14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਜਲ ਖੇਡਾਂ ਦੇ ਖੇਤਰ ’ਚ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੋਹਰੀ ਸੂਬਾ ਬਣ ਕੇ ਉਭਰੇਗਾ : ਕੁਲਤਾਰ ਸਿੰਘ ਸੰਧਵਾਂ

ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਜਲ ਖੇਡਾਂ, ਖ਼ਾਸ ਕਰਕੇ ਕੇਕਿੰਗ ਅਤੇ ਕੈਨੋਇੰਗ ਦੇ ਖੇਤਰ ਵਿੱਚ ਜਲਦੀ ਹੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੋਹਰੀ ਸੂਬੇ ਵਜੋਂ ਉਭਰੇਗਾ | ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ਵਿਖੇ ਕਰਵਾਈਆਂ ਗਈਆਂ ਜਲ ਖੇਡਾਂ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ ਵਲੋਂ ਖੇਡਾਂ ’ਚ ਉਤਸ਼ਾਹ ਨਾਲ ਭਾਗ ਲੈਣ ਦੀ ਸ਼ਲਾਘਾ ਕੀਤੀ | ਸਪੀਕਰ ਨੇ ਜਲ ਖੇਡਾਂ ਕਰਵਾਉਣ ਦੀ ਪਹਿਲਕਦਮੀ ਕਰਨ ਅਤੇ ਪੰਜਾਬ ਵਿੱਚ ਇਨ੍ਹਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨ ਕਰਨ ਵਾਸਤੇ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਕਿੰਗ ਅਤੇ ਕੈਨੋਇੰਗ ਨੂੰ ਵਿਕਸਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ | ਇਸ ਮੌਕੇ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਜਲ ਖੇਡਾਂ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉੱਭਰ ਰਹੀ ਖੇਡ ਪ੍ਰਤਿਭਾ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋਣਗੇ ਅਤੇ ਪੰਜਾਬ ਖੇਡਾਂ ਦੇ ਖੇਤਰ ਵਿੱਚ ਆਪਣੀ ਗੁਆਚੀ ਸ਼ਾਨ ਮੁੜ ਹਾਸਲ ਕਰ ਸਕੇਗਾ | ਇਸ ਉਪਰੰਤ ਸਪੀਕਰ ਸ.

Ad Position 21
No active advertisement
ਅਜੀਤ ਡੈਸਕ 14-10-2026
ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਜਲ ਖੇਡਾਂ, ਖ਼ਾਸ ਕਰਕੇ ਕੇਕਿੰਗ ਅਤੇ ਕੈਨੋਇੰਗ ਦੇ ਖੇਤਰ ਵਿੱਚ ਜਲਦੀ ਹੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੋਹਰੀ ਸੂਬੇ ਵਜੋਂ ਉਭਰੇਗਾ | ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ਵਿਖੇ ਕਰਵਾਈਆਂ ਗਈਆਂ ਜਲ ਖੇਡਾਂ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ ਵਲੋਂ ਖੇਡਾਂ ’ਚ ਉਤਸ਼ਾਹ ਨਾਲ ਭਾਗ ਲੈਣ ਦੀ ਸ਼ਲਾਘਾ ਕੀਤੀ | ਸਪੀਕਰ ਨੇ ਜਲ ਖੇਡਾਂ ਕਰਵਾਉਣ ਦੀ ਪਹਿਲਕਦਮੀ ਕਰਨ ਅਤੇ ਪੰਜਾਬ ਵਿੱਚ ਇਨ੍ਹਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨ ਕਰਨ ਵਾਸਤੇ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਕਿੰਗ ਅਤੇ ਕੈਨੋਇੰਗ ਨੂੰ ਵਿਕਸਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ | ਇਸ ਮੌਕੇ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਜਲ ਖੇਡਾਂ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉੱਭਰ ਰਹੀ ਖੇਡ ਪ੍ਰਤਿਭਾ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋਣਗੇ ਅਤੇ ਪੰਜਾਬ ਖੇਡਾਂ ਦੇ ਖੇਤਰ ਵਿੱਚ ਆਪਣੀ ਗੁਆਚੀ ਸ਼ਾਨ ਮੁੜ ਹਾਸਲ ਕਰ ਸਕੇਗਾ | ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਾਬਾ ਪ੍ਰਗਟ ਨਾਥ ਸਿੰਘ ਦੇ ਨਾਲ ਜਲ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸੁਲਤਾਨਪੁਰ ਲੋਧੀ ਦੇ ਏ.ਐੱਸ.ਪੀ. ਧੀਰੇਂਦਰ ਵਰਮਾ, ਐੱਸ.ਡੀ.ਐੱਮ. ਜਸਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ, ਕੋਚ ਗੁਰਪ੍ਰੀਤ ਸਿੰਘ, ਸੁਨੀਤਾ ਦੇਵੀ, ਇੰਦਰਜੀਤ ਕੌਰ, ਅਮਰਜੀਤ ਕੌਰ, ਸੁਨੀਲ ਕੁਮਾਰ, ਜਸਵੀਰ ਸਿੰਘ, ਅਮਨਜੀਤ ਸਿੰਘ ਸੰਧੂ, ਰਾਜਨ ਮੱਟੂ, ਪਿ੍ਆ ਸੈਣੀ, ਸਿੱਖਿਆ ਵਿਭਾਗ ਤੋਂ ਲਖਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਖਹਿਰਾ ਸਮੇਤ ਖੇਡ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੇ ਜੰਤਰ ਮੰਤਰ ਦਿੱਲੀ ਸੰਘਰਸ਼ ਦੇ ਸਮਰਥਨ ’ਚ ਰੋਸ ਪ੍ਰਦਰਸ਼ਨ ਭਲਕੇ ਅਗਲੀ ਖ਼ਬਰ ਨਡਾਲਾ ਕਾਲਜ ਤੇ ਕਾਲਜੀਏਟ ਸਕੂਲ ਦਾ ‘ਕਾਲਜ ਫੈਸਟ-2026’ ਕਰਵਾਇਆ
Ad Position 24