13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਿੰਡ ਬੂਟ ਤੋਂ ਖਾਲੀ ਪਲਾਟ ’ਚੋਂ ਵਿਅਕਤੀ ਦੀ ਲਾਸ਼ ਬਰਾਮਦ

ਸੁਭਾਨਪੁਰ, 12 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੇ ਅਧੀਨ ਆਉਂਦੇ ਪਿੰਡ ਬੂਟ ਵਿਖੇ ਅੱਜ ਦੁਪਹਿਰ ਸਮੇਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਏ. ਐਸ.

Ad Position 21
No active advertisement
ਅਜੀਤ ਡੈਸਕ 13-10-2026
ਸੁਭਾਨਪੁਰ, 12 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੇ ਅਧੀਨ ਆਉਂਦੇ ਪਿੰਡ ਬੂਟ ਵਿਖੇ ਅੱਜ ਦੁਪਹਿਰ ਸਮੇਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੂਟ ਵਿਖੇ ਬੈਂਕ ਦੇ ਨਜ਼ਦੀਕ ਇਕ ਪਲਾਟ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ | ਜਦੋਂ ਉਨ੍ਹਾਂ ਨੇ ਮੌਕੇ ਤੇ ਜਾ ਕੇ ਦੇਖਿਆ ਤਾਂ ਮਿ੍ਤਕ ਵਿਅਕਤੀ ਦੀ ਸ਼ਨਾਖ਼ਤ ਕਰਨ ਲਈ ਉਸ ਦੀ ਜੇਬ ਵਿਚੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕੇ ਮਿ੍ਤਕ ਵਿਅਕਤੀ ਨੇ ਨੀਲੀ ਜੀਨ ਦੀ ਪੈਂਟ ਨੀਲਾ ਅੰਡਰਵੀਅਰ ਤੇ ਫ਼ਿਰੋਜ਼ੀ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ | ਲਾਸ਼ ਦੇ ਨਜ਼ਦੀਕ ਖੜ੍ਹੇ ਲੋਕਾਂ ਨੇ ਦੱਸਿਆ ਕਿ ਇਹ ਵਿਅਕਤੀ ਨਸ਼ੇ ਪੀਣ ਦਾ ਆਦੀ ਸੀ ਤੇ ਕਈ ਵਾਰ ਇਸ ਨੂੰ ਬੂਟਾ ਪਿੰਡ ਦੀਆ ਗਲੀਆਂ ਵਿਚ ਦੇਖਿਆ ਗਿਆ ਹੈ | ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਕਰਨ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੋਰਚਰੀ ਦੇ ਵਿਚ ਰਖਵਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ 22 ਨੂੰ ਅਗਲੀ ਖ਼ਬਰ ਮੈਨੇਜਮੈਂਟ ਮਹੀਨੇ ਦੀ 10 ਤਾਰੀਕ ਤੋਂ ਪਹਿਲਾਂ ਪੈਨਸ਼ਨ ਦੀ ਅਦਾਇਗੀ ਯਕੀਨੀ ਬਣਾਏ-ਗੁਰਮੀਤ ਸਿੰਘ, ਤਿਲਕ ਰਾਜ
Ad Position 24