ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ’ਤੇ ਚੱਲ ਰਹੀਆਂ ਗੋਲੀਆਂ-ਬਲਵਿੰਦਰ ਬਜਾਜ
ਭੁਲੱਥ, 13 ਅਕਤੂਬਰ (ਮੇਹਰ ਚੰਦ ਸਿੱਧੂ)-ਸੂਬਾ ਪੰਜਾਬ ਅੰਦਰ ਵੱਧ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਪੰਜਾਬ ਦੀ ਜਵਾਨੀ ਲਈ ਚਿੰਤਾ ਦਾ ਵੱਡਾ ਵਿਸ਼ਾ ਹੈ | ਇਹ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਬਲਵਿੰਦਰ ਕੁਮਾਰ ਬਜਾਜ ਚੇਅਰਮੈਨ ਐਸ. ਸੀ.
ਭੁਲੱਥ, 13 ਅਕਤੂਬਰ (ਮੇਹਰ ਚੰਦ ਸਿੱਧੂ)-ਸੂਬਾ ਪੰਜਾਬ ਅੰਦਰ ਵੱਧ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਪੰਜਾਬ ਦੀ ਜਵਾਨੀ ਲਈ ਚਿੰਤਾ ਦਾ ਵੱਡਾ ਵਿਸ਼ਾ ਹੈ | ਇਹ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਬਲਵਿੰਦਰ ਕੁਮਾਰ ਬਜਾਜ ਚੇਅਰਮੈਨ ਐਸ.ਸੀ. ਵਿੰਗ ਨੇ ਕਰਦਿਆਂ ਕਿਹਾ ਕਿ ਸੂਬਾ ਪੰਜਾਬ ਨਸ਼ਿਆਂ ਦੇ ਵੱਧ ਰਹੇ ਮਾਰੂ ਪ੍ਰਭਾਵ ਤੋਂ ਲਗਾਤਾਰ ਪ੍ਰਭਾਵਿਤ ਹੁੰਦਾ ਜਾ ਰਿਹਾ ਹੈ ਤੇ ਪੰਜਾਬ ਦੀ ਜਵਾਨੀ ਨਸ਼ਿਆਂ ਵਿਚ ਗਲਤਾਨ ਹੁੰਦੀ ਨਜ਼ਰ ਆ ਰਹੀ ਹੈ | ਉਨ੍ਹਾਂ ਮਾਨਸਾ ਵਿਚ ਵਾਪਰੀ ਗੋਲੀ ਕਾਂਢ ਦੀ ਨਿਖੇਦੀ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਉੱਪਰ ਨਸ਼ਾ ਵਿਕਰੇਤਾ ਵਲੋਂ ਸ਼ਰੇਆਮ ਚਿੱਟੇ ਦਿਨ ਗੋਲੀ ਚਲਾ ਕੇ ਜਾਨੋਂ ਮਾਰ ਮੁਕਾਉਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ, ਕਿਉਂਕਿ ਸਿਆਸੀ ਸ਼ਹਿ ’ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਚ ਗ੍ਰਸਤ ਕਰਕੇ ਬਰਬਾਦ ਕਰਨ ਵੱਲ ਤੁਰੇ ਹੋਏ ਗਲਤ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ |