12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਦਾ ਸੱਤਾ ਵਿਚ ਆਉਣਾ ਸਮੇਂ ਦੀ ਲੋੜ-ਕੁਲਦੀਪ ਸਿੰਘ ਟਾਂਡੀ

ਭੁਲੱਥ, 11 ਅਕਤੂਬਰ (ਮੇਹਰ ਚੰਦ ਸਿੱਧੂ)-ਪੰਜਾਬ ਦੇ ਸਮੁੱਚੇ ਹਿਤਾਂ ਤੇ ਹੱਕਾਂ ਦੀ ਰਖਵਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸੱਤਾ ਵਿਚ ਆਉਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਇਹ ਪ੍ਰਗਟਾਵਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਦਾ ਵਜੂਦ ਅਤੇ ਆਧਾਰ ਸਿਰਫ਼ ਸੂਬੇ ਤੱਕ ਸੀਮਤ ਹੁੰਦਾ ਹੈ | ਸ. ਟਾਂਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ,ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ | ਪਾਣੀਆਂ ਦੀ ਵੰਡ, ਚੰਡੀਗੜ੍ਹ, ਪੰਜਾਬੀ ਭਾਸ਼ਾ ਅਤੇ ਸੰਘੀ ਢਾਂਚੇ ਵਰਗੇ ਅਹਿਮ ਮੁੱਦਿਆਂ ਉੱਤੇ ਪਾਰਟੀ ਨੇ ਹਰ ਮੋਰਚੇ ਤੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਕਿਸਾਨੀ ਸੰਕਟ, ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਆਰਥਿਕ ਪਛੜੇਵਾਂ ਲੋਕਾਂ ਦੀ ਚਿੰਤਾ ਦਾ ਕਾਰਨ ਬਣੇ ਹੋਏ ਹਨ | ਅਜਿਹੇ ਸਮੇਂ ਵਿਚ ਪੰਜਾਬ ਨੂੰ ਇੱਕ ਅਜਿਹੀ ਸਰਕਾਰ ਦੀ ਲੋੜ ਹੈ | ਉਨ੍ਹਾਂ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਪੰਜਾਬ ਨੂੰ ਮੁੜ੍ਹ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ਤੇ ਤੋਰਿਆ ਜਾ ਸਕੇ |

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਧਰਮਸ਼ਾਲਾ ਸਿੰਬਲ ਮਾਜਰਾ ਲਈ ਵਿਧਾਇਕ ਚੱਢਾ ਨੇ ਦਿੱਤੀ 3 ਲੱਖ ਰੁਪਏ ਦੀ ਗਰਾਂਟ ਅਗਲੀ ਖ਼ਬਰ ਪਰਗਟ ਸਿੰਘ ਦੀ ਤਾਜਪੋਸ਼ੀ ਸਮਾਗਮ ਲਈ ਕਾਂਗਰਸੀ ਵਰਕਰਾਂ ਦਾ ਜਥਾ ਚੰਡੀਗੜ੍ਹ ਰਵਾਨਾ
Ad Position 24