14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਏਕਤਾ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਆਗੂ ਤੇ ਵਰਕਰ ਜ਼ਮੀਨੀ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਉਣ-ਗੁਰਮੀਤ ਲਾਲ ਬਿੱਟੂ

ਕਪੂਰਥਲਾ, 13 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 14-10-2026
ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਏਕਤਾ ਪਾਰਟੀ ਦੀਆਂ ਗਤੀਵਿਧੀਆਂ ਵਿਚ ਹੋਰ ਤੇਜੀ ਲਿਆਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਤੇ ਔਰਤਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਇਹ ਗੱਲ ਗੁਰਮੀਤ ਲਾਲ ਬਿੱਟੂ ਪ੍ਰਧਾਨ ਏਕਤਾ ਪਾਰਟੀ ਨੇ ਪਿੰਡ ਹੁਸੈਨਪੁਰ ਵਿਚ ਪਾਰਟੀ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ | ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਤੇ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਯਤਨ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਰਾਹੁਲ ਨੂੰ ਏਕਤਾ ਪਾਰਟੀ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ, ਗੋਪੀ ਨੂੰ ਯੂਥ ਵਿੰਗ ਦਾ ਉਪ ਪ੍ਰਧਾਨ ਤੇ ਨਰਿੰਦਰ ਕੌਰ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਤੇ ਹਰਜਿੰਦਰ ਕੌਰ ਨੂੰ ਹਲਕਾ ਕਪੂਰਥਲਾ ਦੀ ਇੰਚਾਰਜ ਨਿਯੁਕਤ ਕੀਤਾ ਗਿਆ | ਉਨ੍ਹਾਂ ਨਵਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ | ਮੀਟਿੰਗ ਵਿਚ ਮੰਗਾ ਰੋਡਾ ਦੀ ਸਰਪੰਚ ਬਲਵਿੰਦਰ ਕੌਰ, ਸੁਸ਼ਮਾ ਰਾਣੀ, ਵਿਜੇ ਸ਼ਰਮਾ, ਜੋਤੀ, ਰੂਬੀ, ਬੌਬੀ, ਬਾਬਾ ਖੀਰਾਂਵਾਲੀ, ਸਾਹਿਲ, ਸੁਖਮਨੀ, ਸਹਿਜ ਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 23 ਅਕਤੂਬਰ ਨੂੰ ਹੋਵੇਗਾ ਅੰਮ੍ਰਿਤ ਸੰਚਾਰ ਸਮਾਗਮ-ਬੀਬੀ ਰੂਹੀ ਅਗਲੀ ਖ਼ਬਰ ਵਿਦੇਸ਼ ਫੇਰੀ ਤੋਂ ਵਾਪਸ ਪਰਤੇ ਜਸਬੀਰ ਸਿੰਘ ਲਿੱਟਾਂ ਦਾ ਜਥੇਬੰਦੀ ਵਲੋਂ ਸਨਮਾਨ
Ad Position 24