ਅਤੇ 10 ਅਕਤੂਬਰ ਨੂੰ ਮਨਾਏ ਜਾ ਰਹੇ ਭਾਈ ਲਾਲੂ ਜੀ ਦੇ ਸਾਲਾਨਾ ਜੋੜ ਮੇਲੇ ਦੌਰਾਨ ਦੁਕਾਨਦਾਰਾਂ ਤੋਂ ਕਥਿਤ ਤੌਰ ‘ਤੇ ਬਿਨਾਂ ਅਧਿਕਾਰ ਅਤੇ ਬਿਨਾਂ ਰਸੀਦ ਪੈਸੇ ਇਕੱਠੇ ਕਰਨ ਦੋਸ਼ ਲਗਾਉਂਦਿਆਂ ਪਿੰਡ ਵਾਸੀਆਂ ਨੇ ਬੀ. ਡੀ.

Ad Position 21
No active advertisement
ਅਜੀਤ ਡੈਸਕ 12-10-2026
ਡਡਵਿੰਡੀ, 11 ਅਕਤੂਬਰ (ਦਿਲਬਾਗ ਸਿੰਘ ਝੰਡ)-ਪਿੰਡ ਡੱਲਾ ਸਾਹਿਬ ਵਿਖੇ 9 ਅਤੇ 10 ਅਕਤੂਬਰ ਨੂੰ ਮਨਾਏ ਜਾ ਰਹੇ ਭਾਈ ਲਾਲੂ ਜੀ ਦੇ ਸਾਲਾਨਾ ਜੋੜ ਮੇਲੇ ਦੌਰਾਨ ਦੁਕਾਨਦਾਰਾਂ ਤੋਂ ਕਥਿਤ ਤੌਰ ‘ਤੇ ਬਿਨਾਂ ਅਧਿਕਾਰ ਅਤੇ ਬਿਨਾਂ ਰਸੀਦ ਪੈਸੇ ਇਕੱਠੇ ਕਰਨ ਦੋਸ਼ ਲਗਾਉਂਦਿਆਂ ਪਿੰਡ ਵਾਸੀਆਂ ਨੇ ਬੀ.ਡੀ.ਪੀ.ਓ. ਦਫ਼ਤਰ ਅਤੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਵਿਖੇ ਸ਼ਿਕਾਇਤ ਕਰਕੇ ਜਾਂਚ ਦੀ ਮੰਗ ਕੀਤੀ ਹੈ | ਪਿੰਡ ਵਾਸੀ ਸਰਬਜੀਤ ਸਿੰਘ, ਨੰਬਰਦਾਰ ਪ੍ਰਸ਼ੋਤਮ ਸਿੰਘ, ਜਸਵੰਤ ਸਿੰਘ, ਰਣਜੋਧ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ, ਸਾਬਕਾ ਸਰਪੰਚ ਡਾ. ਮਦਨ ਲਾਲ, ਹਰਪ੍ਰੀਤ ਸਿੰਘ, ਹਰਪ੍ਰੀਤਪਾਲ ਸਿੰਘ, ਲਾਲ ਸਿੰਘ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਪੰਚਾਇਤ ਮੈਂਬਰ ਕਰਮਜੀਤ ਸਿੰਘ, ਪੰਚਾਇਤ ਮੈਂਬਰ ਸੋਮਨਾਥ ਅਤੇ ਕੁਲਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਮੇਲੇ ਦੇ ਨਾਮ ‘ਤੇ ਦੁਕਾਨਦਾਰਾਂ ਤੋਂ ਲੱਖਾਂ ਰੁਪਏ ਦੀ ਰਕਮ ਇਕੱਠੀ ਕੀਤੀ ਜਾ ਰਹੀ ਹੈ, ਪਰ ਇਸ ਦੇ ਬਦਲੇ ਉਨ੍ਹਾਂ ਨੂੰ ਕੋਈ ਅਧਿਕਾਰਤ ਰਸੀਦ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਦੋਸ਼ ਲਗਾਇਆ ਕਿ ਦੁਕਾਨਦਾਰਾਂ ਤੋਂ ਨਕਦ ਰਕਮ ਲੈਣ ਦੇ ਨਾਲ-ਨਾਲ ਗੂਗਲ ਪੇਅ ਰਾਹੀਂ ਵੀ ਪੈਸੇ ਲਏ ਗਏ ਹਨ | ਉਨ੍ਹਾਂ ਦਾ ਦਾਅਵਾ ਹੈ ਕਿ ਕੁੱਝ ਆਨਲਾਈਨ ਅਦਾਇਗੀਆਂ ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ ਦੇ ਨਿੱਜੀ ਬੈਂਕ ਖਾਤੇ ਵਿਚ ਪ੍ਰਾਪਤ ਹੋਈਆਂ ਹਨ | ਉਨ੍ਹਾਂ ਮੁਤਾਬਿਕ ਇਨ੍ਹਾਂ ਅਦਾਇਗੀਆਂ ਨਾਲ ਸਬੰਧਿਤ ਸਕਰੀਨ ਸ਼ਾਟ ਵੀ ਸਬੂਤ ਵਜੋਂ ਨੱਥੀ ਕੀਤੇ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਆਨਲਾਈਨ ਲੈਣ-ਦੇਣ, ਰਕਮ ਇਕੱਠੀ ਕਰਨ ਦੇ ਮਕਸਦ, ਰਸੀਦਾਂ, ਪੰਚਾਇਤੀ ਮਤੇ ਅਤੇ ਆਮਦਨ-ਖ਼ਰਚ ਦੇ ਰਿਕਾਰਡ ਦੀ ਜਾਂਚ ਕੀਤੀ ਜਾਵੇ, ਤਾਂ ਜੋ ਇਹ ਸਪਸ਼ਟ ਹੋ ਸਕੇ ਕਿ ਇਕੱਠੀ ਕੀਤੀ ਗਈ ਰਕਮ ਕਿਸ ਮਕਸਦ ਲਈ ਅਤੇ ਕਿਸ ਦੇ ਅਧਿਕਾਰ ਹੇਠ ਪ੍ਰਾਪਤ ਕੀਤੀ ਗਈ ਹੈ | ਇਸ ਸਬੰਧੀ ਪਿੰਡ ਦੇ ਸਰਪੰਚ ਚਰਨਜੀਤ ਬਾਊ ਅਤੇ ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ ਗੋਪੀ ਨੇ ਉਕਤ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਗ੍ਰਾਮ ਪੰਚਾਇਤ ਵੱਲੋਂ ਦੁਕਾਨਦਾਰਾਂ ਤੋਂ ਕੋਈ ਨਾਜਾਇਜ਼ ਵਸੂਲੀ ਨਹੀਂ ਕੀਤੀ ਜਾ ਰਹੀ ਅਤੇ ਇਸ ਮਾਮਲੇ ਵਿਚ ਪੰਚਾਇਤ ਦਾ ਕੋਈ ਲੈਣਾ-ਦੇਣਾ ਨਹੀਂ ਹੈ | ਸਰਪੰਚ ਚਰਨਜੀਤ ਬਾਊ ਨੇ ਦੱਸਿਆ ਕਿ ਮੇਲੇ ਦੌਰਾਨ ਪ੍ਰਬੰਧਾਂ ਅਤੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰ ‘ਤੇ 21 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਦੀ ਪ੍ਰਧਾਨਗੀ ਰਣਜੀਤ ਸਿੰਘ ਰਾਣਾ ਕਰ ਰਹੇ ਹਨ | ਉਨ੍ਹਾਂ ਅਨੁਸਾਰ, ਮੇਲੇ ਦੌਰਾਨ ਕਈ ਦੁਕਾਨਦਾਰ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਕੂੜਾ ਸੁੱਟ ਕੇ ਚਲੇ ਜਾਂਦੇ ਹਨ, ਜਿਸ ਕਾਰਨ ਮੇਲੇ ਤੋਂ ਬਾਅਦ ਸਫ਼ਾਈ ਕਰਵਾਉਣ ਅਤੇ ਹੋਰ ਪ੍ਰਬੰਧਾਂ ‘ਤੇ ਖ਼ਰਚ ਕਰਨਾ ਪੈਂਦਾ ਹੈ | ਇਸੇ ਖ਼ਰਚ ਦੀ ਪੂਰਤੀ ਲਈ ਕਮੇਟੀ ਵੱਲੋਂ ਰਕਮ ਇਕੱਠੀ ਕੀਤੀ ਜਾ ਰਹੀ ਹੈ | ਇਸ ਮੌਕੇ ਕਮੇਟੀ ਪ੍ਰਧਾਨ ਰਣਜੀਤ ਸਿੰਘ ਰਾਣਾ, ਸਰਪੰਚ ਚਰਨਜੀਤ ਬਾਊ, ਹਰਜਿੰਦਰ ਸਿੰਘ, ਤਰਸੇਮ ਲਾਲ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ | ਮਾਮਲੇ ਸਬੰਧੀ ਬੀ.ਡੀ.ਪੀ.ਓ. ਗੁਰਮੀਤ ਸਿੰਘ ਕਾਹਲੋਂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਆਕਾਸ਼ਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ | ਉਨ੍ਹਾਂ ਅਨੁਸਾਰ, ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਅਤੇ ਪੇਸ਼ ਕੀਤੇ ਗਏ ਤੱਥਾਂ ਦੀ ਜਾਂਚ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਬੀਰ ਸਿੰਘ ਲਿਟਾਂ, ਸਰਬਜੀਤ ਸਿੰਘ ਬਾਠ, ਜਸਵਿੰਦਰ ਸਿੰਘ ਮਾਨਾ ਤਲਵੰਡੀ ਤੇ ਪੂਰਨ ਸਿੰਘ ਖੱਸਣ | ਕਣਕ ਦਾ ਰੇਟ 25 ਰੁਪਏ ਕ... ਅਗਲੀ ਖ਼ਬਰ ਗੁਰਦੁਆਰਾ ਸੰਗਤਸਰ ਖਨੌੜਾ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24