14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 23 ਅਕਤੂਬਰ ਨੂੰ ਹੋਵੇਗਾ ਅੰਮ੍ਰਿਤ ਸੰਚਾਰ ਸਮਾਗਮ-ਬੀਬੀ ਰੂਹੀ

ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ)-ਐਸ. ਜੀ.

Ad Position 21
No active advertisement
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਜਥੇਦਾਰ ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ, ਭਾਈ ਹਰਜੀਤ ਸਿੰਘ ਪ੍ਰਚਾਰਕ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਤੇ ਹੋਰ | ਤਸਵੀਰ: ਲਾਡੀ ਸਟੂਡੀਓ 14-10-2026
ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ)-ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵਲੋਂ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਸਮਰਪਿਤ ਚਲਾਈ ਜਾ ਰਹੀ ‘ਚੱਲਦਾ ਵਹੀਰ ਅੰਮਿ੍ਤ ਸੰਚਾਰ ਲਹਿਰ’ ਤਹਿਤ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ 23 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ, ਜਦਕਿ ਇਸੇ ਦਿਨ ਗੁਰਦੁਆਰਾ ਬਾਬਾ ਸੁਖਚੈਨ ਦਾਸ ਬਾਜਵਾ ਕਲਾਂ, ਤਹਿਸੀਲ ਸ਼ਾਹਕੋਟ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਦੀ ਦੇਖ ਰੇਖ ਹੇਠ ਕਰਵਾਇਆ ਜਾਵੇਗਾ | ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਅਤੇ ਪ੍ਰਚਾਰ ਕਾਰਜਾਂ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜਥੇਦਾਰ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਹਲਕਾ ਸੁਲਤਾਨਪੁਰ ਲੋਧੀ, ਫਗਵਾੜਾ ਅਤੇ ਸ਼ਾਹਕੋਟ ਨਾਲ ਸਬੰਧਿਤ ਪ੍ਰਚਾਰਕਾਂ, ਢਾਡੀ ਜਥਿਆਂ ਅਤੇ ਕਵੀਸ਼ਰ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਹੋਈ | ਇਸ ਮੌਕੇ ਵੱਖ-ਵੱਖ ਹਲਕਿਆਂ ਵਿੱਚ ਗੁਰਮਤਿ ਸਮਾਗਮ ਕਰਵਾਉਣ ਅਤੇ ਸੰਗਤਾਂ ਤੱਕ ਗੁਰਮਤਿ ਵਿਚਾਰਧਾਰਾ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਐਸਜੀਪੀਸੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਅਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਸਮਰਪਿਤ ‘ਚੱਲਦਾ ਵਹੀਰ ਅੰਮਿ੍ਤ ਸੰਚਾਰ ਲਹਿਰ’ ਚਲਾਈ ਜਾ ਰਹੀ ਹੈ | ਇਸ ਮੌਕੇ ਤੇ ਭਾਈ ਹਰਜੀਤ ਸਿੰਘ ਇੰਚਾਰਜ ਪ੍ਰਚਾਰਕ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ‘ਚੱਲਦਾ ਵਹੀਰ ਅੰਮਿ੍ਤ ਸੰਚਾਰ ਲਹਿਰ’ ਨੂੰ ਸਫ਼ਲ ਬਣਾਉਣ ਲਈ ਹਲਕਾ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਅਤੇ ਹਲਕਾ ਸ਼ਾਹਕੋਟ, ਜ਼ਿਲ੍ਹਾ ਜਲੰਧਰ ਵਿੱਚ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਕਰਵਾਉਣ ਸਬੰਧੀ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 23 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਅੰਮਿ੍ਤ ਸੰਚਾਰ ਸਮਾਗਮ ਅਤੇ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਵਿੱਚ ਸ਼ਰਧਾ ਨਾਲ ਸ਼ਾਮਲ ਹੋਣ ਅਤੇ ਗੁਰਮਤਿ ਲਹਿਰ ਦਾ ਹਿੱਸਾ ਬਣਨ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਜਸਵਿੰਦਰ ਸਿੰਘ ਥਿੰਦ ਰਿਕਾਰਡ ਕੀਪਰ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰ, ਭਾਈ ਜਸਬੀਰ ਸਿੰਘ ਝੰਡੇਰ ਕਵੀਸ਼ਰ, ਭਾਈ ਮੇਜਰ ਸਿੰਘ ਪ੍ਰਚਾਰਕ, ਭਾਈ ਰਾਜਵੀਰ ਸਿੰਘ ਕਵੀਸ਼ਰ ਅਤੇ ਬੀਬੀ ਬਲਜੀਤ ਕੌਰ ਮੋਠਾਂਵਾਲਾ ਸਮੇਤ ਹੋਰ ਪ੍ਰਚਾਰਕਾਂ ਅਤੇ ਜਥਿਆਂ ਦੇ ਨੁਮਾਇੰਦੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਏਕਤਾ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਆਗੂ ਤੇ ਵਰਕਰ ਜ਼ਮੀਨੀ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਉਣ-ਗੁਰਮੀਤ ਲਾਲ ਬਿੱਟੂ
Ad Position 24